Wednesday, April 24, 2024

Health

ਕੋਵਿਡ ਕੇਅਰ ਸੈਂਟਰ ਵਿਖੇ ਦਾਖਲ ਮਰੀਜ਼ਾਂ ਨੇ ਖੇਡਾਂ ਖੇਡ ਕੇ ਮਨ ਪ੍ਰਚਾਇਆ

PUNJAB NEWS EXPRESS | September 19, 2020 10:26 AM

ਪਟਿਆਲਾ:ਕੋਵਿਡ ਕੇਅਰ ਸੈਂਟਰ, ਸਰਕਾਰੀ ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਦਾਖਲ ਕੋਵਿਡ-19 ਪਾਜ਼ੀਟਿਵ ਮਰੀਜ਼ ਵੱਖ-ਵੱਖ ਖੇਡਾਂ ਖੇਡ ਕੇ ਆਪਣਾ ਮੰਨ ਪ੍ਰਚਾਵਾ ਕਰ ਰਹੇ ਹਨ ਅਤੇ ਉਨ੍ਹਾਂ ਦਾ ਧਿਆਨ ਹਾਂ-ਪੱਖੀ ਗਤੀਵਿਧੀਆਂ 'ਚ ਲਗਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਰੋਜ਼ਾਨਾ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਨਿਰੰਤਰ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਮਰੀਜ਼ਾਂ ਨੇ ਲੁਡੋ, ਰਾਜਾ ਵਜ਼ੀਰ ਤੇ ਅੰਤਾਕਸ਼ਰੀ ਖੇਡਾਂ ਖੇਡੀਆਂ ਉਥੇ ਹੀ ਬਾਰਡਰ ਫ਼ਿਲਮ ਦਾ ਅਨੰਦ ਮਾਣਿਆ।
ਕੋਵਿਡ ਕੇਅਰ ਸੈਂਟਰ ਦੇ ਇੰਚਾਰਜ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲ ਦਾ ਇਹ ਕੋਵਿਡ ਕੇਅਰ ਸੈਂਟਰ ਮਰੀਜ਼ਾਂ ਨੂੰ ਸਿਹਤਯਾਬ ਕਰਨ 'ਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਇੱਥੇ ਹੁਣ ਤੱਕ 813 ਮਰੀਜ਼ ਦਾਖਲ ਹੋਏ, ਜਿਨ੍ਹਾਂ 'ਚੋਂ ਮਿਸ਼ਨ ਫ਼ਤਿਹ ਤਹਿਤ 699 ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ ਅਤੇ 60 ਐਕਟਿਵ ਮਾਮਲੇ ਹਨ।
ਕੋਵਿਡ ਕੇਅਰ ਸੈਂਟਰ ਦੇ ਨੋਡਲ ਅਫ਼ਸਰ ਡਾ. ਸ਼ੈਲੀ ਜੇਤਲੀ ਨੇ ਦੱਸਿਆ ਕਿ ਦਾਖਲ ਮਰੀਜ਼ਾਂ ਵੱਲੋਂ ਰਲ ਮਿਲਕੇ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਜਿਸ 'ਚ ਲੁਡੋ, ਰਾਜਾ ਵਜ਼ੀਰ ਤੇ ਅੰਤਾਕਸ਼ਰੀ ਰਾਹੀਂ ਮਨ ਪ੍ਰਚਾਵਾਂ ਕੀਤਾ ਜਾ ਰਿਹਾ ਹੈ, ਉਥੇ ਹੀ ਟੀ.ਵੀ 'ਤੇ ਵੀ ਉਤਸ਼ਾਹਜਨਕ ਫ਼ਿਲਮਾਂ ਦਿਖਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਅਜਿਹੀਆਂ ਗਤੀਵਿਧੀਆਂ ਨਾਲ ਜਿਥੇ ਬਿਮਾਰੀ ਤੋਂ ਉਭਰ 'ਚ ਸਹਾਇਤਾ ਮਿਲਦੀ ਹੈ, ਉਥੇ ਹੀ ਸਮਾਂ ਵੀ ਚੰਗਾ ਗੁਜ਼ਰਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ