Sunday, August 09, 2026

Health

ਸ਼ਹੀਦੀ ਦਿਨ ਮੌਕੇ ਮਾਲਵਾ ਆਰਟ ਕੌਂਸਲ ਬਠਿੰਡਾ ਵੱਲੋਂ ਮੁਫਤ ਮੈਡੀਕਲ ਕੈਂਪ ਦਾ ਆਯੋਜਨ

Punjab News Express | March 26, 2023 09:47 AM

ਬਠਿੰਡਾ : ਨੌਜਵਾਨਾਂ ਦੇ ਚਹੇਤੇ ਪ੍ਰੇਰਣਾ ਸ੍ਰੋਤ ‘ਤੇ ਪਸੰਦੀਦਾ ਨਾਇਕ ਸ਼ਹੀਦ-ਏ-ਆਜ਼ਮ ਸ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਹੀਦ ਰਾਜਗੁਰੂ ‘ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਨ 23 ਮਾਰਚ ਨੂੰ ਪੂਰਾ ਸ਼ਹਿਰ ਦੇਸ਼-ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਦੌਰਾਨ ਬਹੁਤ ਸਾਰੀਆਂ ਸੰਸਥਾਵਾਂ ‘ਤੇ ਨੌਜਵਾਨ ਕਲੱਬਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਵੱਖ ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ‘ਤੇ ਸਮਾਜਸੇਵੀ ਕੰਮ ਕੀਤੇ ਗਏ। ਇਸੇ ਦੌਰਾਨ ਮਾਲਵਾ ਆਰਟ ਕੌਂਸਲ ਬਠਿੰਡਾ ਨੇ ਪ੍ਰਬੰਧਕੀ ਕਮੇਟੀ ਗੁਰਦੁਆਰਾ ਗੁਰੂ ਨਾਨਕ ਵਾੜੀ ਸਾਹਿਬ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।

ਜਿਸ ਵਿੱਚ 200 ਮਰੀਜਾਂ ਦਾ ਚੈਕ-ਅੱਪ ਕਰਕੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਕੈਂਪ ਦਾ ਉਦਘਾਟਨ ਮਾਨਸਾ ਦੇ ਉੱਘੇ ਸਮਾਜ ਸੇਵੀ ਮੇਜਰ ਸਿੰਘ ਮਾਨਸਾ ਨੇ ਕੀਤਾ। ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸਾਬਕਾ ਸਿਵਲ ਸਰਜਨ ਤੇ ਸਮਾਜ ਸੇਵੀ ਬਠਿੰਡਾ ਡਾ. ਮਹੇਸ਼ਵਰੀ ਐਮਡੀ ਬੱਚਿਆਂ ਦੇ ਮਾਹਰ ਨੇ ਵੀ ਹਾਜਰੀ ਲਵਾਈ। ਇਸ ਮੌਕੇ ਸੰਸਥਾ ਵੱਲੋਂ ਚਾਹ-ਪਾਣੀ ਅਤੇ ਮਰੀਜਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਡਾ ਬਲਕਾਰ ਸਿੰਘ ਸੋਖਲ 'ਤੇ ਵਿੱਤ ਸਕੱਤਰ ਡਾ ਰਾਣਾ ਨੇ ਵੀ ਯੋਗਦਾਨ ਪਾਇਆ। ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕੌਂਸਲ ਦੇ ਪਰਧਾਨ ਨਿਰੰਜਣ ਸਿੰਘ ਪ੍ਰੇਮੀ ਨੇ ਦੱਸਿਆ ਕਿ ਉਹ 1 ਅਪ੍ਰੈਲ ਨੂੰ ਵੀ ਅਜਿਹਾ ਕੈਂਪ ਕੈਂਟ ਰੋਡ ਧੋਬੀਆਣਾ ਵਿਖੇ ਵੀ ਆਯੋਜਿਤ ਕਰ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ