Wednesday, April 24, 2024

Health

ਬਲਬੀਰ ਸਿੱਧੂ ਵਲੋਂ ਕੋਵਿਡ-19 ਨਾਲ ਸਬੰਧਤ ਕਾਰਜਾਂ ਲਈ ਆਸ਼ਾ ਵਰਕਰਾਂ ਨੂੰ 1500 ਰੁਪਏ ਮਾਣ ਭੱਤਾ ਦੇਣ ਦਾ ਐਲਾਨ

PUNJAB NEWS EXPRESS | September 16, 2020 03:45 PM

ਚੰਡੀਗੜ੍ਹ:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ ਕੋਵਿਡ-19 ਨਾਲ ਸਬੰਧਤ ਕਾਰਜਾਂ ਲਈ ਮਾਨਤਾ ਪ੍ਰਾਪਤ ਸੋਸ਼ਲ ਹੈਲਥ ਐਕਟੀਵਿਸਟਸ (ਆਸ਼ਾ) ਨੂੰ 1500 ਰੁਪਏ ਦਾ ਵਾਧੂ ਮਾਣ ਭੱਤਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ 20, 000 ਤੋਂ ਵੱਧ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ (17, 174 ਪੇਂਡੂ ਆਸ਼ਾ ਵਰਕਰ, 2, 532 ਸ਼ਹਿਰੀ ਆਸ਼ਾ ਵਰਕਰ ਅਤੇ 869 ਆਸ਼ਾ ਫੈਸਿਲੀਟੇਟਰ) ਵਲੋਂ ਕੋਵਿਡ-19 ਦੇ ਫੈਲਾਅ ਦੀ ਰੋਕਥਾਮ ਸਬੰਧੀ ਸਹਿਯੋਗ ਦੇਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਮਾਨਤਾ ਦਿੱਤੀ ਹੈ। ਇਸ ਵਿਚ ਕੋਵਿਡ-19 ਦੇ ਫੈਲਾਅ ਅਤੇ ਰੋਕਥਾਮ, ਸੰਪਰਕ ਟਰੇਸਿੰਗ, ਟੈਸਟਿੰਗ ਕਰਵਾਉਣ ਦੀ ਸਹੂਲਤ ਆਦਿ ਨਾਲ ਸਬੰਧਤ ਮੁੱਖ ਪਹਿਲੂਆਂ 'ਤੇ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣਾ ਸ਼ਾਮਲ ਹੈ।
ਆਸ਼ਾ ਵਰਕਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੇ ਸਕ੍ਰੀਨਿੰਗ ਮੁਹਿੰਮ ਤਹਿਤ 50 ਲੱਖ ਤੋਂ ਵੱਧ ਘਰਾਂ ਨੂੰ ਕਵਰ ਕੀਤਾ ਹੈ ਅਤੇ ਲਗਭਗ 2.5 ਕਰੋੜ ਆਬਾਦੀ ਦਾ ਸਰਵੇਖਣ ਕੀਤਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਸਿਹਤ ਪ੍ਰਣਾਲੀ ਦੇ ਮਹੱਤਵਪੂਰਣ ਮੈਂਬਰਾਂ ਵਿੱਚੋਂ ਇੱਕ ਹਨ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਮੀਨੀ ਪੱਧਰ ‘ਤੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।
ਕੋਵਿਡ-19 ਨਾਲ ਸਬੰਧਤ ਵਾਧੂ ਕਾਰਜਾਂ ਦੇ ਮੱਦੇਨਜ਼ਰ ਸੂਬੇ ਵੱਲੋਂ ਆਸ਼ਾ ਵਰਕਰਾਂ ਨੂੰ ਜਨਵਰੀ, 2020 ਤੋਂ 1000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ ਘਰ-ਘਰ ਜਾ ਕੇ ਸਰਵੇਖਣ ਕਰਨ ਲਈ ਆਸ਼ਾ ਵਰਕਰਾਂ ਨੂੰ ਅਪ੍ਰੈਲ ਤੋਂ ਜੂਨ 2020 ਤੱਕ 1500 ਰੁਪਏ ਪ੍ਰਤੀ ਮਹੀਨਾ ਵਾਧੂ ਮਾਣ ਭੱਤਾ ਵੀ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਅਗਸਤ 2020 ਤੱਕ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ 'ਤੇ ਤਕਰੀਬਨ 25 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ ਵਲੋਂ ਨਿਭਾਈ ਜਾ ਰਹੀ ਭੂਮਿਕਾ ਨੂੰ ਕੋਵਿਡ ਯੋਧਾ ਵਜੋਂ ਮਾਨਤਾ ਦਿੰਦਿਆਂ, ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਵਾਧੂ ਕਾਰਜਾਂ ਲਈ ਜੁਲਾਈ ਮਹੀਨੇ ਤੋਂ 1500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਣਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਲਈ ਪਾਜੇਟਿਵ ਪਾਏ ਜਾਣ ਵਾਲੇ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਨੂੰ 10, 000 ਰੁਪਏ ਦੀ ਵਿਸ਼ੇਸ਼ ਸਹਾਇਤਾ ਰਾਸ਼ੀ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਸ. ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਕੌਮੀ ਸਿਹਤ ਮਿਸ਼ਨ ਦੇ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਹਰ ਮਹੀਨੇ ਦੀ 7 ਤਾਰੀਕ ਤੱਕ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਨੂੰ ਸਮੇਂ ਸਿਰ ਅਦਾਇਗੀਆਂ ਯਕੀਨੀ ਬਣਾਉਣ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ