Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Entertainment

ਕੇਬੀਸੀ ਦੇ ਸਵਾਲ ਤੋਂ ਛਿੜਿਆ ਵਿਵਾਦ, ਅਮਿਤਾਭ ਬੱਚਨ 'ਤੇ ਲੱਗਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼

PUNJAB NEWS EXPRESS | November 05, 2020 12:25 PM

ਨਵੀਂ ਦਿੱਲੀ: ਭਾਜਪਾ ਦੇ ਇਕ ਵਿਧਾਇਕ ਨੇ 'ਕੌਨ ਬਣੇਗਾ ਕਰੋੜਪਤੀ' (ਕੇਬੀਸੀ) 'ਚ ਪੁੱਛੇ ਗਏ ਇਕ ਸਵਾਲ ਨਾਲ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਲੱਗਣ ਦਾ ਦੋਸ਼ ਲਾਉਂਦਿਆਂ ਮੈਗਾ ਸਟਾਰ ਅਮਿਤਾਭ ਬੱਚਨ ਤੇ ਟੀਵੀ ਸ਼ੋਅ ਨਿਰਮਾਤਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ । ਔਸਾ ਤੋਂ ਭਾਜਪਾ ਵਿਧਾਇਕ ਅਭਿਮੰਨਿਊ ਪਵਾਲ ਨੇ ਲਾਤੂਰ ਦੇ ਪੁਲਿਸ ਮੁਖੀ ਨਿਖਿਲ ਪਿੰਗਲੇ ਨੂੰ ਦਿੱਤੀ ਅਰਜ਼ੀ 'ਚ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਕਰਮਵੀਰ ਵਿਸ਼ੇਸ਼ ਐਪੀਸੋਡ ਦੌਰਾਨ ਪੁੱਛੇ ਗਏ ਇਕ ਸਵਾਲ ਲਈ ਅਮਿਤਾਭ ਤੇ ਸੋਨੀ ਇੰਟਰਟੇਨਮੈਂਟ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਆਪਣੀ ਦੋ ਸਿਫ਼ਆਂ ਦੀ ਅਰਜ਼ੀ ਦੀ ਕਾਪੀ ਟਵਿਟਰ 'ਤੇ ਸਾਂਝੀ ਕਰਦਿਆਂ ਪਵਾਰ ਨੇ ਲਿਖਿਆ, ਹਿੰਦੂਆਂ ਨੂੰ ਅਪਮਾਨਿਤ ਕਰਨ ਤੇ ਆਪਸੀ ਸਦਭਾਵ ਨਾਲ ਰਹਿ ਰਹੇ ਹਿੰਦੂ ਤੇ ਬੋਧੀ ਭਾਈਚਾਰੇ ਦੇ ਲੋਕਾਂ ਵਿਚਕਾਰ ਮਤਭੇਦ ਪੈਦਾ ਕਰਨ ਦਾ ਯਤਨ ਕੀਤਾ ਗਿਆ ।

Have something to say? Post your comment