Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਸਿਹਤ ਵਿਭਾਗ ਪੰਜਾਬ ਵਿਚ ਨਵੇਂ ਸਾਲ 2021 ਦੀ ਆਮਦ ‘ਤੇ ਤਿੰਨ ਨਵੇਂ ਡਾਇਰੈਕਟਰ ਨਿਯੁਕਤ

ਪੰਜਾਬ ਨਿਊਜ਼ ਐਕਸਪ੍ਰੈਸ | January 01, 2021 07:07 PM

ਚੰਡੀਗੜ: ਨਵੇਂ ਸਾਲ 2021 ਦੀ ਆਮਦ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿਚ ਤਿੰਨ ਨਵੇਂ ਡਾਇਰੈਕਟਰ ਸ਼ਾਮਲ ਕੀਤੇ ਗਏ ਹਨ। ਸਿਹਤ ਵਿਭਾਗ ਵਿਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ , ਪੰਜਾਬ ਦੇ ਅਹੁਦੇ ‘ਤੇ ਡਾ. ਗੁਰਿੰਦਰਬੀਰ ਸਿੰਘ , ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ ) ਡਾ. ਆਦੇਸ਼ ਕੰਗ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਈ.ਐਸ.ਆਈ.)  ਡਾ. ਓਮ ਪ੍ਰਕਾਸ਼ ਗੋਜਰਾ ਵੱਲੋਂ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਮੁੱਖ ਦਫਤਰ ਦੇ ਸਮੂਹ ਸਟਾਫ਼ ਵੱਲੋਂ ਨਵ- ਨਿਯੁਕਤ ਡਾਇਰੈਕਟਰਾਂ ਦਾ ਸਵਾਗਤ ਕੀਤਾ ਗਿਆ ਅਤੇ ਉਨਾਂ ਨੂੰ ਵਿਭਾਗ ਦੇ ਕੰਮ ਕਾਜ ਵਿਚ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਡਾ. ਜੀ.ਬੀ.ਸਿੰਘ ਵੱਲੋਂ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ ਸਿਹਤ ਵਿਭਾਗ ਵਿਚ ਬਤੌਰ ਮੈਡੀਕਲ ਅਫ਼ਸਰ ਸਾਲ 1988 ਵਿਚ ਕੀਤੀ ਗਈ  ਅਤੇ ਸਾਲ 2013 ਵਿਚ ਉਹਨਾਂ ਨੇ ਐਸ.ਐਮ.ਓ. ਵਜੋਂ ਤਰੱਕੀ ਹਾਸਲ ਕੀਤੀ। ਫ਼ਰਵਰੀ 2020 ਵਿਚ ਤਰੱਕੀ ਉਪਰੰਤ ਉਹਨਾਂ ਨੇ ਸਿਵਲ ਸਰਜਨ ਬਰਨਾਲਾ ਵਿਖੇ ਆਪਣੀਆਂ ਸੇਵਾਵਾਂ ਦਿੱਤੀਆਂ। ਮੌਜੂਦਾ ਸਮੇਂ ਡਾਇਰੈਕਟਰ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਜਿਲਾ ਮੋਹਾਲੀ ਵਿਖੇ ਸਿਵਲ ਸਰਜਨ ਦੇ ਅਹੁਦੇ ‘ਤੇ ਸੇਵਾ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਪਬਲਿਕ ਹੈਲਥ ਸਪੈਸ਼ਲਿਸਟ ਵਜੋਂ ਕੰਮ ਕਰ ਚੁੱਕੇ ਡਾ.ਜੀ.ਬੀ. ਸਿੰਘ ਵਿਸ਼ਵ ਸਿਹਤ ਸੰਗਠਨ ਨਾਲ ਕੰਮ ਕੀਤਾ ਅਤੇ ਅਮਰੀਕਾ ਤੇ ਫਰਾਂਸ ਵਿੱਚ ਸਿਖਲਾਈ ਹਾਸਲ ਕੀਤੀ ਹੈ।

ਡਾ. ਆਦੇਸ਼ ਕੰਗ

ਉਨਾਂ ਵੱਲੋਂ ਅਹੁਦਾ ਸੰਭਾਲਣ ਉਪਰੰਤ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਨਾਲ਼ ਆਪਣੀ ਡਿਊਟੀ ਨਿਭਾਉਣ ਦੀ ਹਦਾਇਤ ਕੀਤੀ ਗਈ।
ਡਾ. ਆਦੇਸ਼ ਕੰਗ , ਗਾਇਨੀਕਾਲੋਜਿਸਟ ਵੱਲੋਂ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ ਸਾਲ 1988 ਵਿਚ ਮੈਡੀਕਲ ਅਫ਼ਸਰ ਵਜੋਂ ਕੀਤੀ ਅਤੇ ਮੋਹਾਲੀ, ਫਤਹਿਗੜ ਸਾਹਿਬ  ਅਤੇ ਰੋਪੜ ਵਿੱਚ ਬਤੌਰ ਗਾਇਨੀਕਾਲੋਜਿਸਟ ਸੇਵਾ ਨਿਭਾ ਚੁੱਕੇ ਹਨ। ਉਹਨਾਂ ਸਾਲ 2013 ਵਿਚ ਬਤੌਰ ਐਸ.ਐਮ.ਓ. ਦੀ ਤਰੱਕੀ ਪ੍ਰਾਪਤ ਕੀਤੀ ਅਤੇ 2020 ਵਿਚ ਬਤੌਰ ਸਿਵਲ ਸਰਜਨ ਮੋਗਾ ਨਿਯੁਕਤ ਹੋਣ ਤੋਂ ਪਹਿਲਾਂ ਐਸ.ਐਮ.ਓ. ਆਈ/ਸੀ ਐਸਡੀਐਚ ਖਰੜ, ਐਸ.ਐਮ.ਓ. ਆਈ/ਸੀ ਸਿਵਲ ਹਸਪਤਾਲ ਮੁਹਾਲੀ, ਡੈਜਿਗਨੇਟਡ ਅਧਿਕਾਰੀ (ਖੁਰਾਕ) ਜ਼ਿਲਾ ਲੁਿਧਆਣਾ ਵਿਖੇ ਰਹੇ ਅਤੇ ਮੌਜੂਦਾ ਸਮੇਂ ਉਹ ਸੇਫਟੀ ਵਿਭਾਗ ਵਿੱਚ ਸਟੇਟ ਨੋਡਲ ਅਫ਼ਸਰ ਫ਼ੂਡ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਹਨਾਂ ਕੋਲ ਸਰਕਾਰੀ ਸੇਵਾ ਦਾ ਵੱਡਾ ਤਜ਼ੁਰਬਾ ਹੈ।
ਇਸੇ ਤਰਾਂ ਡਾਇਰੈਕਟਰ ਸਿਹਤ ਸੇਵਾਵਾਂ (ਈ.ਐਸ.ਆਈ.) ਡਾ ਓਮ ਪ੍ਰਕਾਸ਼ ਗੋਜਰਾ ਵੱਲੋਂ ਸਾਲ 1988 ਵਿਚ ਸਰਕਾਰੀ ਸੇਵਾ ਵਿਚ ਬਤੌਰ ਮੈਡੀਕਲ ਅਫ਼ਸਰ ਸ਼ੁਰੂਆਤ ਕੀਤੀ ਗਈ। ਸਾਲ 2020 ਵਿਚ ਤਰੱਕੀ ਉਪਰੰਤ ਸਿਵਲ ਸਰਜਨ ਰਹਿਣ ਤੋਂ ਬਾਅਦ ਉਹ ਰਾਜ ਸਿਹਤ ਤੇ ਪਰਿਵਾਰ ਭਲਾਈ ਸਿਖਲਾਈ ਸੰਸਥਾ ਮੋਹਾਲੀ ਵਿਖੇ ਬਤੌਰ ਪਿ੍ਰੰਸੀਪਲ ਨਿਯੁਕਤ ਹੋਏ। ਇਸ ਮੌਕੇ ਤਿੰਨੋਂ ਨਵ-ਨਿਯੁਕਤ ਡਾਇਰੈਕਟਰਾਂ ਵੱਲੋਂ ਸਮੂਹ ਸਟਾਫ਼ ਦਾ ਉਨਾਂ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ