Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Health

ਕੋਵਿਡ ਸੰਕਟ ਦੇ ਮੱਦੇਨਜ਼ਰ ਪੰਜਾਬ 'ਚ ਸੇਵਾ ਮੁਕਤ ਹੋਣ ਵਾਲੇ ਡਾਕਟਰਾਂ ਤੇ ਮੈਡੀਕਲ ਸਪੈਸ਼ਲਿਸਟਾਂ ਨੂੰ ਸੇਵਾ ਕਾਲ 'ਚ ਤਿੰਨ ਮਹੀਨੇ ਦੇ ਵਾਧੇ/ਮੁੜ ਨੌਕਰੀ 'ਤੇ ਰੱਖਣ ਨੂੰ ਮਨਜ਼ੂਰੀ

PUNJAB NEWS EXPRESS | October 14, 2020 05:36 PM

ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰਸੂਬੇ ਵਿੱਚ ਕੋਵਿਡ ਸੰਕਟ ਦੇ ਮੱਦੇਨਜ਼ਰ ਸੇਵਾ ਮੁਕਤ ਹੋ ਰਹੇ ਡਾਕਟਰਾਂ ਅਤੇ ਮੈਡੀਕਲ ਸਪੈਸ਼ਲਿਸਟਾਂ ਨੂੰ 1 ਅਕਤੂਬਰ, 2020 ਤੋਂ 31 ਦਸੰਬਰ ਤੱਕ ਸੇਵਾ ਕਾਲ ਵਿੱਚ 3 ਮਹੀਨੇ ਦੇ ਵਾਧੇ ਅਤੇ ਮੁੜ ਨੌਕਰੀ 'ਤੇ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਫੈਸਲਾ ਪੰਜਾਬ ਵਿੱਚ ਕੋਵਿਡ ਮਾਮਲਿਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਕੀਤਾ ਗਿਆ ਹੈ। ਦੇਸ਼ ਭਰ ਵਿੱਚ 72 ਲੱਖ ਮਾਮਲਿਆਂ ਵਿੱਚੋਂ1.25 ਲੱਖ ਮਾਮਲੇ ਸੂਬੇ ਵਿੱਚ ਸਾਹਮਣੇ ਆਏ ਹਨ ਅਤੇ ਇਸ ਬਿਮਾਰੀ ਦੀ ਲਪੇਟ ਵਿੱਚ ਆਉਣ ਵਾਲਿਆਂ ਤੋਂਂ ਇਲਾਵਾ ਮੌਤਾਂ ਦੀ ਗਿਣਤੀ ਵੀ ਦਿਨੋ-ਦਿਨ ਵਧਦੀ ਜਾ ਰਹੀ ਹੈ।
ਹਾਲਾਂਕਿ ਡਾਕਟਰਾਂ ਅਤੇ ਪੈਰਾ-ਮੈਡੀਕਲ ਅਮਲੇ ਦੀ ਭਰਤੀ ਪ੍ਰਕੀਰਿਆ ਜਾਰੀ ਹੈ ਪਰ ਇਸ ਵਿੱਚ ਅਜਿਹੇ ਕੁਝ ਸਮਾਂ ਲੱਗ ਸਕਦਾ ਹੈ। ਇਸੇ ਦੇ ਚਲਦਿਆਂ ਸੂਬਾ ਸਰਕਾਰ ਨੇ ਮੌਜੂਦਾ ਸਮੇਂ ਨੌਕਰੀ ਕਰ ਰਹੇ ਡਾਕਟਰਾਂ/ਸਪੈਸ਼ਲਿਸਟਾਂ ਦੀਆਂ ਸੇਵਾਵਾਂ ਹਾਲ ਦੀ ਘੜੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਪੰਜਾਬ ਹੈਲਥ ਐਂਡ ਫੈਮਿਲੀ ਵੈਲਫੇਅਰ ਟੈਕਨੀਕਲ (ਗਰੁੱਪ ਸੀ) ਸਰਵਿਸ ਰੂਲਜ਼, 2016 ਨੂੰ ਮਨਜ਼ੂਰੀ
ਕੈਬਨਿਟ ਵੱਲੋਂ ਪੰਜਾਬ ਹੈਲਥ ਐਂਡ ਫੈਮਿਲੀ ਵੈਲਫੇਅਰ ਟੈਕਨੀਕਲ (ਗਰੁੱਪ ਸੀ) ਸਰਵਿਸ ਰੂਲਜ਼, 2016 ਵਿੱਚ ਸੋਧ ਨੂੰ ਮਨਜ਼ੂਰੀਦੇ ਦਿੱਤੀ ਗਈ ਹੈ ਜਿਸ ਤਹਿਤ ਨਿਰਧਾਰਿਤ ਤਰੱਕੀ ਕੋਟਾ ਸਟਾਫ ਨਰਸ ਦੀ ਆਸਾਮੀ ਸਬੰਧੀ 25 ਫੀਸਦੀ ਤੋਂ ਘਟਾ ਕੇ 10 ਫੀਸਦੀ ਕੀਤਾ ਗਿਆ ਹੈ ਅਤੇ ਸਟਾਫ ਨਰਸਾਂ ਦੀਆਂ ਪੱਕੀਆਂ ਮਨਜ਼ੂਰਸ਼ੁਦਾ 4216 ਅਸਾਮੀਆਂ ਘਟਾ ਕੇ 3577 ਕਰ ਦਿੱਤੀਆਂ ਗਈਆਂ ਹਨ। ਇਸ ਨਾਲ ਯੋਗ ਉਮੀਦਵਾਰਾਂ ਨੂੰ ਸਟਾਫ ਨਰਸ ਦੀਆਂ ਖਾਲੀ ਅਸਾਮਿਆਂ ਅਤੇ ਖੋਜ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਹਵਾਲੇ ਕੀਤੀਆਂ 639 ਅਸਾਮੀਆਂ ਸਬੰਧੀ ਸਿੱਧੀ ਭਰਤੀ ਹਿੱਤ ਰੋਜ਼ਗਾਰ ਦੇ ਮੌਕੇ ਮਿਲਣਗੇ।
ਕੈਬਨਿਟ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਲਸਿਸ ਟੈਕਨੀਸ਼ੀਅਨ ਦੀ ਅਸਾਮੀ ਸਬੰਧੀ ਵੀ ਇਨ੍ਹਾਂ ਨਿਯਮਾਂ 'ਚ ਸੋਧ ਨੂੰ ਮਨਜੂਰੀ ਦਿੱਤੀ ਗਈ ਅਤੇ ਸਿੱਧੀ ਭਰਤੀ ਲਈ ਨਿਰਧਾਰਿਤ ਮੌਜੂਦਾ ਵਿੱਦਿਅਕ ਯੋਗਤਾ ਤੋਂ ਛੁੱਟ ਉਨ੍ਹਾਂ ਤਕਨੀਕੀ ਤੌਰ 'ਤੇ ਯੋਗ ਉਮੀਦਵਾਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਨੇ ਬੀ.ਐਸ. ਸੀ (ਡਾਇਲਸਿਸ ਟੈਕਨੀਸ਼ਅਨ) ਪਾਸ ਕੀਤੀ ਹੋਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ