Wednesday, June 24, 2026
ਤਾਜਾ ਖਬਰਾਂ
ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

Health

ਡਾ. ਨਵਜੋਤ ਸਿੰਘ ਸਹੋਤਾ ਨੇ ਲੈਪਰੋਸਕੋਪਿਕ ਤਕਨੀਕ ਨਾਲ 47 ਸਾਲਾ ਔਰਤ ਦੇ ਹਰਨੀਆ ਦਾ ਕੀਤਾ ਸਫਲ ਅਪਰੇਸ਼ਨ

PUNJAB NEWS EXPRESS | May 04, 2023 07:13 PM

ਪੰਜਾਬ ਪੁਲੀਸ ਦੀ ਸਤਿਕਾਰ ਹੈਲਥ ਸਕੀਮ ਅਧੀਨ ਹੋਇਆ ਅਪਰੇਸ਼ਨ

ਬੰਗਾ:  ਪੰਜਾਬ ਪੁਲੀਸ ਕਰਮਚਾਰੀਆਂ, ਅਫਸਰਾਂ ਅਤੇ ਪੰਜਾਬ ਹੋਮ ਗਾਰਡ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਪੰਜਾਬ ਪੁਲੀਸ ਦੀ ਚੱਲ ਰਹੀ ਸਤਿਕਾਰ ਹੈਲਥ ਸਕੀਮ ਹੇਠਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੈਪਰੋਸਕੋਪਿਕ ਅਤੇ ਲੇਜ਼ਰ ਸਰਜਨ ਡਾ. ਨਵਜੋਤ ਸਿੰਘ ਸਹੋਤਾ ਨੇ 47 ਸਾਲਾ ਔਰਤ ਦੇ ਹਰਨੀਆ ਦਾ ਸਫਲ ਅਪਰੇਸ਼ਨ ਕੀਤਾ ਹੈ। ਇਹ ਜਾਣਕਾਰੀ ਹਸਪਤਾਲ ਦੇ ਡਾਇਰੈਕਟਰ(ਸਿਹਤ ਸੇਵਾਵਾਂ) ਡਾ. ਐਸ ਐਸ ਗਿੱਲ ਸਾਬਕਾ ਵਾਈਸ ਚਾਂਸਲਰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਨੇ ਮੀਡੀਆ ਨੂੰ ਦਿੱਤੀ ।

ਉਹਨਾਂ ਦੱਸਿਆ ਕਿ ਪੰਜਾਬ ਪੁਲੀਸ ਦੀ ਸਤਿਕਾਰ ਹੈਲਥ ਸਕੀਮ ਤਹਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਉਪਲੱਬਧ ਵੱਖ-ਵੱਖ ਮੈਡੀਕਲ ਸੇਵਾਵਾਂ ਦਾ ਲਾਭ ਪੁਲੀਸ ਕਰਮਚਾਰੀਅਤੇ ਉਹਨਾਂ ’ਤੇ ਨਿਰਭਰ ਪਰਿਵਾਰਕ ਮੈਂਬਰਾਂ ਇਲਾਜ ਕੇਂਦਰ ਸਰਕਾਰ ਦੀ ਸਿਹਤ ਯੋਜਨਾ ਸੀ.ਜੀ.ਐਚ.ਐਸ. ਦਰਾਂ ਹੁੰਦਾ ਹੈ। ਇਸ ਸਕੀਮ ਅਧੀਨ ਡਾ. ਨਵਜੋਤ ਸਿੰਘ ਸਹੋਤਾ (ਲੈਪਰੋਸਕੋਪਿਕ ਅਤੇ ਜਨਰਲ ਲੇਜ਼ਰ ਸਰਜਨ) ਨੇ ਸ੍ਰੀਮਤੀ ਚੰਦਰ ਲੇਖਾ ਪਤਨੀ ਸ੍ਰੀ ਸੁਖਵਿੰਦਰ ਪਾਲ ਦਾ ਲੈਪਰੋਸਕੋਪਿਕ ਤਕਨੀਕ ਨਾਲ ਸਫਲ ਅਪਰੇਸ਼ਨ ਕਰਕੇ ਤੰਦਰੁਸਤ ਕੀਤਾ ਹੈ। ਇਸ ਮੌਕੇ ਡਾ. ਨਵਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਆਧੁਨਿਕ ਲੈਪਰੋਸਕੋਪਿਕ ਤਕਨੀਕ ਨਾਲ ਅਪਰੇਸ਼ਨ ਕਰਨ ਨਾਲ ਮਰੀਜ਼ ਬਹੁਤ ਛੇਤੀ ਤੰਦਰੁਸਤ ਹੁੰਦਾ ਹੈ। ਇਸ ਤਕਨੀਕ ਦੇ ਅਪਰੇਸ਼ਨ ਉਪਰੰਤ ਮਰੀਜ਼ ਨੂੰ ਦੂਜੇ-ਤੀਜੇ ਦਿਨ ਹੀ ਹਸਪਤਾਲ ਤੋਂ ਛੁੱਟੀ ਮਿਲ ਜਾਂਦੀ ਹੈ। ਇਸ ਮੌਕੇ ਸ੍ਰੀਮਤੀ ਚੰਦਰ ਲੇਖਾ ਸੁਪਤਨੀ ਸ੍ਰੀ ਸੁਖਵਿੰਦਰ ਪਾਲ ਨੇ ਡਾਕਟਰ ਸਾਹਿਬਾਨ ਅਤੇ ਸਮੂਹ ਮੈਡੀਕਲ ਟੀਮ ਦਾ ਵਧੀਆ ਅਪਰੇਸ਼ਨ ਕਰਨ ਅਤੇ ਹਾਰਦਿਕ ਧੰਨਵਾਦ ਕੀਤਾ। ਵਰਨਣਯੋਗ ਹੈ ਕਿ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਦੀ ਭਲਾਈ ਲਈ ਸ਼ੁਰੂ ਹੋਈ ਸਤਿਕਾਰ ਹੈਲਥ ਸਕੀਮ ਨੂੰ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਆਰੰਭ ਕਰਨ ਲਈ ਏ.ਡੀ.ਜੀ.ਪੀ. ਐਸ. ਏ. ਪੀ. ਵੱਲੋਂ ਡੀ.ਆਈ.ਜੀ. ਇੰਦਰਬੀਰ ਸਿੰਘ ਆਈ.ਪੀ.ਐਸ., ਪੀ. ਏ. ਪੀ. ਐਡਮਿਨਸ਼ਟਰੇਸ਼ਨ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਵੱਲੋਂ ਸਤਿਕਾਰ ਹੈਲਥ ਸਕੀਮ ਦੇ ਐਮ. ਉ. ਯੂ. ’ਤੇ ਹਸਤਾਖਰ ਕੀਤੇ ਗਏ ਸਨ। ਇਹ ਸਹੂਲਤ ਸਾਰੇ ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਸਮੇਤ ਵਿਸ਼ੇਸ਼ ਪੁਲਿਸ ਅਧਿਕਾਰੀਆਂ (ਐਸ.ਪੀ.ਓਜ਼), ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਅਤੇ ਕਲਾਸ-4 ਦੇ ਸਟਾਫ਼ ਅਤੇ ਉਹਨਾਂ ’ਤੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਵੀ ਮਿਲਦੀ ਹੈ। ਸਤਿਕਾਰ ਹੈਲਥ ਸਕੀਮ ਅਧੀਨ ਪੁਲਿਸ ਕਰਮਚਾਰੀ ਢਾਹਾਂ ਕਲੇਰਾਂ ਹਸਪਤਾਲ ਵਿਖੇ ਆਪਣਾ ਇਲਾਜ ਸੀ.ਜੀ.ਐਚ.ਐਸ. ਦਰਾਂ ਤੇ ਕਰਵਾ ਕੇ ਅਤੇ ਬਾਅਦ ਵਿੱਚ ਆਪਣੇ ਵਿਭਾਗ ਤੋਂ ਆਪਣੇ ਬਿਲ ਦੀ ਰਕਮ ਕਲੇਮ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ