Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਅੰਤਰਰਾਸ਼ਟਰੀ ਯਾਤਰੀਆਂ ਦੇ ਪਹੁੰਚਣ 'ਤੇ ਘਰੇਲੂ ਇਕਾਂਤਵਾਸ ਲਈ ਰੈਪਿਡ ਐਂਟੀਜੇਨ ਟੈਸਟ ਕੀਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

PUNJAB NEWS EXPRESS | September 23, 2020 04:26 PM

ਚੰਡੀਗੜ:ਅੰਤਰਰਾਸ਼ਟਰੀ ਯਾਤਰੀ ਜੋ ਭਾਰਤੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਨੈਗੇਟਿਵ ਆਰਟੀ-ਪੀਸੀਆਰ ਟੈਸਟ ਦੀ ਰਿਪੋਰਟ ਜਮ•ਾਂ ਨਹੀਂ ਕਰਦੇ ਉਨ•ਾਂ ਦਾ ਰੈਪਿਡ ਐਂਟੀਜੇਨ ਟੈਸਟਿੰਗ (ਆਰਏਟੀ) ਕਿੱਟਾਂ ਨਾਲ ਟੈਸਟ ਕੀਤਾ ਜਾਵੇਗਾ। ਜੇ ਰੈਪਿਡ ਐਂਟੀਜੇਨ ਟੈਸਟਿੰਗ (ਆਰਏਟੀ) ਵਿੱਚ ਕੋਵਿਡ-19 ਲਈ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਹ ਘਰੇਲੂ ਇਕਾਂਤਵਾਸ ਦੇ ਵਿਕਲਪ ਦੀ ਚੋਣ ਕਰ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਆਰ.ਏ.ਟੀ. ਦੁਆਰਾ ਟੈਸਟ ਕੀਤੇ ਜਾਣ ਤੋਂ ਬਾਅਦ ਉਹ ਆਪਣੇ ਜ਼ਿਲਿ•ਆਂ ਦੇ ਪ੍ਰੋਟੋਕੋਲ ਅਨੁਸਾਰ ਭਾਰਤ ਪਹੁੰਚਣ ਤੋਂ 5 ਵੇਂ ਦਿਨ ਕੋਵਿਡ-19 ਲਈ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਉਣਗੇ। ਜੇਕਰ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਘਰੇਲੂ ਇਕਾਂਤਵਾਸ ਖ਼ਤਮ ਹੋ ਜਾਵੇਗਾ। ਉਹ ਅਗਲੇ 7 ਦਿਨਾਂ ਲਈ ਆਪਣੀ ਸਿਹਤ ਦੀ ਖੁਦ ਨਿਗਰਾਨੀ ਕਰਨਗੇ ਅਤੇ ਜੇ ਕੋਈ ਲੱਛਣ ਵਿਖਾਈ ਦਿੰਦਾ ਹੈ ਤਾਂ ਉਹ ਸਿਹਤ ਵਿਭਾਗ ਨੂੰ ਰਿਪੋਰਟ ਕਰਨਗੇ। ਜੇਕਰ ਕੋਵਿਡ -19 ਲਈ ਆਰਟੀ-ਪੀਸੀਆਰ ਪਾਜ਼ੇਟਿਵ ਪਾਇਆ ਜਾਂਦਾ ਹੈ, ਤਾਂ ਉਨ•ਾਂ ਦੀ ਡਾਕਟਰੀ ਤੌਰ 'ਤੇ ਜਾਂਚ ਕੀਤੀ ਜਾਵੇਗੀ ਅਤੇ ਪੰਜਾਬ ਕੋਵਿਡ -19 ਪ੍ਰਬੰਧਨ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਇਹ ਸੋਧੇ ਹੋਏ ਦਿਸ਼ਾ ਨਿਰਦੇਸ਼ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਜਾਰੀ ਕੀਤੇ ਗਏ ਹਨ।
ਸ੍ਰੀ ਸਿੱਧੂ ਨੇ ਅੱਗੇ ਦੱਸਿਆ ਕਿ ਜੇਕਰ ਕੋਵਿਡ -19 ਲਈ ਆਰ.ਏ.ਟੀ  ਪਾਜ਼ੇਟਿਵ ਆਉਂਦਾ ਹੈ ਤਾਂ ਸਬੰਧਤ ਵਿਅਕਤੀ  ਘਰੇਲੂ ਆਈਸੋਲੇਸ਼ਨ / ਸਰਕਾਰੀ ਇਕਾਂਤਵਾਸ ਸਹੂਲਤ ਜਾਂ ਭੁਗਤਾਨ ਦੇ ਅਧਾਰ 'ਤੇ ਨਿੱਜੀ ਹਸਪਤਾਲਾਂ  ਦੇ ਵਿਕਲਪ ਦੀ ਚੋਣ ਕਰ ਸਕਦਾ ਹੈ ਅਤੇ ਅਜਿਹੇ ਵਿਅਕਤੀਆਂ ਦਾ ਇਲਾਜ  ਕੋਵਿਡ -19 ਪ੍ਰਬੰਧਨ ਪ੍ਰੋਟੋਕੋਲ ਦੇ ਮੁਤਾਬਕ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਘਰੇਲੂ ਇਕਾਂਤਵਾਸ ਦੀ ਚੋਣ ਕਰਨ ਵਾਲਾ ਵਿਅਕਤੀ ਸਹਿਮਤੀ ਫਾਰਮ ਰਾਹੀਂ ਦਰਜ  ਕਰਵਾਏਗਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਉਸਦੀ ਰਿਹਾਇਸ਼ ਵਿਖੇ ਘਰੇਲੂ ਆਈਸੋਲੇਸ਼ਨ ਦੀ ਸੁਵਿਧਾ ਹੈ ਅਤੇ ਉਸਨੂੰ  ਬਿਮਾਰੀ ਦਾ ਕੋਈ ਲੱਛਣ ਨਹੀਂ ਹੈ ਜਾਂ  ਥੋੜ•ੇ ਬਹੁਤ ਲੱਛਣ ਹਨ ਅਤੇ ਉਸਨੂੰ ਕੋਈ ਹੋਰ ਬਿਮਾਰੀ ( ਕੋਮਾਰਬਿਟੀ) ਤੇ  ਸਥਿਤੀ ਕਾਬੂ ਵਿੱਚ ਹੈ। ਇਹ ਵਿਅਕਤੀ ਘਰੇਲੂ ਇਕਾਂਤਵਾਸ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰੇਗਾ।
ਮੰਤਰੀ ਨੇ ਕਿਹਾ ਕਿ ਦਿਸ਼ਾ ਨਿਰਦੇਸ਼ਾਂ  ਮੁਤਾਬਕ  ਹਵਾਈ / ਸੜਕ ਯਾਤਰਾ ਦੁਆਰਾ ਪੰਜਾਬ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀ  ਆਪਣੇ ਨਿੱਜੀ ਅਤੇ ਸਿਹਤ ਸਬੰਧੀ ਵੇਰਵਿਆਂ ਨਾਲ ਸਵੈ-ਘੋਸ਼ਣਾ www.newdelhiairport.in'ਤੇ ਦਰਜ ਕਰਵਾਉਣਗੇ ਅਤੇ ਇਸ ਦੀ ਇੱਕ ਕਾਪੀ ਸਟੇਟ ਅਧਿਕਾਰੀਆਂ ਨੂੰ ਸੌਂਪਣਗੇ।  ਉਨ•ਾਂ ਦੱਸਿਆ ਕਿ ਦਾਖਲੇ ਮੌਕੇ ਯਾਤਰੀਆਂ ਦੀ  ਸਿਹਤ ਪ੍ਰੋਟੋਕੋਲ ਅਨੁਸਾਰ ਜਾਂਚ ਵੀ ਕੀਤੀ ਜਾਵੇਗੀ। ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਵਿਦੇਸ਼ੀ ਯਾਤਰੀਆਂ  ਨੂੰ ਸਵੈ-ਘੋਸ਼ਣਾ ਫਾਰਮ ਭਰ ਕੇ  ਜ਼ਿਲ•ਾ ਸਿਹਤ / ਪ੍ਰਸ਼ਾਸਨਿਕ ਅਥਾਰਟੀਆਂ ਕੋਲ ਜਮ•ਾਂ ਕਰਵਾਉਣਾ ਹੋਵੇਗਾ।
ਪੋਰਟਲ 'ਤੇ ਪਹੁੰਚਣ ਤੋਂ ਪਹਿਲਾਂ ਨੈਗੇਟਿਵ ਆਰਟੀ-ਪੀਸੀਆਰ ਟੈਸਟ ਰਿਪੋਰਟ (ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ 96 ਘੰਟਿਆਂ ਦੇ ਅੰਦਰ-ਅੰਦਰ) ਜਮ•ਾ ਕਰਵਾਉਣ ਵਾਲੇ ਵਿਅਕਤੀਆਂ ਨੂੰ ਉਸ ਰਿਪੋਰਟ ਦੀ ਇਕ ਕਾਪੀ ਪੇਸ਼ ਕਰਨੀ ਹੋਵੇਗੀ ਤਾਂ ਹੀ  ਉਸਨੂੰ ਘਰੇਲੂ ਕੁਅਰੰਟਾਈਨ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ•ਾਂ ਦੱਸਿਆ ਕਿ ਇਨ•ਾਂ ਯਾਤਰੀਆਂ ਨੂੰ ਵੀ ਸਿਹਤ ਅਧਿਕਾਰੀਆਂ / ਜ਼ਿਲ•ਾ ਪ੍ਰਸ਼ਾਸਨ ਨੂੰ ਆਪਣੀ ਸਿਹਤ ਦੀ ਸਥਿਤੀ ਸਬੰਧੀ ਸਵੈ-ਨਿਗਰਾਨੀ ਲਈ ਲਿਖਤੀ ਅਰਜ਼ੀ ਦੇਣੀ ਹੋਵੇਗੀ ਅਤੇ ਕੋਵਾ ਐਪ ਡਾਊਨਲੋਡ ਕਰਕੇ ਇਸਨੂੰ ਐਕਟਿਵ ਰੱਖਣਾ ਹੋਵੇਗਾ।  ਜੇ ਕੋਈ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਜ਼ਿਲ•ਾ ਨਿਗਰਾਨੀ ਅਧਿਕਾਰੀ ਜਾਂ ਜ਼ਿਲ•ਾ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ। ਜੋ  ਯਾਤਰੀ ਆਰਟੀ-ਪੀਸੀਆਰ ਟੈਸਟ ਰਿਪੋਰਟ ਜਮ•ਾਂ ਨਹੀਂ  ਕਰਾਉਣਗੇ ਉਹਨਾਂ ਦੀ ਰੈਪਿਡ ਐਂਟੀਜੇਨ ਟੈਸਟਿੰਗ (ਆਰ.ਏ.ਟੀ) ਕਿੱਟਾਂ ਦੁਆਰਾ ਜਾਂਚ ਕੀਤੀ ਜਾਏਗੀ।
ਮੰਤਰੀ ਨੇ ਸਪੱਸ਼ਟ ਕੀਤਾ ਕਿ ਯਾਤਰੀ ਸਰਕਾਰ ਵਲੋਂ ਕੋਵਿਡ -19 ਦੇ ਫੈਲਾਅ ਤੋਂ ਬਚਾਅ ਲਈ ਜਾਰੀ ਕੀਤੇ ਗਏ ਸਾਰੀਆਂ ਸਾਵਧਾਨੀਆਂ ਤੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨਗੇ  ਜਿਵੇਂ ਹੱਥਾਂ ਨੂੰ ਸਾਫ ਰੱਖਣਾ, ਮਾਸਕ ਪਹਿਨਣਾ, ਅਤੇ ਸਮਾਜਕ ਦੂਰੀ ਬਣਾਈ ਰੱਖਣਾ ਆਦਿ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ