Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Health

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

PUNJAB NEWS EXPRESS | December 14, 2023 08:24 PM
 
ਪਟਿਆਲ਼ਾ:  ਸਿਹਤ ਵਿਭਾਗ ਬਰਨਾਲਾ ਅਤੇ ਸਿਹਤ ਵਿਭਾਗ ਪਟਿਆਲ਼ਾ ਦੀ ਟੀਮ ਵੱਲੋਂ ਸਾਂਝੇ ਤੌਰ ਤੇ  ਗ਼ੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਸਬੰਧੀ ਟੈਸਟ ਅਤੇ ਗਰਭਪਾਤ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਫਾਸ਼ ਕੀਤਾ ਗਿਆ । 
 
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਅਤੇ ਡਾ ਰਮਿੰਦਰ ਕੌਰ ਸਿਵਕ ਸਰਜਨ ਪਟਿਆਲ਼ਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਨੂੰ ਖੁਫੀਆ ਪੱਕੀ ਜਾਣਕਾਰੀ ਮਿਲੀ ਸੀ ਕਿ ਇੱਕ ਵਿਅਕਤੀ ਅਤੇ ਔਰਤ ਦੇ ਘਰ ਵਿੱਚ  ਜਿਸ ਕੋਲ ਕੋਈ ਮੈਡੀਕਲ ਡਿਗਰੀ ਨਹੀਂ ਹੈ ਉਹ ਬਹੁਤ ਲੰਮੇ ਸਮੇਂ ਤੋਂ ਸ਼ਹਿਰ ਪਟਿਆਲ਼ਾ ਵਿਖੇ ਲੜਕਾ ਲੜਕਾ ਦੱਸਣ ਸਬੰਧੀ ਟੈਸਟ ਅਤੇ ਗਰਭਪਾਤ ਕਰਦਾ ਹੈ । 
 
ਡਾ ਔਲ਼ਖ ਨੇ ਦੱਸਿਆ ਕਿ ੳਨ੍ਹਾਂ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਸਟਿੰਗ ਆਪਰੇਸ਼ਨ ਕੀਤਾ ਗਿਆ ਜਿਸ ਤਹਿਤ ਕਾਰਵਾਈ ਕਰਦਿਆਂ ਸਿਹਤ ਵਿਭਾਗ ਬਰਨਾਲਾ ਦੀ ਟੀਮ ਵੱਲੋ ਮਾਣਯੋਗ ਡਾ ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਅਫਸਰ ਪੰਜਾਬ ਜੀ ਦੇ ਸਖ਼ਤ ਦਿਸ਼ਾ ਨਿਰਦੇਸ਼ ਅਧੀਨ ਇਸ ਖੁਫੀਆ  ਜਾਣਕਾਰੀ ‘ਤੇ ਤੁਰੰਤ ਐਕਸ਼ਨ ਲੈਂਦਿਆਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ ਰਵਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਮੈਡਮ ਪੂਨਮਦੀਪ ਕੌਰ ਡਿਪਟੀ ਮੈਡਿਕਲ ਕਮਿਸ਼ਨਰ ਬਰਨਾਲਾ ਜੀ ਦੇ ਵਿਸ਼ੇਸ਼ ਸਹਿਯੋਗ ਸਦਕਾ ਗੁਪਤ ਰੇਡ ਕੀਤੀ ਗਈ ਅਤੇ ਸ਼ਹਿਰ ਪਟਿਆਲਾ ਦੇ ਪਿੰਡ ਚੌਰਾ ਦੇ ਇੱਕ ਘਰ ਵਿਖੇ ਦੋਸ਼ੀ ਨੂੰ ਰੰਗੇ ਹੱਥੀਂ ਟੈਸਟ ਕਰਦੇ ਹੋਏ ਫੜਿਆ ਗਿਆ ਜਿਸ ਦੌਰਾਨ ਗਰਭਪਾਤ ਕਰਨ ਵਾਲਾ ਸਾਜੋ ਸਮਾਨ ਅਤੇ ਵੱਡੀ ਮਾਤਰਾ ਵਿੱਚ ਦਵਾਈਆਂ ਬਰਾਮਦ ਕੀਤੀਆਂ ਗਈਆਂ ।  
 
ਡਾ ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋ ਇੱਕ ਨਕਲੀ ਗਰਭਵਤੀ ਮਰੀਜ਼ ਨੂੰ ਟੈਸਟ ਕਰਵਾਉਣ ਲਈ ਇਸ ਬੰਦੇ ਕੋਲ ਭੇਜਿਆ ਗਿਆ ਇਸ ਤੋਂ ਪਹਿਲਾ ਇਸ ਦੋਸ਼ੀ ਵਿਅਕਤੀ ਨੇ ਇਹ ਟੈਸਟ ਕਰਨ ਬਦਲੇ ਪੱਚੀ ਹਜਾਰ ਰੁਪਏ ਨਗਦ ਲਏ ਸਨ ਅਤੇ ਮਰੀਜ ਨੂੰ ਪਟਿਆਲ਼ਾ ਦੇ ਪਿੰਡ ਚੌਰਾ ਵਿਖੇ ਇੱਕ ਔਰਤ ਦੇ ਘਰ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ । ਇਸ ਦੌਰਾਨ ਜਦੋਂ ਹੀ ਵਿਅਕਤੀ ਵੱਲੋਂ ਘਰ ਵਿੱਚ ਟੈਸਟ ਕਰਨਾ ਸ਼ੁਰੂ ਕੀਤਾ ਗਿਆ ਤਾਂ ਸਿਹਤ ਵਿਭਾਗ ਦੀ ਟੀਮ ਵੱਲੋਂ ਮੌਕੇ ਤੋਂ ਹੀ ਪਹੁੰਚਕੇ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕੀਤਾ ।
 
ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਇੱਕ ਔਰਤ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਜੋ ਗੈਰਕਾਨੰਨੀ ਢੰਗ ਨਾਲ ਆਪਣੇ ਘਰ ਵਿੱਚ ਗਰਭਪਾਤ ਕਰਦੀ  ਸੀ । ਉ੍ਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪੀ.ਸੀ. ਪੀ.ਐਨ.ਡੀ.ਟੀ. ਐਕਟ ਤਹਿਤ ਮੁਕੱਦਮਾਂ ਦਰਜ ਕਰਵਾਇਆ ਗਿਆ ਹੈ  ।
 
ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਿੱਚ ਡਾ ਪ੍ਰਵੇਸ਼ ਕੁਮਾਰ ਜਿਲਾ ਪਰਿਵਾਰ ਭਲਾਈ ਅਫਸਰ ਬਰਨਾਲਾ , ਡਾ ਐਸ਼ ਜੇ ਸਿੰਘ ਜਿਲਾ ਪਰਿਵਾਰ ਭਲਾਈ ਅਫਸਰ , ਡਾ ਸ਼ੀਖਾ ਰੇਡਿਓਲੋਜਿਸਟ ਸਿਵਲ ਹਸਪਤਾਲ ਬਰਨਾਲਾ, ਡਾ ਸ਼ੀਤਲ ਔਰਤ ਰੋਗਾਂ ਦੇ ਮਾਹਿਰ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਮੁਲਾਜ਼ਮ ਅਤੇ ਪੁਲਿਸ ਪਾਰਟੀ ਮੌਜੂਦ ਸੀ ।  
 

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ