Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਹੁਣ ਸਰਕਾਰੀ ਨਸ਼ੇ ਦੇ ਆਦੀ ਬਣੇ ਨਸ਼ੇੜੀ

PUNJAB NEWS EXPRESS | October 09, 2020 02:07 PM

ਨੂਰਪੁਰ ਬੇਦੀ:ਪੰਜਾਬ ਵਿੱਚ ਕੈਪਟਨ ਸਰਕਾਰ ਦੇ ਬਣਨ ਤੋਂ ਬਾਅਦ ਮੁੱਖ ਮੰਤਰੀ ਵਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਣ ਲਈ ਸਰਕਾਰੀ ਹਸਪਤਾਲਾਂ ਵਿੱਚ ਇਹਨਾਂ ਨੂੰ ਮੁਫਤ ਦਵਾਈ ਦੇ ਕੇ ਨਸ਼ੇ ਦੇ ਆਦੀ ਨਸ਼ੇੜੀਆਂ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾਵੇਗਾ। ਪਰ ਹੁਣ ਨਸ਼ੇੜੀ ਸਰਕਾਰੀ ਨਸ਼ੇ ਦੇ ਆਦੀ ਬਣ ਚੁੱਕੇ ਹਨ। ਸਰਕਾਰ ਵਲੋਂ ਇਹ ਨਸ਼ੇ ਦੀਆਂ ਗੋਲੀਆਂ ਦੇਣ ਮੌਕੇ ਕੋਈ ਨੀਤੀ ਨਹੀ ਬਣਾਈ ਗਈ ਕਿ ਇਹ ਗੋਲ਼ੀਆਂ ਕਦੋਂ ਤੱਕ ਨਸ਼ੇੜੀਆਂ ਨੂੰ ਦਿੱਤੀਆਂ ਜਾਣਗੀਆਂ। ਸਰਕਾਰ ਦੇ 3 ਸਾਲ ਬੀਤ ਜਾਣ ਤੋਂ ਬਾਅਦ ਵੀ ਇਹ ਗੋਲੀਆਂ ਸਰਕਾਰੀ ਹਸਪਤਾਲਾਂ ਵਿਚ ਉਹਨਾਂ ਨਸ਼ੇੜੀਆਂ ਨੂੰ ਮਿਲਦੀਆਂ ਹਨ ਜਿਹਨਾਂ ਦੇ ਪੱਕੇ ਤੌਰ ਤੇ ਕਾਰਡ ਬਣਾਏ ਗਏ ਹਨ। ਇਹਨਾਂ ਨਸ਼ੇੜੀਆਂ ਵਲੋਂ ਨਸ਼ਾ ਛੱਡਣ ਦੀ ਬਜਾਏ ਇਹਨਾਂ ਗੋਲ਼ੀਆਂ ਦੇ ਨਾਲ ਨਾਲ ਭੁੱਕੀ ਆਦਿ ਹੋਰ ਨਸ਼ੀਲੀਆਂ ਚੀਜ਼ਾਂ ਦੀ ਵਰਤੋਂ ਕਰਕੇ ਆਪਣੇ ਨਸ਼ੇ ਦੀ ਡੋਜ਼ ਨੂੰ ਹੋਰ ਵਧਾ ਦਿੱਤਾ ਗਿਆ ਹੈ। ਨਸ਼ੇੜੀਆਂ ਨੂੰ ਬਿਨ੍ਹਾ ਕਿਸੀ ਰੋਕ ਟੋਕ ਤੋਂ ਹਫਤੇ ਦੀਆਂ 30 ਤੋਂ 40 ਗੋਲੀਆਂ ਮਿਲ ਜਾਂਦੀਆਂ ਹਨ। ਤਿੰਨ ਸਾਲ ਸਰਕਾਰੀ ਗੋਲ਼ੀਆਂ ਖਾਣ ਵਾਲੇ ਇਹਨਾਂ ਨਸ਼ੇੜੀਆਂ ਵਿੱਚੋ ਕਿੰਨੇ ਨਸ਼ੇੜੀ ਨਸ਼ਾ ਛੱਡ ਚੁੱਕੇ ਹਨ ਇਸ ਦਾ ਸਿਹਤ ਵਿਭਾਗ ਕੋਲ ਕੋਈ ਰਿਕਾਰਡ ਨਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਆਪਣੇ ਕਿਸਮ ਦੀ ਪਹਿਲੀ ਬਿਮਾਰੀ ਹੈ ਜਿਸ ਦੀ ਦੁਵਾਈ ਖੁਆਣ ਦੀ ਮਿਆਦ ਦਾ ਕੋਈ ਸਮਾਂ ਤੈਅ ਨਹੀ ਹੈ। ਸਿਹਤ ਵਿਭਾਗ ਦੀ ਇਸ ਗੱਲ ਤੇ ਲੋਕਾਂ ਵਿਚ ਸਵਾਲ ਉੱਠ ਰਹੇ ਹਨ ਕਿ ਅਗਰ ਸਰਕਾਰ ਵਲੋਂ ਮੁਫਤ ਡੋਜ਼ ਸਪਲਾਈ ਕੀਤੀ ਜਾ ਰਹੀ ਹੈ ਤਾਂ ਉੇਸ ਦੇ ਨਤੀਜੇ ਕੀ ਆਏ ਹਨ ਉਹ ਵੀ ਪਤਾ ਕਰਨਾ ਚਾਹੀਦਾ ਹੈ।
ਨਸ਼ੇੜੀਆਂ ਲਈ ਧੰਦਾ ਬਣੀਆਂ ਸਰਕਾਰੀ ਗੋਲੀਆਂ : ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਈ ਵੱਡਿਆਂ ਘਰਾਂ ਦੇ ਕਾਕੇ ਜੋ ਕਿ ਨਸ਼ੇ ਦੇ ਆਦੀ ਦੱਸੇ ਜਾਂਦੇ ਹਨ ਪਰ ਉਹ ਆਪਣੇ ਸਮਾਜਕ ਰੁਤਬੇ ਕਾਰਨ ਆਪਣਾ ਨਸ਼ੇੜੀ ਦਾ ਕਾਰਡ ਸਰਕਾਰੀ ਹਸਪਤਾਲ ਤੋਂ ਨਹੀ ਬਣਾਉਂਦੇ । ਉਹ ਆਪਣੇ ਨਸ਼ੇ ਭੁੱਕੀ ਅਤੇ ਅਫੀਮ ਆਦਿ ਦੀ ਡੋਜ਼ ਨੂੰ ਦੁੱਗਣਾ ਕਰਨ ਲਈ ਸਰਕਾਰੀ ਕਾਰਡ ਧਾਰਕਾਂ ਤੋਂ 100 ਰੁਪਏ ਪ੍ਰਤੀ ਗੋਲੀ ਜਾਂ ਸ਼ਾਮ ਨੂੰ ਲਾਲਪਰੀ ਦਾ ਅਧੀਆਂ ਦੇ ਕੇ ਨਸ਼ੀਲੀਆਂ ਗੋਲ਼ੀਆਂ ਹਾਸਲ ਕਰ ਲੈਂਦੇ ਹਨ। ਜਾਣਕਾਰੀ ਅਨੁਸਾਰ ਕੁਝ ਨਸ਼ੇੜੀ ਇਹ ਗੋਲੀਆਂ ਹੋਰਨਾਂ ਨੂੰ ਵੇਚ ਰਹੇ ਹਨ।
ਕੀ ਕਿਹਾ ਐਸ.ਐਮ.ਓ ਨੇ: ਇਸ ਸਬੰਧ ਵਿੱਚ ਜਦੋਂ ਸੀਨੀਅਰ ਮੈਡੀਕਲ ਅਫਸਰ ਨੂਰਪੁਰ ਬੇਦੀ ਡਾ.ਸ਼ਿਵ ਕੁਮਾਰ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਨਸ਼ੇੜੀ ਲੋਕਾਂ ਦੀ ਸੂਚਨਾ ਨਹੀ ਦੇ ਸਕਦੇ ਪਰ ਇਸ ਹਸਪਤਾਲ ਵਿੱਚ 40 ਮਰੀਜ਼ਾਂ ਦੇ ਕਾਰਡ ਬਣੇ ਹੋਏ ਹਨ। ਜਿਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਸਰਕਾਰ ਦੀ ਹਦਾਇਤਾਂ ਅਨੁਸਾਰ ਮੁਫਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ