Saturday, July 04, 2026
ਤਾਜਾ ਖਬਰਾਂ
ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

Health

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

IANS | July 28, 2023 08:58 PM
ਪੰਜਾਬ ਸਰਕਾਰ ਯੋਜਨਾ ਅਧੀਨ ਸਾਰੇ ਪੰਜਾਬੀਆਂ ਨੂੰ ਕਵਰ ਕਰਨ ਲਈ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਉਣ 'ਤੇ ਕਰ ਰਹੀ ਹੈ ਵਿਚਾਰ: ਡਾ ਬਲਬੀਰ ਸਿੰਘ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ
ਚੰਡੀਗੜ੍ਹ, : ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਅਧੀਨ ਕਵਰ ਕਰਨ ਲਈ ਅੱਜ 7 ਇਨਫਾਰਮੇਸ਼ਨ ਐਜੂਕੇਸ਼ਨ ਤੇ ਕਮਿਊਨੀਕੇਸ਼ਨ (ਆਈ.ਈ.ਸੀ.) ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਕੀਮ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਦੀ ਬੀਮਾ ਕਵਰੇਜ ਪ੍ਰਦਾਨ ਕਰਦੀ ਹੈ।
 
 
ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਪੇਂਡੂ ਲੋਕਾਂ ਤੱਕ ਪਹੁੰਚ ਨੂੰ ਵਧਾਉਣਾ ਹੈ ਤਾਂ ਜੋ ਹਰੇਕ ਯੋਗ ਵਿਅਕਤੀ ਇਸ ਫਲੈਗਸ਼ਿਪ ਸਕੀਮ ਦਾ ਲਾਭ ਲੈ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀ 70 ਫੀਸਦੀ ਯੋਗ ਆਬਾਦੀ ਨੂੰ ਪਹਿਲਾਂ ਹੀ ਇਸ ਸਕੀਮ ਅਧੀਨ ਕਵਰ ਕੀਤਾ ਚੁੱਕਾ ਹੈ ਅਤੇ ਇਸ ਜਾਗਰੂਕਤਾ ਮੁਹਿੰਮ ਰਾਹੀਂ ਪੰਜਾਬ ਸਰਕਾਰ ਦਾ ਟੀਚਾ ਸੌ ਫੀਸਦੀ ਯੋਗ ਆਬਾਦੀ ਨੂੰ ਕਵਰ ਕਰਨ ਦਾ ਹੈ।
 
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਕੀਮ ਅਧੀਨ 44 ਲੱਖ ਪਰਿਵਾਰ ਆਉਂਦੇ ਹਨ ਅਤੇ ਸੂਬੇ ਦੇ 900 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ ਜਿਨ੍ਹਾਂ ਵਿੱਚ ਇਸ ਸਕੀਮ ਦੀ ਕਵਰੇਜ ਅਧੀਨ ਇਲਾਜ ਲਈ 1579 ਟ੍ਰੀਟਮੈਂਟ ਪੈਕੇਜ ਉਪਲੱਬਧ ਹਨ। ਇਸ ਤੋਂ ਇਲਾਵਾ ਇਸ ਸਕੀਮ ਦੇ ਲਾਭਪਾਤਰੀ ਪੂਰੇ ਭਾਰਤ ਵਿੱਚ ਕਿਤੇ ਵੀ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਸਹੂਲਤਾਂ ਲੈ ਸਕਦੇ ਹਨ।
 
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਇਸ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਦਾਇਰਾ ਵਧਣ ਤੋਂ ਬਾਅਦ ਹਰ ਵਿਅਕਤੀ ਪ੍ਰੀਮੀਅਮ ਵਜੋਂ ਘੱਟੋ-ਘੱਟ ਰਾਸ਼ੀ ਅਦਾ ਕਰਕੇ ਇਸ ਬੀਮਾ ਯੋਜਨਾ ਦਾ ਲਾਭ ਲੈ ਸਕਦਾ ਹੈ।
 
ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸਮਾਰਟ ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਛੋਟੇ ਵਪਾਰੀ, ਮਾਨਤਾ ਪ੍ਰਾਪਤ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ (ਐਸ.ਈ.ਸੀ.ਸੀ.) 2011 ਅਧੀਨ ਸੂਚੀਬੱਧ ਪਰਿਵਾਰ ਇਸ ਸਕੀਮ ਤਹਿਤ ਕਵਰ ਹਨ।
 
ਮੰਤਰੀ ਨੇ ਇਹ ਵੀ ਦੱਸਿਆ ਕਿ ਰਜਿਸਟਰਡ ਕੁੱਲ 44 ਲੱਖ ਲਾਭਪਾਤਰੀ ਪਰਿਵਾਰਾਂ ਵਿੱਚੋਂ ਲਗਭਗ 16.65 ਲੱਖ ਪਰਿਵਾਰ ਐਸ.ਈ.ਸੀ.ਸੀ. ਅਧੀਨ ਆਉਂਦੇ ਹਨ, ਜਿਸ ਦਾ ਖਰਚਾ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ 60:40 ਦੇ ਅਨੁਪਾਤ ਵਿੱਚ ਸਾਂਝਾ ਹੈ, ਜਦੋਂ ਕਿ ਬਾਕੀ 27.35 ਲੱਖ ਪਰਿਵਾਰਾਂ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰਦੀ ਹੈ। । ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 15 ਮਹੀਨਿਆਂ ਵਿੱਚ ਮਾਰਚ 2022 ਤੋਂ 730 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 5.80 ਲੱਖ ਟ੍ਰੀਟਮੈਂਟ ਪੈਕੇਜ ਪ੍ਰਦਾਨ ਕੀਤੇ ਗਏ ਹਨ।
ਜਾਗਰੂਕਤਾ ਵੈਨਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਸੂਬਾ ਵਿਆਪੀ ਜਨ ਸੰਪਰਕ-ਜਾਗਰੂਕਤਾ ਪ੍ਰੋਗਰਾਮ ਅਧੀਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਪੜਾਅਵਾਰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਵੈਨਾਂ ਲੋਕਾਂ ਨੂੰ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਲਈ ਲਾਮਬੰਦ ਕਰਨਗੀਆਂ। ਇਸ ਦੇ ਨਾਲ ਹੀ ਮੌਕੇ 'ਤੇ ਈ-ਕਾਰਡ ਬਣਾਉਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।
ਸਿਹਤ ਮੰਤਰੀ ਨੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ, ਪੇਂਡੂ ਖੇਤਰਾਂ ਅਤੇ ਸੂਬੇ ਦੇ ਦੂਰ-ਦੁਰਾਡੇ ਦੇ ਖੇਤਰਾਂ ਦੇ ਲੋਕਾਂ ਤੱਕ ਵਧੇਰੇ ਸਰਗਰਮੀ ਨਾਲ ਪਹੁੰਚ ਬਣਾਉਣ ਸਬੰਧੀ ਭਗਵੰਤ ਮਾਨ ਸਰਕਾਰ ਦੀ ਤਰਜੀਹ ਨੂੰ ਉਜਾਗਰ ਕੀਤਾ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਅਜਿਹੇ ਹੋਰ ਜਨ ਸੰਪਰਕ ਪ੍ਰੋਗਰਾਮ ਸ਼ੁਰੂ ਕਰਨ ਤਾਂ ਜੋ ਲੋਕਾਂ ਨੂੰ ਰੋਕਥਾਮ ਦੇ ਉਪਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਮੰਤਰੀ ਨੇ ਬੈਂਕ ਆਫ ਬੜੌਦਾ ਦਾ ਧੰਨਵਾਦ ਕੀਤਾ, ਜਿਸ ਵੱਲੋਂ ਵਿਭਾਗ ਨੂੰ 2 ਵੈਨਾਂ ਲਈ ਸੇਵਾਵਾਂ ਪ੍ਰਦਾਨ ਕਰਕੇ ਮੁਹਿੰਮ ਵਿੱਚ ਯੋਗਦਾਨ ਪਾਇਆ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਸਿਹਤ ਡਾ. ਅਦਾਪਾ ਕਾਰਤਿਕ, ਸੀ.ਈ.ਓ. ਸਟੇਟ ਹੈਲਥ ਏਜੰਸੀ ਬਬੀਤਾ ਕਲੇਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਿਪਟੀ ਡਾਇਰੈਕਟਰ ਡਾ. ਸ਼ਰਨਜੀਤ ਕੌਰ, ਡੀਜੀਐਮ ਬੈਂਕ ਆਫ਼ ਬੜੌਦਾ ਰਾਜੇਸ਼ ਕੁਮਾਰ ਸ਼ਰਮਾ, ਬੈਂਕ ਆਫ਼ ਬੜੌਦਾ ਦੇ ਖੇਤਰੀ ਮੁਖੀ ਪਰਦੀਪ ਕੁਮਾਰ ਯਾਦਵ ਹਾਜ਼ਰ ਸਨ |

Have something to say? Post your comment

google.com, pub-6021921192250288, DIRECT, f08c47fec0942fa0

Health

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ