ਚੰਡੀਗੜ੍ਹ:ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ, ਰੋਸ਼ੇ ਪ੍ਰੋਡਕਟਸ ਇੰਡੀਆ ਅਤੇ ਨਿਰਮਈ ਹੈਲਥ ਐਨਾਲਿਟਿਕਸ ਨੇ ਪੰਜਾਬ ਰਾਜ ਵਿੱਚ ਛਾਤੀ ਦੇ ਕੈਂਸਰ ਦੀ ਸਕ੍ਰੀਨਿੰਗ ਅਤੇ ਇਲਾਜ ਵਿੱਚ ਤੇਜ਼ੀ ਲਿਆਉਣ ਲਈ ਇੱਕ ਸਮਝੌਤੇ ਤੇ ਹਸਤਾਖਰ ਕੀਤੇ ਹਨ। “ਪੰਜਾਬ ਬ੍ਰੈਸਟ ਕੈਂਸਰ ਏਆਈ-ਡਿਜੀਟਲ ਪ੍ਰੋਜੈਕਟ” ਨਾਮ ਦੀ ਦੀ ਇਸ ਭਾਈਵਾਲੀ, ਜਿਸਨੂੰ ‘ਪਿੰਕ ਪ੍ਰੋਜੈਕਟ’ ਵੀ ਕਿਹਾ ਜਾਂਦਾ ਹੈ, ਤਕਨਾਲੋਜੀ ਸਮਰਥਿਤ ਡਿਜੀਟਲ ਲਾਈਵ ਮਰੀਜ਼ ਟਰੈਕਿੰਗ ਸਹਾਇਤਾ ਦੁਆਰਾ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਸਮੇਂ ਸਿਰ ਪਛਾਣ, ਇਲਾਜ ਦੀ ਸ਼ੁਰੂਆਤ, ਅਤੇ ਮਜ਼ਬੂਤ ਰੈਫਰਲ ਮਾਰਗਾਂ ਨੂੰ ਯਕੀਨੀ ਬਣਾਉਣ ਦੇ ਯਤਨਾਂ 'ਤੇ ਧਿਆਨ ਕੇਂਦਰਿਤ ਕਰੇਗੀ।