Monday, November 23, 2026
ਤਾਜਾ ਖਬਰਾਂ
• ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੇ ਗਏ ਪੈਕੇਟ ਵਿੱਚੋਂ ਹਥਿਆਰ, ਗੋਲਾ ਬਾਰੂਦ, ਨਸ਼ੀਲੇ ਪਦਾਰਥ ਬਰਾਮਦ • ਰਾਜਸਥਾਨ ਦੇ ਕੋਟਾ ਵਿੱਚ ਇੱਕ ਵਾਹਨ ਖੜ੍ਹੇ ਟਰੱਕ ਵਿੱਚ ਟਕਰਾਉਣ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ। • ਐਫਬੀਆਈ ਨੇ 'ਦਸ ਮੋਸਟ ਵਾਂਟੇਡ' ਪੋਸਟਰ ਜਾਰੀ ਕੀਤਾ, ਗੋਲਡੀ ਬਰਾੜ ਦੇ ਸਿਰ 'ਤੇ 10 ਲੱਖ ਦਾ ਇਨਾਮ ਰੱਖਿਆ • ਬੰਦੂਕਧਾਰੀਆਂ ਨੇ ਮੋਹਾਲੀ ਸੈਲੂਨ, ਆਰਕੀਟੈਕਟ ਦੇ ਘਰ ਨੂੰ 30 ਮਿੰਟਾਂ ਦੇ ਅੰਦਰ ਨਿਸ਼ਾਨਾ ਬਣਾਇਆ • ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ* • ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ*

Entertainment

ਉੱਘੇ ਬਾਲੀਵੁੱਡ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ ਦੇ ਅਚਾਨਕ ਦੇਹਾਂਤ: ਸਪੀਕਰ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਨਿਊਜ਼ ਐਕਸਪ੍ਰੈੱਸ | October 08, 2026 03:39 PM

- ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ।

ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਦਾਕਾਰੀ ਦੇ ਖੇਤਰ ਵਿੱਚ ਨਾਨਾ ਪਾਟੇਕਰ ਨੇ ਅਮਿੱਟ ਛਾਪ ਛੱਡੀ ਹੈ, ਅਤੇ ਉਨ੍ਹਾਂ ਦਾ ਕੰਮ ਆਉਣ ਵਾਲੇ ਕਲਾਕਾਰਾਂ ਨੂੰ ਪ੍ਰੇਰਿਤ ਕਰਦਾ ਰਹੇਗਾ।

ਇਸ ਮਹਾਨ ਅਦਾਕਾਰ ਦੀ ਗੌਰਵਮਈ ਵਿਰਾਸਤ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ, "ਨਾਨਾ ਪਾਟੇਕਰ ਇੱਕ ਬੇਮਿਸਾਲ ਕਲਾਕਾਰ ਸਨ, ਅਦਾਕਾਰੀ ਦੀ ਵਿਲੱਖਣ ਸ਼ੈਲੀ ਨਾਲ ਆਪਣੇ ਕਿਰਦਾਰਾਂ ਵਿੱਚ ਰੂਹ ਭਰ ਦਿੰਦੇ ਸਨ । ਉਨ੍ਹਾਂ ਦੇ ਜਾਣ ਨਾਲ ਫਿਲਮ ਜਗਤ ਵਿੱਚ ਇੱਕ ਡੂੰਘਾ ਖਲਾਅ ਪੈਦਾ ਹੋ ਗਿਆ ਹੈ ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਅਜਿਹੀ ਪ੍ਰਤਿਸ਼ਠਾਵਾਨ ਸ਼ਖਸੀਅਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾI ਉਹ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹਿਣਗੇ।"

ਸੰਧਵਾਂ ਨੇ ਅਦਾਕਾਰ ਨਾਨਾ ਪਾਟੇਕਰ ਦੇ ਪਰਿਵਾਰ, ਸਾਕ -ਸਬੰਧੀਆਂ ਅਤੇ ਲੱਖਾਂ ਪ੍ਰਸ਼ੰਸਕਾਂ ਲਈ ਦਿਲੋਂ ਸੰਵੇਦਨਾ ਪ੍ਰਗਟਾਈ I ਉਹਨਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪੀੜ੍ਹਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲ਼ਾ ਘਾਟਾ ਸਹਿਣ ਦਾ ਬਲ ਬਖਸ਼ਣ ।

Have something to say? Post your comment

google.com, pub-6021921192250288, DIRECT, f08c47fec0942fa0