Friday, November 06, 2026
ਤਾਜਾ ਖਬਰਾਂ
• ਦਲਿਤ ਕਾਂਗਰਸੀ ਆਗੂ 'ਤੇ ਕਥਿਤ ਹਮਲੇ ਦੇ ਦੋਸ਼ ਵਿੱਚ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਵਿਰੁੱਧ ਮਾਮਲਾ ਦਰਜ • ਹਰਦੀਪ ਸਿੰਘ ਪੁਰੀ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ • ਪੰਜਾਬ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ • ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ 6ਵੀਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਮ ਕੀਤਾ, ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 5-2 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ • ਮੁੱਖ ਮੰਤਰੀ ਵੱਲੋਂ 3% ਡੀ.ਏ. ਨੂੰ 'ਦੀਵਾਲੀ ਤੋਹਫ਼ਾ' ਦੱਸਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਅਤੇ ਗੁੰਮਰਾਹਕੁੰਨ: ਡੀ ਟੀ ਐੱਫ • ਪੰਜਾਬ ਨੇ ਐਨਆਰਆਈ ਪੈਨਸ਼ਨਰਾਂ ਲਈ ਸਮਰਪਿਤ ਵਟਸਐਪ ਚੈਟਬੋਟ ਪੇਸ਼ ਕੀਤਾ ਹੈ ਤਾਂ ਜੋ ਉਹ ਆਸਾਨੀ ਨਾਲ ਮੈਨੂਅਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਣ: ਹਰਪਾਲ ਚੀਮਾ

Health

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

PUNJAB NEWS EXPRESS | July 20, 2023 09:45 PM

 ਮੌਕੇ ਤੋਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਅਤੇ ਪੈਸੇ ਬਰਾਮਦ ; ਮੁੱਖ ਸਾਜ਼ਿਸ਼ਕਰਤਾ ਨੂੰ ਵੀ ਕੀਤਾ ਗ੍ਰਿਫਤਾਰ
ਚੰਡੀਗੜ੍ਹ: 
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸੂਬੇ ਵਿੱਚ ਕੰਨਿਆ ਭਰੂਣ ਹੱਤਿਆ ਨੂੰ ਠੱਲ੍ਹ ਪਾਉਣ ਅਤੇ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਤਹਿਤ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਇੱਕ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੌਕੇ ਤੋਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਟੈਸਟ ਲਈ ਦੋਸ਼ੀ ਨੂੰ ਅਦਾ ਕੀਤੇ 35000 ਰੁਪਏ ਵੀ ਬਰਾਮਦ ਕੀਤੇ ਗਏ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ ਡਾ: ਰਵਿੰਦਰਪਾਲ ਕੌਰ ਨੇ ਦੱਸਿਆ ਕਿ ਬਰਨਾਲਾ ਅਤੇ ਸੰਗਰੂਰ ਦੇ ਸਿਵਲ ਸਰਜਨਾਂ ਨੇ ਸਿਹਤ ਵਿਭਾਗ ਦੀ ਇੱਕ ਸਾਂਝੀ ਟੀਮ ਬਣਾਈ , ਜਿਸ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਬਰਨਾਲਾ ਡਾ: ਪਰਵੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਬਰਨਾਲਾ ਡਾ. ਗੁਰਮਿੰਦਰ ਔਜਲਾ,  ਗਾਇਨੀਕੋਲੋਜਿਸਟ ਡਾ: ਆਂਚਲ ਕਸ਼ਯਪ, ਰੇਡੀਓਲੋਜਿਸਟ ਸਿਵਲ ਹਸਪਤਾਲ ਬਰਨਾਲਾ ਡਾ: ਸ਼ਿਖਾ, ਪੀਐਨਡੀਟੀ ਕੋਆਰਡੀਨੇਟਰ ਗੁਰਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸੰਗਰੂਰ ਡਾ: ਇੰਦਰਜੀਤ ਸਿੰਗਲਾ, ਡਾ: ਅਮਨਪ੍ਰੀਤ ਕੌਰ ਅਤੇ ਪੀਐਨਡੀਟੀ ਕੋਆਰਡੀਨੇਟਰ ਹਰਪ੍ਰੀਤ ਸਿੰਘ ਸ਼ਾਮਲ ਹਨ, ਨੇ ਛਾਪੇਮਾਰੀ ਕੀਤੀ।
ਸਿਹਤ ਵਿਭਾਗ ਦੀ ਟੀਮ ਨੇ ਇੱਕ ਗਰਭਵਤੀ ਮਰੀਜ਼ ਨੂੰ ਭਰੂਣ ਦੇ ਲਿੰਗ ਦਾ ਪਤਾ ਕਰਨ ਲਈ ਇੱਕ ਵਿਅਕਤੀ ਕੋਲ  ਭੇਜਿਆ । ਟੈਸਟ ਕਰਵਾਉਣ ਲਈ ਮਰੀਜ਼ ਨੂੰ ਸੁਨਾਮ ਦੇ ਇਕ ਘਰ ਬੁਲਾਇਆ ਗਿਆ  ਅਤੇ ਦੋਸ਼ੀ  ਨੇ ਉਸ ਕੋਲੋਂ 35, 000 ਰੁਪਏ ਦੀ ਰਕਮ ਵਸੂਲੀ  ।

ਜਿਵੇਂ ਹੀ ਮੁਲਜ਼ਮ ਨੇ ਜਾਂਚ ਸ਼ੁਰੂ ਕੀਤੀ ਤਾਂ ਸਿਹਤ ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ 53 ਸਾਲਾ ਪੁਰਸ਼ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਡਾ: ਰਵਿੰਦਰਪਾਲ ਕੌਰ ਨੇ ਸਿਵਲ ਸਰਜਨ ਬਰਨਾਲਾ ਡਾ.ਜਸਬੀਰ ਸਿੰਘ ਔਲਖ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸੇਧ ’ਤੇ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਅਤੇ ਸਹਾਇਕ ਡਾਇਰੈਕਟਰ ਡਾ.ਵਿਨੀਤ ਨਾਗਪਾਲ, ਜਿਨ੍ਹਾਂ ਨੇ ਸੂਬੇ ਭਰ ਤੋਂ ਇਸ ਛਾਪੇਮਾਰੀ ਲੲਂ ਤਾਲਮੇਲ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਦੋਸ਼ੀ ਵਿਅਕਤੀ ਦੀ ਆਸ-ਪਾਸ ਦੇ ਰਾਜਾਂ ਵਿੱਚ ਵੀ ਭਾਲ ਕੀਤੀ ਜਾ ਰਹੀ ਸੀ, ਇਸ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਸਖ਼ਤ ਨਿਰਦੇਸ਼ਾਂ ਤਹਿਤ ਇਸ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਦੇ ਸਿਹਤ ਅਧਿਕਾਰੀਆਂ ਦੀ ਸਾਂਝੀ ਟੀਮ  ਛਾਪੇਮਾਰੀ  ਲਈ ਗਠਿਤ ਕੀਤੀ ਗਈ ਸੀ। ਇਸ ਸਾਂਝੀ ਛਾਪੇਮਾਰੀ ਵਿੱਚ ਡਾ: ਪਰਮਿੰਦਰ ਕੌਰ ਸਿਵਲ ਸਰਜਨ ਸੰਗਰੂਰ ਅਤੇ ਪੁਲਿਸ ਪਾਰਟੀ ਨੇ ਅਹਿਮ ਭੂਮਿਕਾ ਨਿਭਾਈ।

ਇਸ ਛਾਪੇਮਾਰੀ ਵਿੱਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ, ਲਿੰਗ ਟੈਸਟ ਲਈ ਮੁਲਜ਼ਮਾਂ ਨੂੰ ਅਦਾ ਕੀਤੇ ਗਏ 35000 ਰੁਪਏ ਵੀ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ 2, 49000/- ਰੁਪਏ ਦੀ ਹੋਰ ਰਾਸ਼ੀ ਅਤੇ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਯੰਤਰ ਅਤੇ ਦਵਾਈਆਂ ਵੀ ਮੌਕੇ ’ਤੇ ਬਰਾਮਦ ਕੀਤੀਆਂ ਗਈਆਂ। ਛਾਪੇਮਾਰੀ ਕਰ ਰਹੀ ਹੈਲਥ ਟੀਮ ਦੇ ਨਾਲ ਗਈ ਪÇੁਲਸ ਟੀਮ ਨੇ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਆਪਣੇ ਘਰ ’ਚ ਗੈਰ-ਕਾਨੂੰਨੀ ਤਰੀਕੇ ਨਾਲ ਗਰਭਪਾਤ ਕਰਨ ਵਾਲੀ ਇਕ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਪੀਸੀ ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

-------------

Have something to say? Post your comment

google.com, pub-6021921192250288, DIRECT, f08c47fec0942fa0

Health

ਪੰਜਾਬ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ

ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ