Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਪੰਜਾਬ ਵਲੋਂ 28 ਅਤੇ 29 ਦਸੰਬਰ ਨੂੰ ਕੋਵਿਡ-19 ਟੀਕੇ ਦਾ ਕੀਤਾ ਜਾਵੇਗਾ ਮਸਨੂਈ ਅਭਿਆਸ

ਪੰਜਾਬ ਨਿਊਜ਼ ਐਕਸਪ੍ਰੈਸ | December 24, 2020 09:50 PM

ਚੰਡੀਗੜ: ਭਾਰਤ ਸਰਕਾਰ ਨੇ 28 ਦਸੰਬਰ ਅਤੇ 29 ਦਸੰਬਰ, 2020 ਨੂੰ ਕੋਵਿਡ -19 ਦੇ ਟੀਕੇ ਦਾ ਮਸਨੂਈ ਅਭਿਆਸ ਸ਼ੁਰੂ ਕਰਨ ਲਈ ਪੰਜਾਬ ਰਾਜ ਨੂੰ ਚੁਣਿਆ ਹੈ। 2 ਜ਼ਿਲੇ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਕੋਵਿਡ- 19 ਦੇ ਟੀਕੇ ਦੇ ਟ੍ਰਾਇਲ ਲਈ ਚੁਣਿਆ ਗਿਆ ਅਤੇ ਹਰ ਜ਼ਿਲੇ ਵਿੱਚ 5 ਥਾਵਾਂ ਦੀ ਪਛਾਣ ਕੀਤੀ ਜਾਏਗੀ। ਇਹ ਜਾਣਕਾਰੀ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਰਾਹੀਂ ਦਿੱਤੀ।

ਇਹ ਜਾਣਕਾਰੀ ਦਿੰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਮਸਨੂਈ ਅਭਿਆਸ ਦਾ ਉਦੇਸ਼ ਸਿਹਤ ਪ੍ਰਣਾਲੀ ਵਿਚ ਕੋਵਿਡ -19 ਟੀਕਾਕਰਣ ਸ਼ੁਰੂ ਕਰਨ ਲਈ ਨਿਰਧਾਰਤ ਢੰਗਾਂ ਦੀ ਜਾਂਚ ਕਰਨਾ ਹੈ। ਇਹ ਕੋਵਿਡ-19 ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਕਿਸੇ ਵੀ ਅੰਦਰੂਨੀ ਘਾਟਾਂ  ਜਾਂ ਰੁਕਾਵਟਾਂ ਬਾਰੇ ਜਾਣਕਾਰੀ ਪ੍ਰਦਾਨ ਕਰੇਗਾ ਤਾਂ ਜੋ ਸਮਾਂ ਰਹਿੰਦਿਆਂ ਉਨਾਂ ਨੂੰ ਹੱਲ ਕੀਤਾ ਜਾ ਸਕੇ। ਇਹ ਪਰੀਖਣ ਦੋ ਜਿਲਿਆਂ ਵਿਚ ਜਿਲਾ ਕੁਲੈਕਟਰ / ਮੈਜਿਸਟਰੇਟ ਦੀ  ਅਗਵਾਈ ਵਿੱਚ ਚਲਾਇਆ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਟੀਕਾਕਰਨ ਭਾਈਵਾਲ ਯੂ.ਐਨ.ਡੀ.ਪੀ. ਅਤੇ ਸੂਬਾ ਪੱਧਰ ’ਤੇ ਵਿਸ਼ਵ ਸਿਹਤ ਸੰਸਥਾ ਇਸ ਗਤੀਵਿਧੀ ਦਾ ਸਮਰਥਨ ਕਰਨਗੇ।  ਇਸ ਦੋ ਦਿਨਾਂ ਮਸਨੂਈ ਅਭਿਆਸ ਦੀਆਂ ਸਾਰੀਆਂ ਗਤੀਵਿਧੀਆਂ ਜਿਵੇਂ ਨਜ਼ਦੀਕੀ ਕਰਨ ਲਾਭਪਾਤਰੀਆਂ ਦੇ ਡੇਟਾ ਅਪਲੋਡ, ਸੈਸ਼ਨ ਸਾਈਟ ਨਿਰਧਾਰਨ (ਮਾਈਕਰੋ-ਪਲਾਨਿੰਗ), ਸੈਸ਼ਨ ਸਾਈਟ ਪ੍ਰਬੰਧਨ (ਟੈਸਟ ਲਾਭਪਾਤਰੀਆਂ ਦੇ ਨਾਲ) ਰਿਪੋਰਟਿੰਗ ਅਤੇ ਸਾਮ ਦੇ ਡੀਰੀਫਿਟਿੰਗ ਆਦਿ ਸ਼ਾਮਲ ਕੀਤੀਆਂ ਜਾਣੀਆਂ ਹਨ।.

ਉਹਨਾਂ ਕਿਹਾ ਕਿ ਜ਼ਿਲਾ  ਅਤੇ ਰਾਜ ਟਾਸਕ ਫੋਰਸ ਵਿੱਚ  ਪਰੀਖਣ ਦਾ ਸੁਝਾਅ ਉਪਚਾਰੀ ਕਾਰਵਾਈ ਲਈ ਢੁਕਵਾਂ ਹੋਵੇਗਾ (ਜੇ ਜਰੂਰੀ ਹੋਵੇ) ਟੀਕੇ ਦਾ ਮਸਨੂਈ ਅਭਿਆਸ 28 ਅਤੇ 29 ਦਸੰਬਰ 2020 ਦੌਰਾਨ ਕੀਤਾ ਜਾਣਾ ਹੈ।

ਮੰਤਰੀ ਨੇ ਕਿਹਾ ਕਿ  ਇਸ ਮਸਨੂਈ ਅਭਿਆਸ ਦੌਰਾਨ ਕੋਵਿਡ -19 ਟੀਕਾਕਰਣ ਪ੍ਰਕਿਰਿਆ ਦੀ ਐਂਡ-ਟੂ-ਐਂਡ ਟੈਸਟਿੰਗ  ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਇੱਕ ਇਲੈਕਟ੍ਰਾਨਿਕ ਐਪਲੀਕੇਸਨ ਕੋ-ਵਿਨ ਰਾਹੀਂ ਸਹਿਯੋਗੀ ਸਮੂਹਾਂ ਵਲੋਂ ਪਹਿਲਾਂ ਤੋਂ ਪਛਾਣੇ ਗਏ ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਜਾਵੇਗਾ। ਇਸ ਟ੍ਰਾਇਲ ਦਾ ਮੁੱਖ ਉਦੇਸ ਵਿੱਚ ਖੇਤ ਦੇ ਵਾਤਾਵਰਣ ਵਿੱਚ ਕੋ-ਵਿਨ ਐਪਲੀਕੇਸਨ ਦੀ ਵਰਤੋਂ ਦੀ ਕਾਰਜਸ਼ੀਲ ਸੰਭਾਵਨਾ ਦਾ ਮੁਲਾਂਕਣ ਕਰਨਾ ਅਤੇ ਯੋਜਨਾਬੰਦੀ ਦੇ ਵਿਚਕਾਰ ਸੰਬੰਧਾਂ ਦਾ ਟੈਸਟ ਕਰਨਾ ਸ਼ਾਮਲ ਹੈ। ਉਨਾਂ ਕਿਹਾ ਕਿ ਟੀਕੇ ਦਾ ਇਹ ਪਰੀਖਣ 4 ਰਾਜਾਂ ਜਿਵੇਂ ਕਿ ਆਂਧਰਾ ਪ੍ਰਦੇਸ਼, ਅਸਾਮ, ਗੁਜਰਾਤ ਅਤੇ ਪੰਜਾਬ ਵਿੱਚ ਚਲਾਏ ਜਾਣ ਦੀ ਤਜਵੀਜ਼ ਹੈ।   

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ