Wednesday, June 24, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Health

ਸਿਵਲ ਹਸਪਤਾਲ ਸੰਗਰੂਰ ਵਿਖੇ 4 ਫ਼ਰਵਰੀ ਨੂੰ ਲੱਗੇਗਾ ਕੈਂਸਰ ਸਕ੍ਰੀਨਿੰਗ ਕੈਂਪ

Punjab News Express | February 03, 2023 11:53 AM

ਸੰਗਰੂਰ : ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ 4 ਫ਼ਰਵਰੀ 2023 ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਕੈਂਸਰ ਸਕ੍ਰੀਨਿੰਗ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਮੂੰਹ ਦਾ ਕੈਂਸਰ, ਬੱਚੇਦਾਨੀ ਦੇ ਮੂੰਹ ਦਾ ਕੈਂਸਰ ਤੇ ਛਾਤੀ ਦੇ ਕੈਂਸਰ ਦੀ ਸਕ੍ਰੀਨਿੰਗ ਕੀਤੀ ਜਾਵੇਗੀ।

ਸਿਵਲ ਸਰਜਨ ਨੇ ਦੱਸਿਆ ਕਿ ਕੈਂਸਰ ਦੀ ਜਲਦੀ ਪਛਾਣ ਹੋਣ ‘ਤੇ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ ਛਾਤੀ ਵਿੱਚ ਹੋਣ ਵਾਲੀਆਂ ਗਿਲਟੀਆਂ, ਨਾ ਠੀਕ ਹੋਣ ਵਾਲਾ ਮੂੰਹ ਦਾ ਛਾਲਾ, ਭੁੱਖ ਨਾ ਲੱਗਣਾ, ਲਗਾਤਾਰ ਵਜ਼ਨ ਦਾ ਘੱਟ ਹੋਣਾ, ਪਾਚਨ ਸ਼ਕਤੀ ਅਤੇ ਪਖਾਨਾ ਕਿਰਿਆ ਵਿੱਚ ਅਚਾਨਕ ਬਦਲਾਅ ਆਉਣਾ, ਬਿਨਾਂ ਕਾਰਨ ਸ਼ਰੀਰ ਵਿੱਚ ਕੰਮਜ਼ੋਰੀ ਮਹਿਸੂਸ ਹੋਣ ‘ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਉਪਰੋਕਤ ਕੋਈ ਵੀ ਲੱਛਣ ਮਹਿਸੂਸ ਹੁੰਦੇ ਹੋਣ ਤਾਂ ਉਹ 4 ਫ਼ਰਵਰੀ 2023 ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਕੈਂਸਰ ਸਕ੍ਰੀਨਿੰਗ ਕੈਂਪ ਵਿੱਚ ਜ਼ਰੂਰ ਆਉਣ ਤਾਂਜੋ ਕੈਂਸਰ ਦੀ ਜਲਦੀ ਪਛਾਣ ਹੋ ਸਕੇ ਤੇ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਕ੍ਰਿਨੰਗ ਕੈਂਪ ਬਿਲਕੁਲ ਮੁਫ਼ਤ ਹੈ ਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਲੈਣਾ ਚਾਹੀਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ