Thursday, November 05, 2026
ਤਾਜਾ ਖਬਰਾਂ
• ਨਸ਼ਿਆਂ ਦੀ ਭੇਟ ਚੜ੍ਹ ਰਹੇ ਨੌਜਵਾਨ, ਦੋ ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ • 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬੀਕੇਯੂ (ਕਾਦੀਆਂ) ਵੱਲੋਂ  ਬਿਨਾਂ ਸ਼ਰਤ ਸਮਰਥਨ ਦੇਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ • ਗਿਆਨ ਦੀ ਜੋਤ ਜਗਾਉਂਦੀ ਕਲਮ: ਲੇਖਕ ਡਾ. ਵਿਜੇ ਗਰਗ ਦਾ ਸਾਹਿਤਕ ਸਫ਼ਰ • AAP ਦੇ ਤਿੰਨ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਭਾਜਪਾ ਵਿੱਚ ਸ਼ਾਮਲ • ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਤੋਂ ਅਸਤੀਫ਼ਾ ਦਿੱਤਾ; ਦੋ ਦਿਨਾਂ ਵਿੱਚ ਅਜਿਹਾ ਕਰਨ ਵਾਲੇ ਤੀਜੇ ਵਿਧਾਇਕ • ਝੋਟਾ ਐਕਸ਼ਨ ਕਮੇਟੀ ਨੇ ਮੰਤਰੀ ਪੱਧਰੀ ਗੱਲਬਾਤ ਦੀ ਮੰਗ ਕੀਤੀ, ਗ੍ਰਿਫ਼ਤਾਰ ਪ੍ਰਦਰਸ਼ਨਕਾਰੀਆਂ ਦੀ ਰਿਹਾਈ ਮੰਗਾਂ ਵਿੱਚ ਸ਼ਾਮਲ ਕੀਤੀ

Health

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਨਿਊਜ਼ ਐਕਸਪ੍ਰੈੱਸ | June 21, 2026 03:22 PM

- *ਜੇਲ੍ਹ ਸੁਪਰੀਟੇਂਡੈਂਟ ਮਨਜੀਤ ਸਿੰਘ ਟਿਵਾਣਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ*
- *ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਤੇ ਜੇਲ ਪ੍ਰਸ਼ਾਸਨ ਵੱਲੋਂ ਉਪਰਾਲਾ*
- *ਅਭਿਸ਼ੇਕ ਸਿੰਘ ਨੇ ਚਿੱਤਰਕਲਾ ਮੁਕਾਬਲੇ ਵਿੱਚ ਮਾਰੀ ਬਾਜ਼ੀ*

ਸ਼੍ਰੀ ਗੋਇੰਦਵਾਲ ਸਾਹਿਬ, 21 ਜੂਨ : ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਪ੍ਰੋਤਸ਼ਾਹਿਤ ਕਰਨ ਦੇ ਟੀਚੇ ਨਾਲ ਜ਼ਿਲ੍ਹਾ ਤਰਨਤਾਰਨ ਵਿਖੇ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਜੇਲ੍ਹ ਪ੍ਰਸ਼ਾਸਨ ਸਣੇ ਬੰਦੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਯੋਗ ਸੈਸ਼ਨ ਵਿੱਚ ਯੋਗ ਗੁਰੂਆਂ ਦੀ ਅਗੁਵਾਈ ਹੇਠ ਵੱਖੋ ਵੱਖ ਯੋਗ ਆਸਨ ਕਰਵਾਏ ਗਏ।

ਇਸ ਪ੍ਰੋਗਰਾਮ ਵਿੱਚ ਜੇਲ੍ਹ ਸੁਪਰੀਟੇਂਡੈਂਟ ਮਨਜੀਤ ਸਿੰਘ ਟਿਵਾਣਾ (ਪੀਪੀਐੱਸ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕਰਨ ਲਈ ਇਹ ਇੱਕ ਚੰਗਾ ਉਪਰਾਲਾ ਹੈ ਤੇ ਯੋਗ ਸਾਡੇ ਜੀਵਨ ਦਾ ਇੱਕ ਮਹੱਤਵਪੂਰਨ ਹਿੱਸਾ ਹੈ।

ਉਥੇ ਹੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ (ਆਈਆਈਐੱਸ) ਨੇ ਕਿਹਾ ਕਿ ਹਰ ਵਿਅਕਤੀ ਨੂੰ ਕੌਮਾਂਤਰੀ ਯੋਗ ਦਿਵਸ 'ਤੇ ਕੀਤੀ ਗਈ ਸ਼ੁਰੂਆਤ ਨੂੰ ਸਫਲਤਾਪੂਰਵਕ ਅੱਗੇ ਤੋਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਹ ਸਿਹਤਮੰਦ ਜੀਵਨ ਜੀ ਸਕਣ।

ਇਸ ਤੋਂ ਇਲਾਵਾ ਜੇਲ੍ਹ ਦੇ ਡਿਪਟੀ ਸੁਪਰੀਟੇਂਡੈਂਟ ਜਤਿੰਦਰ ਪਾਲ ਸਿੰਘ (ਪੀਪੀਐੱਸ) ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਜੇ ਲੋਕ ਬਿਮਾਰੀਆਂ ਤੋਂ ਬੱਚ ਕੇ ਰਹਿਣਾ ਚਾਹੁੰਦੇ ਨੇ, ਤਾਂ ਉਨ੍ਹਾਂ ਨੂੰ ਯੋਗ ਦਾ ਸਹਾਰਾ ਲੈਣਾ ਚਾਹੀਦਾ ਹੈ। ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਅੰਤਰਰਾਸ਼ਟਰੀ ਯੋਗ ਦਿਵਸ ਨੇ ਕੌਮਾਂਤਰੀ ਪੱਧਰ ਉੱਤੇ ਯੋਗ ਦੀ ਪ੍ਰਸਿੱਧੀ ਨੂੰ ਹੁਲਾਰਾ ਦਿੱਤਾ ਹੈ। ਉਹਨਾਂ ਕਿਹਾ ਕਿ ਜੇਲ੍ਹ ਵਿੱਚ ਬੰਦੀਆਂ ਵੱਲੋਂ ਵਿਖਾਏ ਗਏ ਅਨੁਸ਼ਾਸਨ ਦੇ ਜ਼ਰੀਏ ਯੋਗ ਨੂੰ ਜੀਵਨ ਦਾ ਹਿੱਸਾ ਬਣਾਉਂਦਿਆਂ ਯੋਗ ਦੇ ਜ਼ਰੀਏ ਕਈ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਮੌਕੇ ਜੇਲ੍ਹ ਦੇ ਡਿਪਟੀ ਸੁਪਰੀਟੇਂਡੈਂਟ ਗੁਰਜੰਟ ਸਿੰਘ ਵੀ ਖਾਸ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਜੇਲ੍ਹ ਵਿੱਚ ਚਿੱਤਰ ਕਲਾ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੰਦੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਚਿੱਤਰਕਲਾ ਮੁਕਾਬਲੇ ਵਿੱਚ ਅਭਿਸ਼ੇਕ ਸਿੰਘ ਨੇ ਪਹਿਲਾ, ਰਾਜੇਸ਼ ਨੇ ਦੂਜਾ, ਜਸਵੰਤ ਸਿੰਘ ਸੋਹਲ ਨੇ ਤੀਜਾ ਤੇ ਸਿਮਰਨਜੀਤ ਸਿੰਘ ਨੇ ਚੌਥਾ ਸਥਾਨ ਹਾਸਲ ਕੀਤਾ।

ਉਥੇ ਹੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕਲਾਕਾਰਾਂ ਵੱਲੋਂ NCC ਦੀ 1 ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਅੰਮ੍ਰਿਤਸਰ ਦੇ ਖਾਲਸਾ ਕਾਲਜ ਵਿਖੇ ਯੋਗ ਦਿਹਾੜੇ ਉੱਤੇ ਕਰਵਾਏ ਗਏ ਪ੍ਰੋਗਰਾਮ ਵਿੱਚ ਆਪਣੀ ਪੇਸ਼ਕਾਰੀ ਨਾਲ ਸਮਾਂ ਬੰਨ੍ਹ ਦਿੱਤਾ।

ਬਹਿਰਹਾਲ ਕੌਮਾਂਤਰੀ ਯੋਗ ਦਿਵਸ ਨੂੰ ਹਰ ਸਾਲ ਮਨਾਉਣ ਦੇ ਹਿੱਸੇ ਵਜੋਂ ਲੱਖਾਂ ਲੋਕਾਂ ਨੂੰ ਯੋਗ ਪ੍ਰਤੀ ਜਾਣੂ ਕਰਵਾਇਆ ਜਾਂਦਾ ਹੈ। ਇਸੇ ਲੜੀ ਦੇ ਤਹਿਤ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਯੋਗਾ ਸੈਸ਼ਨ ਸਫਲ ਹੋ ਨਿਬੜਿਆ, ਜਿਸਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।

Have something to say? Post your comment

google.com, pub-6021921192250288, DIRECT, f08c47fec0942fa0

Health

ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ