Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚਲੇ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਹੋਏ ਕੋਵਿਡ ਟੈਸਟ

PUNJAB NEWS EXPRESS | September 16, 2020 03:51 PM

ਨਵਾਂਸ਼ਹਿਰ:ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਅੱਜ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਚਲੇ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੋਵਿਡ-19 ਟੈਸਟ ਕੀਤੇ ਗਏ। ਇਸ ਦੌਰਾਨ ਡਾ. ਹਰਦੀਪ ਸਿੰਘ ਦੀ ਅਗਵਾਈ ਵਾਲੀ ਸਿਵਲ ਹਸਪਤਾਲ ਦੀ ਟੀਮ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਕੋਵਿਡ ਜਾਂਚ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ 69 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੋਵਿਡ ਸੈਂਪਲ ਲਏ ਗਏ, ਜਿਨਾਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਪਬਲਿਕ ਡੀਲਿੰਗ ਵਾਲੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਟੈਸਟ ਯਕੀਨੀ ਬਣਾਏ ਜਾਣਗੇ। ਉਨਾਂ ਪ੍ਰਾਈਵੇਟ ਅਦਾਰਿਆਂ ਨੂੰ ਵੀ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਟੈਸਟ ਕਰਵਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਜ਼ਿਲੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਹ ਟੈਸਟ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲੇ ਵਿਚ ਰੋਜ਼ਾਨਾ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਵੀ ਇਹ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਟੈਸਟਿੰਗ ਲਈ ਬਿਨਾਂ ਕਿਸੇ ਡਰ-ਭੈਅ ਦੇ ਸਵੈ-ਇੱਛਾ ਨਾਲ ਅੱਗੇ ਆਉਣ ਅਤੇ ਟੈਸਟਿੰਗ ਸਬੰਧੀ ਆਪਣੇ ਸ਼ੰਕਿਆਂ ਅਤੇ ਗ਼ਲਤ ਧਾਰਨਾਵਾਂ ਨੂੰ ਦੂਰ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ’ਤੇ ਕੋਵਿਡ ਸਬੰਧੀ ਗ਼ਲਤ ਅਫ਼ਵਾਹਾਂ ਫੈਲਾਅ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰੰਤੂ ਉਨਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਜ਼ਿਲੇ ਦੇ ਸੂਝਵਾਨ ਤੇ ਸੁਚੇਤ ਨਾਗਰਿਕ ਉਨਾਂ ਦੇ ਭੈੜੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇ ਰਹੇ। ਉਨਾਂ ਕਿਹਾ ਕਿ ਗ਼ਲਤ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਿਹੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣਿਆਂ ਦੇ ਭਲੇ ਲਈ ਬਿਨਾਂ ਕਿਸੇ ਡਰ-ਭੈਅ ਦੇ ਸਵੈ-ਇੱਛਾ ਨਾਲ ਆਪਣੇੇ ਕੋਵਿਡ ਟੈਸਟ ਕਰਵਾਉਣ ਲਈ ਅੱਗੇ ਆਉਣ, ਤਾਂ ਜੋ ਜ਼ਿਲੇ ਨੂੰ ਕੋਰੋਨਾ ਮੁਕਤ ਬਣਾਇਆ ਜਾ ਸਕੇ। ਕੋਵਿਡ ਟੈਸਟ ਕਰਨ ਵਾਲੀ ਸਿਵਲ ਹਸਪਤਾਲ ਦੀ ਟੀਮ ਵਿਚ ਡਾ. ਹਰਦੀਪ ਸਿੰਘ ਤੋਂ ਇਲਾਵਾ ਐਮ. ਐਲ. ਟੀ ਰਾਜੇਸ਼ ਕੁਮਾਰ, ਸੀ. ਐਚ. ਓ ਜੀਵਨ ਲਤਾ, ਫਾਰਮੇਸੀ ਅਫ਼ਸਰ ਚਮਨ ਲਾਲ ਅਤੇ ਜਤਿੰਦਰ ਸ਼ਾਮਿਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ