Monday, February 09, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Health

ਸਿਹਤ ਮੰਤਰੀ ਵੱਲੋਂ ਕਾਇਆਕਲਪ ਪ੍ਰੋਗਰਾਮ ਤਹਿਤ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਸਨਮਾਨਿਤ 

ਦਲਜੀਤ ਕੌਰ  | April 13, 2023 10:41 PM
ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਪ੍ਰਾਪਤ ਕੀਤਾ ਪ੍ਰਸ਼ੰਸਾ ਪੱਤਰ 
ਸੰਗਰੂਰ, :  ਸਰਕਾਰੀ ਹਸਪਤਾਲਾਂ ਨੂੰ ਬਿਹਤਰ ਕਰਨ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਇਆਕਲਪ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੀਆਂ ਦੋ ਸਿਹਤ ਸੰਸਥਾਵਾਂ, ਸਬ ਡਵੀਜ਼ਨ ਹਸਪਤਾਲ ਧੂਰੀ ਤੇ ਸਬ ਡਵੀਜ਼ਨਲ ਹਸਪਤਾਲ ਸੁਨਾਮ ਨੂੰ ਵਧੀਆ ਕਾਰਗੁਜ਼ਾਰੀ ਵਿਖਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਪ੍ਰਸ਼ੰਸਾ ਪੱਤਰ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੱਲੋਂ ਪ੍ਰਾਪਤ ਕੀਤਾ ਗਿਆ। 
 
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਦੀ ਦਸ਼ਾ ਤੇ ਦਿਸ਼ਾ ਨੂੰ ਬਿਹਤਰ ਕਰਨ ਲਈ ਸਰਕਾਰ ਵੱਲੋਂ ਕਾਇਆਕਲਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ, ਵਿਭਾਗ ਦੀਆਂ ਮਾਹਰ ਟੀਮਾਂ ਹਸਪਤਾਲਾਂ ਦਾ ਦੌਰਾ ਕਰਦੀਆਂ ਹਨ ਤੇ ਉਥੇ ਸਫ਼ਾਈ, ਦਵਾਈ ਦਾ ਪ੍ਰਬੰਧ, ਸਟਾਫ਼ ਦੀ ਉਪਲੱਬਧਤਾ, ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ, ਵੇਸਟ ਮੈਨੇਜ਼ਮੈਂਟ, ਇਨਫ਼ੈਕਸ਼ਨ ਕੰਟਰੋਲ, ਸਟਾਫ਼ ਦਾ ਮਰੀਜ਼ਾਂ ਨਾਲ ਵਤੀਰਾ ਆਦਿ ਸਮੇਤ 246 ਮਾਪਦੰਡਾਂ ਦੇ ਅਧਾਰ ‘ਤੇ ਸੰਸਥਾ ਦਾ ਮੁਲਾਂਕਣ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤਹਿਤ ਹੀ ਜ਼ਿਲ੍ਹੇ ਦੇ ਦੋ ਹਸਪਤਾਲ, ਸਬ ਡਵੀਜ਼ਨਲ ਹਸਪਤਾਲ ਧੂਰੀ ਤੇ ਸਬ ਡਵੀਜ਼ਨਲ ਹਸਪਤਾਲ ਸੁਨਾਮ ਨੂੰ ਇਨਾਂ ਮਾਪਦੰਡਾਂ ਦੇ ਅਧਾਰ ‘ਤੇ ਬਿਹਤਰ ਸਿਹਤ ਸਹੂਲਤਾਂ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਹਸਪਤਾਲਾਂ ਨੇ 70 ਫ਼ੀ ਸਦੀ ਤੋਂ ਵੱਧ ਨੰਬਰ ਲੈ ਕੇ ਕਾਇਆਕਲਪ ਪ੍ਰੋਗਰਾਮ ਵਿੱਚ ਆਪਣੀ ਜਗ੍ਹਾ ਬਣਾਈ ਹੈ। ਉਨ੍ਹਾਂ ਕਿਹਾ ਕਿ ਐਸ.ਡੀ.ਐਚ. ਸੁਨਾਮ ਤੇ ਐਸ.ਡੀ.ਐਚ. ਧੂਰੀ ਦੋਵਾਂ ਹਸਪਤਾਲਾਂ ਨੂੰ ਕਾਇਆਕਲਪ ਪ੍ਰੋਗਰਾਮ ਤਹਿਤ ਵਧੀਆ ਕਾਰਗੁਜ਼ਾਰੀ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਫ਼ੰਡ ਵੀ ਜਾਰੀ ਕੀਤੇ ਜਾਣਗੇ। 
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫ਼ਸਰ ਐਸ.ਡੀ.ਐਚ. ਧੂਰੀ ਡਾ. ਸੰਗੀਤਾ ਮੋਦੀ, ਸੀਨੀਅਰ ਮੈਡੀਕਲ ਅਫ਼ਸਰ ਐਸ.ਡੀ.ਐਚ. ਸੁਨਾਮ ਡਾ. ਸੰਜੇ ਕਾਮਰਾ, ਡਾ. ਨਰਾਇਣ, ਡਾ. ਰਿਤੂ ਹਾਜ਼ਰ ਸਨ।
 

Have something to say? Post your comment

google.com, pub-6021921192250288, DIRECT, f08c47fec0942fa0

Health

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼