Friday, May 09, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

Health

ਮਰੀਜਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਹੋਣਗੀਆਂ ਹੋਰ ਮਜਬੂਤ-ਡਾ. ਬਲਬੀਰ ਸਿੰਘ

PUNJAB NEWS EXPRESS | January 09, 2023 10:26 AM

ਪਟਿਆਲਾ : ਪੰਜਾਬ ਦੇ ਨਵੇਂ ਬਣੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸੂਰਤ 'ਚ ਗੋਲਡਨ ਸਮੇਂ ਦੇ ਅੰਦਰ-ਅੰਦਰ ਕਿਸੇ ਮਰੀਜ ਦੀ ਕੀਮਤੀ ਜਾਨ ਬਚਾਉਣ ਲਈ ਸੂਬੇ ਅੰਦਰ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਸਿਹਤ ਮੰਤਰੀ ਬਨਣ ਮਗਰੋਂ ਅੱਜ ਪਹਿਲੀ ਵਾਰ ਆਪਣੇ ਸ਼ਹਿਰ ਪਟਿਆਲਾ ਪੁੱਜੇ ਡਾ. ਬਲਬੀਰ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਲੀਕੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨਾ ਉਨ੍ਹਾਂ ਦੀ ਮੁੱਢਲੀ ਤਰਜੀਹ ਹੋਵੇਗੀ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਇੱਥੇ ਸਰਕਟ ਹਾਊਸ ਵਿਖੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁਲਵੰਤ ਸਿੰਘ ਬਾਜ਼ੀਗਰ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਵਾਗਤ ਕੀਤਾ। ਜਦਕਿ ਪਟਿਆਲਾ ਪੁਲਿਸ ਦੀ ਟੁਕੜੀ ਨੇ ਡਾ. ਬਲਬੀਰ ਸਿੰਘ ਨੂੰ ਸਲਾਮੀ ਦਿੱਤੀ।
ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਠੀਕ ਕਰਨ ਲਈ ਸਿਹਤ ਮਹਿਕਮਾ ਆਪਣੀ ਬਣਦੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਏਗਾ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਸਥਾਈ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਲੀਕੀ ਵਿਸ਼ੇਸ਼ ਕਾਰਜ ਯੋਜਨਾ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ, ਕਿਉਂਕਿ ਨਸ਼ੇ ਸੇਵਨ ਕਰਨਾ ਮੈਂਟਲ ਹੈਲਥ ਨਾਲ ਸਬੰਧਤ ਤੇ ਨਸ਼ਾ ਤਸਕਰੀ ਪੁਲਿਸ ਨਾਲ ਸਬੰਧਤ ਸਮੱਸਿਆ ਹੈ, ਇਸ ਲਈ ਦੋਵੇਂ ਵਿਭਾਗ ਮਿਲਕੇ ਕੰਮ ਕਰਨਗੇ।
ਡਾ. ਬਲਬੀਰ ਸਿੰਘ ਨੇ ਪਾਰਟੀ ਹਾਈ ਕਮਾਂਡ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸੇ 'ਤੇ ਖਰ੍ਹਾ ਉਤਰਨਗੇ ਅਤੇ ਆਪਣੀ ਜਿੰਮੇਵਾਰੀ ਨੂੰ ਸਮਰਪਣ ਭਾਵਨਾ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਉਲੀਕੀਆਂ ਯੋਜਨਾਵਾਂ ਤਹਿਤ ਸਿਹਤ ਮਹਿਕਮੇ ਵਿੱਚ ਵੀ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ ਤੇ ਲੋਕ ਭਲਾਈ ਹਿੱਤ ਹਰ ਹਫ਼ਤੇ ਨਵੇਂ ਪ੍ਰੋਗਰਾਮ ਲਿਆਂਦੇ ਜਾਣਗੇ।
ਇਸ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਏ.ਡੀ.ਸੀਜ ਗੁਰਪ੍ਰੀਤ ਸਿੰਘ ਥਿੰਦ, ਈਸ਼ਾ ਸਿੰਘਲ, ਐਸ.ਡੀ.ਐਮ. ਡਾ ਇਸਮਤ ਵਿਜੇ ਸਿੰਘ, ਐਸ.ਪੀ. ਵਜੀਰ ਸਿੰਘ ਖਹਿਰਾ ਤੇ ਹਰਬੰਤ ਕੌਰ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਡਾ. ਆਰ.ਪੀ.ਐਸ. ਸਿਬੀਆ, ਡਾ. ਵਿਨੋਦ ਡਾਂਗਵਾਲ, ਸਿਵਲ ਸਰਜਨ ਡਾ. ਦਲਬੀਰ ਕੌਰ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ 'ਚ ਲੋਕ ਪੱਖੀ ਪ੍ਰਸ਼ਾਸਨਿਕ ਸੇਵਾਵਾਂ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਤੋਂ ਇਲਾਵਾ ਮਿਆਰੀ ਸਿਹਤ ਸੇਵਾਵਾਂ ਨੂੰ ਤਰਜੀਹ ਦੇਣ ਦੀਆਂ ਹਦਾਇਤਾਂ ਦਿੱਤੀਆਂ।
ਸਵੇਰੇ ਸਮੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਵੀ ਸ਼ੁਕਰਾਨਾ ਕਰਦਿਆਂ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਰੁਪਿੰਦਰਜੀਤ ਕੌਰ ਸੈਣੀ, ਬੇਟਾ ਰਾਹੁਲ ਸੈਣੀ, ਬਲਵਿੰਦਰ ਸੈਣੀ ਅਤੇ ਐਡਵੋਕੇਟ ਮਨਪ੍ਰੀਤ ਸਿੰਘ ਵੀ ਮੌਜੂਦ ਸਨ।
ਸਿਹਤ ਮੰਤਰੀ ਵਜੋਂ ਡਾ. ਬਲਬੀਰ ਸਿੰਘ ਦੀ ਆਪਣੇ ਗ੍ਰਹਿ ਪਟਿਆਲਾ ਸ਼ਹਿਰ ਵਿਖੇ ਪਲੇਠੀ ਆਮਦ ਮੌਕੇ ਉਨ੍ਹਾਂ ਦਾ ਭਰਵਾਂ ਸਵਾਗਤ ਕਰਨ ਲਈ ਆਪ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਤੇ ਵਲੰਟੀਅਰਾਂ ਤੋਂ ਇਲਾਵਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਜ਼ਿਲ੍ਹਾ ਮਹਿਲਾ ਪ੍ਰਧਾਨ ਵੀਰਪਾਲ ਕੌਰ ਚਹਿਲ, ਈਵੈਂਟ ਇੰਚਾਰਜ ਅੰਗਰੇਜ ਸਿੰਘ ਰਾਮਗੜ੍ਹ, ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਜੱਗਾ, ਸੁਰਜੀਤ ਸਿੰਘ ਗਾਂਧੀ ਆਦਿ ਸਮੇਤ ਵੱਡੀ ਗਿਣਤੀ ਸਮਰਥਕ, ਆਪ ਪਾਰਟੀ ਦੇ ਆਗੂ ਤੇ ਸ਼ਹਿਰ ਨਿਵਾਸੀ ਪੁੱਜੇ ਹੋਏ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼