Friday, April 26, 2024

Health

ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਕੋਵਾਕਸਿਨ ਦੇ ਤੀਜੇ ਪੜਾਅ ਦੇ ਟਰਾਇਲ 'ਚ 15 ਅਕਤੂਬਰ ਤੋਂ ਲੈਣਗੇ ਹਿੱਸਾ

PUNJAB NEWS EXPRESS | September 23, 2020 10:34 AM

ਚੰਡੀਗੜ੍ਹ:ਕੋਵਿਡ ਮਹਾਂਮਾਰੀ ਵਿਰੁੱਧ ਭਾਰਤ ਬਾਇਓਟੈਕ ਲਿਮਟਿਡ ਵੱਲੋਂ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਦੇ ਸਹਿਯੋਗ ਨਾਲ ਪਰਖ ਅਧੀਨ ਕੋਵਾਕਸਿਨ ਦੇ ਤੀਜੇ ਪੜਾਅ ਵਿੱਚ ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਇਸ ਦੇ ਟਰਾਇਲ ਵਿੱਚ ਹਿੱਸਾ ਲੈਣਗੇ। ਇਹ ਟਰਾਇਲ 15 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਹਨ।
ਇਹ ਜਾਣਕਾਰੀ ਇਕ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਉਪਰੰਤ ਦਿੱਤੀ।
ਮੁੱਖ ਮੰਤਰੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੂੰ ਟਰਾਇਲ ਦੌਰਾਨ ਪੂਰੀ ਦੇਖਭਾਲ ਅਤੇ ਸੁਰੱਖਿਆ ਸਾਵਾਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ, ਜਿਸ ਲਈ ਭਾਗੀਦਾਰਾਂ ਦੀ ਸਹਿਮਤੀ ਲਾਜ਼ਮੀ ਹੋਵੇਗੀ। ਉਹਨਾਂ ਨੇ ਇਹ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ ਜਾਰੀ ਕੀਤੇ ਹਨ ਕਿ ਗਰੀਬ ਵਿਅਕਤੀਆਂ ਨੂੰ ਉਹਨਾਂ ਦੀ ਸਹਿਮਤੀ, ਗਿਆਨ ਅਤੇ ਸੰਭਾਵਿਤ ਨਤੀਜਿਆਂ ਅਤੇ ਖਤਰਿਆਂ ਤੋਂ ਜਾਣੂ ਕਰਵਾਏ ਬਿਨਾਂ ਟਰਾਇਲ ਵਿੱਚ ਸ਼ਾਮਲ ਨਾ ਕੀਤਾ ਜਾਵੇ।
ਭਾਰਤ ਬਾਇਓਟੈਕ ਲਿਮਟਿਡ, ਜਿਸ ਨੇ ਕੁਝ ਦਿਨ ਪਹਿਲਾਂ ਸੂਬਾ ਸਰਕਾਰ ਕੋਲ ਪਹੁੰਚ ਕੀਤੀ ਸੀ, ਨੇ ਟਰਾਇਲ ਵਿਚ ਹਿੱਸਾ ਲੈਣ ਵਾਲਿਆਂ ਲਈ ਕਿਸੇ ਵੀ ਮਾੜੀ ਘਟਨਾ/ਪ੍ਰਭਾਵ ਜਾਂ ਮੌਤ ਦੇ ਮਾਮਲੇ ਵਿਚ 75 ਲੱਖ ਰੁਪਏ ਦਾ ਬੀਮਾ ਕਵਰ ਦੇਣ ਦਾ ਐਲਾਨ ਕੀਤਾ ਹੈ। ਟੀਕੇ ਦੇ ਸੰਭਾਵਿਤ ਮਾੜੇ ਪ੍ਰਭਾਵਾਂ ਵਿਚ ਬੁਖਾਰ, ਇੰਟਰਾਮਸਕੂਲਰ ਟੀਕੇ ਦੀ ਜਗ੍ਹਾ 'ਤੇ ਦਰਦ ਅਤੇ ਬੇਚੈਨੀ ਸ਼ਾਮਲ ਹੋ ਸਕਦੇ ਹਨ।
ਟਰਾਇਲ ਵਿੱਚ ਭਾਗ ਲੈਣ ਵਾਲਿਆਂ ਨੂੰ (0 ਅਤੇ 28 ਦਿਨ) ਮਨੁੱਖੀ ਟਰਾਇਲ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਅਕਿਰਿਆਸ਼ੀਲ ਵਾਇਰਸ ਟੀਕੇ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ