Sunday, August 09, 2026

Health

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਦਾ ਸ਼ਾਨਦਾਰ ਨਤੀਜਾ

PUNJAB NEWS EXPRESS | May 04, 2023 07:09 PM

ਜਾਨਵੀ ਨਿਗਾਹ ਨੇ ਐਸ.ਜੀ.ਪੀ.ਏ 9.04 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ
ਬੰਗਾ:  ਇਲਾਕੇ ਦੇ ਪਹਿਲੇ ਪੈਰਾ ਮੈਡੀਕਲ ਸਿੱਖਿਆ ਅਦਾਰੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ 100% ਸ਼ਾਨਦਾਰ ਨਤੀਜਾ ਆਇਆ ਹੈ। ਪ੍ਰਿੰਸੀਪਲ ਡਾ. ਪ੍ਰਿਯੰਕਾ ਰਾਜ ਨੇ ਕਾਲਜ ਦੇ ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ (ਪਹਿਲਾ ਸਮੈਸਟਰ) ਵਿਚੋਂ ਪਹਿਲਾ ਸਥਾਨ ਜਾਨਵੀ ਨਿਗਾਹ ਸਪੁੱਤਰੀ ਸ੍ਰ ਕਸ਼ਮੀਰ ਲਾਲ-ਬੀਬੀ ਬਲਬੀਰ ਕੌਰ ਪਿੰਡ ਢਾਹਾਂ ਨੇ 9.04 ਐਸ.ਜੀ.ਪੀ.ਏ ਪ੍ਰਾਪਤ ਕਰਕੇ ਫਸਟ ਰਹੀ ਹੈ।

ਕਲਾਸ ਵਿਚੋਂ ਦੂਸਰਾ ਸਥਾਨ ਆਸ਼ਿਮਾ ਟੇਟੇ ਪੁੱਤਰੀ ਸ੍ਰੀ ਸੈਲਵਿਸਟਰ ਟੇਟੇ-ਬੀਬੀ ਸਲਿਸਟੀਨਾ ਟੇਟੇ ਪਿੰਡ ਖਟਕੜ ਕਲਾਂ ਨਵਾਂਸ਼ਹਿਰ ਨੇ 8.80 ਐਸ.ਜੀ.ਪੀ.ਏ ਪ੍ਰਾਪਤ ਹਾਸਲ ਕੀਤਾ ਅਤੇ ਜਦ ਕਿ ਇੰਦਰਪ੍ਰੀਤ ਕੌਰ ਪੁੱਤਰੀ ਸ. ਜੈ ਸਿੰਘ- ਬੀਬੀ ਮਨਜੀਤ ਕੌਰ ਪਿੰਡ ਬੈਂਸ ਬਾਹੋਵਾਲ (ਰੋਪੜ) ਨੇ ਐਸ.ਜੀ.ਪੀ.ਏ 8.76 ਗਰੇਡ ਅੰਕ ਪ੍ਰਾਪਤ ਕਰਕੇ ਤੀਜੇ ਸਥਾਨ ਤੇ ਰਹੀ ਹੈ।


ਪ੍ਰਿੰਸੀਪਲ ਡਾ. ਪ੍ਰਿਯੰਕਾ ਰਾਜ ਨੇ ਦੱਸਿਆ ਕਿ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਪੰਜਾਬ ਟੈਕਨੀਕਲ ਯੂਨੀਵਰਸਟੀ ਤੋਂ ਮਾਨਤਾ ਪ੍ਰਾਪਤ ਪੈਰਾਮੈਡੀਕਲ ਕਾਲਜ ਹੈ। ਇੱਥੇ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਆਧੁਨਿਕ, ਆਡੀਉ-ਵਿਜ਼ੂਅਲ ਤਕਨੀਕ ਨਾਲ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਪ੍ਰੈਕਟੀਕਲ ਲਈ ਆਧੁਨਿਕ ਕੰਪਿਊਟਰਾਈਜ਼ਡ ਮਸ਼ੀਨਾਂ ਅਤੇ ਯੰਤਰਾਂ ਦਾ ਪੂਰਾ ਪ੍ਰਬੰਧ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਕਾਲਜ ਵਿਚ ਚੱਲ ਰਹੇ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ), ਬੀ.ਐਸ.ਸੀ. ਰੇਡੀਉ ਐਂਡ ਇਮੇਜ਼ਿੰਗ ਟੈਕਨੋਲਜੀ ਅਤੇ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਦੇ ਡਿਗਰੀ ਕੋਰਸਾਂ ਵਿਚ ਨਵੇਂ ਸ਼ੈਸ਼ਨ 2023-24 ਲਈ ਦਾਖਲਾ ਵੀ ਸ਼ੁਰੂ ਹੋ ਚੁੱਕਾ ਹੈ। ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ.ਐਸ.ਸੀ. ਮੈਡੀਕਲ ਲੈਬ (ਪਹਿਲਾ ਸਮੈਸਟਰ) ਦੇ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ, ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਹਾਰਦਿਕ ਵਧਾਈਆਂ ਦਿੱਤੀਆਂ। ਇਸ ਮੌਕੇ ਡਾ. ਪ੍ਰਿਯੰਕਾ ਰਾਜ ਪ੍ਰਿੰਸੀਪਲ, ਸ੍ਰੀ ਰਾਜਦੀਪ ਥਿਦਵਾਰ, ਸ੍ਰੀ ਮੁਦਾਸਿਰ ਮੋਹੀ ਉਦ ਦੀਨ, ਮੈਡਮ ਪ੍ਰਭਜੋਤ ਕੌਰ ਖਟਕੜ, ਸਮੂਹ ਸਟਾਫ ਅਤੇ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਦੇ ਸਮੂਹ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਵਿਦਿਆਰਥੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ