Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Entertainment

ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ `ਤੇ ਆਧਾਰਿਤ ਫ਼ਿਲਮ `ਸਤਲੁਜ` ਤੇ ਪਾਬੰਦੀ: SGPC ਪ੍ਰਧਾਨ ਵੱਲੋਂ ਨਿੰਦਾ

ਪੰਜਾਬ ਨਿਊਜ਼ ਐਕਸਪ੍ਰੈੱਸ | July 07, 2026 03:29 PM

- ਸਿੱਖਾਂ `ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ - ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਜੁਲਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ `ਤੇ ਆਧਾਰਿਤ ਫ਼ਿਲਮ `ਸਤਲੁਜ` ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਪੁਲਿਸ ਨੇ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਅਤੇ ਲਾਵਾਰਸ ਕਹਿ ਕੇ ਲਾਸਾ਼ ਨੂੰ ਸਾੜ ਦਿੱਤਾ ਗਿਆ। ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਦੌਰ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਵੱਲੋਂ ਕੀਤੇ ਯਤਨਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ ਜਿਨ੍ਹਾਂ ਦੇ ਨੌਜਵਾਨ ਪੁੱਤਰ ਲਾਪਤਾ ਕਰ ਦਿੱਤੇ ਗਏ ਸਨ। ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਆਸ ਬਣੇ ਭਾਈ ਖਾਲੜਾ ਨੂੰ ਵੀ ਪੁਲਿਸ ਨੇ ਸ਼ਹੀਦ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੇ ਜੀਵਨ ਤੇ ਬਣੀ ਇਸ ਫਿਲਮ ਵਿਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਕ ਸੱਚਾਈ ਨੂੰ ਸਾਹਮਣੇ ਲਿਆਂਦਾ ਗਿਆ ਹੈ, ਜਿਸ ਨੂੰ ਰੋਕਣ ਦੀ ਬਜਾਏ ਖੁੱਲ੍ਹੇ ਮਨ ਨਾਲ ਦੇਖਿਆ ਅਤੇ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਤੇ ਹੋਏ ਸਰਕਾਰੀ ਅਤਿਆਚਾਰ ਨੂੰ ਲੁਕਾਉਣ ਦੇ ਯਤਨ ਕਦੇ ਵੀ ਸਫਲ ਨਹੀਂ ਹੋ ਸਕਦੇ। ਜਿਨ੍ਹਾਂ ਨੌਜਵਾਨਾਂ ਨੂੰ ਸ਼ਹੀਦ ਕਰਨ ਮਗਰੋਂ ਲਾਵਾਰਸ ਕਹਿ ਕੇ ਸਾੜ ਦਿੱਤਾ ਗਿਆ ਸੀ ਉਨ੍ਹਾਂ ਕੇਸਾਂ ਵਿੱਚ ਅੱਜ ਮਾਨਯੋਗ ਅਦਾਲਤਾਂ ਵੱਲੋਂ ਉਸ ਵੇਲੇ ਦੇ ਪੁਲਿਸ ਅਧਿਕਾਰੀਆਂ ਨੂੰ ਸਜਾਵਾਂ ਦਿੱਤੀਆਂ ਜਾ ਰਹੀਆਂ ਹਨ। ਅਦਾਲਤਾਂ ਦੇ ਇਨ੍ਹਾਂ ਫੈਸਲਿਆਂ ਤੋਂ ਕਿਵੇਂ ਮੂੰਹ ਮੋੜ ਲਵੋਗੇ।

ਉਨ੍ਹਾਂ ਕਿਹਾ ਕਿ ਨਾਂ ਤਾਂ ਇਤਿਹਾਸ ਦੇ ਇਨ੍ਹਾਂ ਪੰਨਿਆਂ ਨੂੰ ਮਿਟਾਇਆ ਜਾ ਸਕਦਾ ਹੈ ਅਤੇ ਨਾ ਹੀ ਕਿਸੇ ਪਾਬੰਦੀ ਰਾਹੀਂ ਸੱਚ ਨੂੰ ਦਬਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੁਨੀਆ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਆਪਣੇ ਇਤਿਹਾਸ ਨੂੰ ਜਾਣਨ, ਸਮਝਣ ਅਤੇ ਉਸ ਤੋਂ ਸਿੱਖਣ ਦਾ ਪੂਰਾ ਅਧਿਕਾਰ ਹੈ। ਲੋਕਤੰਤਰ ਵਿੱਚ ਵਿਚਾਰਾਂ ਦੀ ਵਿਭਿੰਨਤਾ ਅਤੇ ਇਤਿਹਾਸਕ ਸੱਚਾਈ ਨੂੰ ਸਾਹਮਣੇ ਰੱਖਣ ਵਾਲੀਆਂ ਰਚਨਾਵਾਂ `ਤੇ ਰੋਕ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਹ ਕਦਮ ਸੱਚਾਈ ਸਾਹਮਣੇ ਲਿਆਉਣ ਵਾਲੀਆਂ ਆਵਾਜ਼ਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਘਿਨਾਉਣੀ ਹਰਕਤ ਵਜੋਂ ਦੇਖਿਆ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਫ਼ਿਲਮ `ਸਤਲੁਜ` `ਤੇ ਲਗਾਈ ਗਈ ਹਰ ਕਿਸਮ ਦੀ ਰੋਕ ਤੁਰੰਤ ਹਟਾਈ ਜਾਵੇ ਤਾਂ ਜੋ ਲੋਕ ਖੁਦ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਇ ਨੂੰ ਸਮਝ ਸਕਣ।
ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸੱਚ ਦੀ ਜਿੱਤ ਲਈ ਸਦਾ ਪ੍ਰੇਰਣਾ ਸਰੋਤ ਰਹੇਗੀ ਅਤੇ ਇਤਿਹਾਸ ਦੇ ਪੰਨਿਆਂ `ਤੇ ਦਰਜ ਸੱਚ ਨੂੰ ਦਬਾਉਣ ਦੇ ਯਤਨ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ।

Have something to say? Post your comment

google.com, pub-6021921192250288, DIRECT, f08c47fec0942fa0

Entertainment

ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਨੇ ਆਖ਼ਰਕਾਰ ਇੰਸਟਾਗ੍ਰਾਮ ’ਤੇ ਆਪਣਾ ਅਕਾਊਂਟ ਬਣਾਇਆ

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਾਰੀਖ 'ਚ ਬਦਲਾਅ

ਉੱਘੇ ਬਾਲੀਵੁੱਡ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ ਦੇ ਅਚਾਨਕ ਦੇਹਾਂਤ: ਸਪੀਕਰ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਕਾਬੂ

ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ

ਪੰਜਾਬੀ ਗਾਇਕ ਪਰਮੀਸ਼ ਵਰਮਾ ਦਾ ਆਪਣੀ ਪਤਨੀ ਨਾਲ ਹੋਇਆ ਤਲਾਕ

ਪਿੰਡ-ਪਿੰਡ ਦੂ ਕਹਾਣੀ " ਛੜੇ ਭਗਤ " ਆ ਰਹੀ ਆ ਅੱਜ 21 ਅਗਸਤ ਨੂੰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ

ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਘਰ ਦੀ ਕੁਰਕੀ ਲਈ ਨੋਟਿਸ ਜਾਰੀ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ FIR ਦਰਜ