Friday, April 26, 2024

Health

ਗਲਤ ਖ਼ੂਨ ਚੜ੍ਹਾਉਣ ਦਾ ਮਾਮਲਾ: ਸਿਹਤ ਵਿਭਾਗ ਨੇ ਬਲੱਡ ਬੈਂਕ ਦੇ ਕਰਮਚਾਰੀਆਂ ਨੂੰ ਘੋਰ ਅਣਗਹਿਲੀ ਲਈ ਕੀਤਾ ਮੁਅੱਤਲ

PUNJAB NEWS EXPRESS | October 10, 2020 10:23 AM

ਚੰਡੀਗੜ੍ਹ:ਬਠਿੰਡਾ ਦੇ ਬਲੱਡ ਬੈਂਕ ਵਿੱਚ ਗਲਤ ਖ਼ੂਨ ਚੜ੍ਹਾਉਣ ਦੀ ਘਟਨਾ ਦੇ ਸਬੰਧ ਵਿੱਚ ਜਾਂਚ ਕਮੇਟੀ ਦੀ ਰਿਪੋਰਟ `ਤੇ ਕਾਰਵਾਈ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਘੋਰ ਅਣਗਹਿਲੀ ਲਈ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਅੱਜ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਬਲਦੇਵ ਸਿੰਘ ਰੋਮਾਣਾ ਜੋ ਬਲੱਡ ਬੈਂਕ ਵਿਖੇ ਇੱਕ ਮੈਡੀਕਲ ਲੈਬ ਟੈਕਨੀਸ਼ੀਅਨ ਗਰੇਡ -1 ਵਜੋਂ ਤਾਇਨਾਤ ਹੈ, ਐਨ.ਐਚ.ਐਮ. ਪੰਜਾਬ ਅਧੀਨ ਬੀ.ਟੀ.ਓ ਡਾ ਕ੍ਰਿਸ਼ਨ ਗੋਇਲ,  ਸਿਵਲ ਹਸਮਤਾਲ ਵਿਖੇ ਕੰਮ ਕਰ ਰਹੇ ਪੀ.ਐਚ.ਐਸ.ਸੀ. ਅਧੀਨ ਐਮ.ਐਲ.ਟੀ. ਰਿਚਾ ਗੋਇਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।
ਇਸ ਦੌਰਾਨ ਸਿਵਲ ਸਰਜਨ ਬਠਿੰਡਾ ਨੇ ਐਸਐਸਪੀ, ਬਠਿੰਡਾ ਨੂੰ ਪੱਤਰ ਲਿਖ ਕੇ ਕਰਮਚਾਰੀ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਹੋਰ ਲੋੜੀਂਦੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਹੈ।
 ਜ਼ਿਕਰਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਸੀ ਅਤੇ ਤੁਰੰਤ ਜਾਂਚ ਕਮੇਟੀ ਗਠਿਤ ਕਰਨ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਦੇ ਨਿਰਦੇਸ਼ਾਂ `ਤੇ ਸਿਹਤ ਵਿਭਾਗ ਵੱਲੋਂ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਨੇ ਆਪਣੀ ਰਿਪੋਰਟ ਵਿਚ ਕਰਮਚਾਰੀ ਨੂੰ ਘੋਰ ਅਣਗਹਿਲੀ ਲਈ ਦੋਸ਼ੀ ਪਾਇਆ। ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਬਠਿੰਡਾ ਦੇ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਖੇ ਇੱਕ 7 ਸਾਲਾ ਥੈਲੇਸੀਮੀਆ ਮਰੀਜ਼ ਨੂੰ ਐਚਆਈਵੀ ਪਾਜ਼ੇਟਿਵ ਮਰੀਜ਼ ਦਾ ਖੂਨ ਦਿੱਤਾ ਗਿਆ ਸੀ। ਹਸਪਤਾਲ ਦੇ ਬਲੱਡ ਬੈਂਕ ਨੇ ਇਕ ਦਾਨੀ ਕੋਲੋਂ ਖੂਨ ਲੈਣ ਤੋਂ ਬਾਅਦ ਯੂਨਿਟ ਜਾਰੀ ਕੀਤੇ ਸਨ ਅਤੇ ਲਾਜ਼ਮੀ ਜਾਂਚ-ਪੜਤਾਲ ਨਹੀਂ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ