Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Health

ਕੋਵਿਡ-19 : ਦੇਸ਼ 'ਚ ਪੀੜਤਾਂ ਦੀ ਗਿਣਤੀ ਸਾਢੇ 78 ਲੱਖ ਤੋਂ ਪਾਰ

PUNJAB NEWS EXPRESS | October 26, 2020 01:12 PM

ਨਵੀਂ ਦਿੱਲੀ:ਦੇਸ਼ 'ਚ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧੇ ਦਰਮਿਆਨ ਸਿਹਤਯਾਬ ਹੋਣ ਵਾਲਿਆਂ ਦੀ ਦਰ ਵਧ ਕੇ ਹੁਣ 90 ਪ੍ਰਤੀਸ਼ਤ ਹੋ ਗਈ ਹੈ।
ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਲਗਾਤਾਰ ਕਮੀ ਹੋ ਰਹੀ ਹੈ ਅਤੇ ਹੁਣ ਇਸ ਦੀ ਗਿਣਤੀ ਘੱਟ ਕੇ 6.68 ਲੱਖ ਤੋਂ ਪਾਰ ਹੋ ਗਈ ਹੈ ਅਤੇ ਪੀੜਤਾਂ ਦਾ ਅੰਕੜਾ ਵਧਦੇ ਹੋਏ 78.64 ਲੱਖ ਨੂੰ ਪਾਰ ਕਰ ਗਿਆ ਹੈ। ਦੇਸ਼ 'ਚ ਸਿਹਤਯਾਬ ਹੋਣ ਵਾਲੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਨਾਲ ਸਰਗਰਮ ਮਾਮਲਿਆਂ 'ਚ ਕਮੀ ਦੇਖੀ ਜਾ ਰਹੀ ਹੈ।
ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 50, 129 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਨਾਲ ਪੀੜਤਾਂ ਦੀ ਗਿਣਤੀ ਵਧ ਕੇ 78, 64, 811 ਹੋ ਗਈ ਹੈ।
ਇਸੇ ਸਮੇਂ ਦੌਰਾਨ 62, 077 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਇਸ ਨੂੰ ਮਿਲਾ ਕੇ ਦੇਸ਼ 'ਚ ਹੁਣ ਤੱਕ 70, 78, 123 ਮਰੀਜ਼ ਕੋਰੋਨਾ ਮੁਕਤ ਹੋ ਚੁੱਕੇ ਹਨ। ਨਵੇਂ ਮਾਮਲਿਆਂ ਦੀ ਤੁਲਨਾ 'ਚ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਜ਼ਿਆਦਾ ਹੋਣ ਨਾਲ ਸਰਗਰਮ ਮਾਮਲੇ 12.526 ਤੋਂ ਘੱਟ ਕੇ 6, 68, 154 ਹੋ ਗਏ ਹਨ। ਇਸੇ ਦੌਰਾਨ 578 ਕੋਰੋਨਾ ਪੀੜਤਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਹੁਣ ਤੱਕ 1, 18, 534 'ਤੇ ਪੁੱਜ ਗਈ ਹੈ। ਦੇਸ਼ 'ਚ ਸਿਹਤਯਾਬ ਹੋਣ ਵਾਲਿਆਂ ਦੀ ਦਰ ਵਧ ਕੇ 90.00 ਪ੍ਰਤੀਸ਼ਤ ਅਤੇ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 8.50 ਪ੍ਰਤੀਸ਼ਤ 'ਤੇ ਆ ਗਈ ਹੈ, ਜਦਕਿ ਮੌਤ ਦਰ ਹਾਲੇ ਵੀ 1.51 ਫੀਸਦੀ ਹੈ।
ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵਧ ਪ੍ਰਭਾਵਤ ਮਹਾਰਾਸ਼ਟਰ ਹੈ, ਇੱਥੇ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 3724 ਘੱਟ ਕੇ 1, 40, 702 ਲੱਖ ਹੋ ਗਏ ਹਨ, ਜਦਕਿ 137 ਹੋਰ ਮੌਤਾਂ ਹੋਣ ਨਾਲ ਮੌਤਾਂ ਦੀ ਗਿਣਤੀ 43, 152 ਹੋ ਗਈ ਹੈ।
ਇਸੇ ਸਮੇਂ ਦੌਰਾਨ 10, 004 ਲੋਕ ਕੋਰੋਨਾ ਮੁਕਤ ਹੋਏ ਹਨ, ਜਿਸ ਨਾਲ ਸਿਹਤਯਾਬ ਹੋਣ ਵਾਲੇ ਪੀੜਤਾਂ ਦੀ ਗਿਣਤੀ ਵਧ ਕੇ 14.55 ਲੱਖ ਤੋਂ ਵਧੇਰੇ ਹੋ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ