Thursday, September 10, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Health

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚਲੇ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਹੋਏ ਕੋਵਿਡ ਟੈਸਟ

PUNJAB NEWS EXPRESS | December 03, 2020 03:30 PM

ਨਵਾਂਸ਼ਹਿਰ: ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਅੱਜ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਚਲੇ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੋਵਿਡ-19 ਟੈਸਟ ਕੀਤੇ ਗਏ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਕੋਵਿਡ ਜਾਂਚ ਕੈਂਪ ਦੌਰਾਨ ਸਿਵਲ ਹਸਪਤਾਲ ਦੀ ਟੀਮ ਵੱਲੋਂ ਵੱਖ-ਵੱਖ ਵਿਭਾਗਾਂ ਦੇ 93 ਅਧਿਕਾਰੀਆਂ ਤੇ ਕਰਮਚਾਰੀਆਂ ਦੀ ਆਰ. ਟੀ-ਪੀ. ਸੀ. ਆਰ ਗੋਲਡ ਸਟੈਂਡਰਡ ਟੈਸਟ ਲਈ ਸੈਂਪਲਿੰਗ ਕੀਤੀ ਗਈ। ਇਸ ਟੀਮ ਵਿਚ ਐਮ. ਐਲ. ਟੀ ਕਮਲਦੀਪ ਸਿੰਘ ਤੇ ਅਸ਼ੋਕ ਕੁਮਾਰ, ਸਟਾਫ ਨਰਸ ਜੀਵਨ ਲਤਾ, ਫਾਰਮਾਸਿਸਟ ਅਕਾਸ਼ ਅਤੇ ਗੁਰਮੁਖ ਸਿੰਘ ਸ਼ਾਮਿਲ ਸਨ।
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਜ਼ਿਲੇ ਵਿਚ ਪਬਲਿਕ ਡੀਲਿੰਗ ਵਾਲੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੋਵਿਡ-19 ਟੈਸਟ ਯਕੀਨੀ ਬਣਾਏ ਜਾ ਰਹੇ ਹਨ ਅਤੇ ਇਸ ਸਬੰਧੀ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜ਼ਿਲੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਹ ਟੈਸਟ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲੇ ਵਿਚ ਰੋਜ਼ਾਨਾ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਵੀ ਇਹ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਬਿਨਾਂ ਕਿਸੇ ਡਰ-ਭੈਅ ਦੇ ਸਵੈ-ਇੱਛਾ ਨਾਲ ਅੱਗੇ ਆ ਕੇ ਵੱਧ ਤੋਂ ਵੱਧ ਸੈਂਪਲਿੰਗ ਕਰਵਾਉਣ ਦੀ ਅਪੀਲ ਕੀਤੀ।
ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲੇ ਵਿਚ ਕੁਝ ਸਮਾਂ ਪਹਿਲਾਂ ਕੋਵਿਡ ਦੇ ਕੇਸਾਂ ਦੀ ਗਿਣਤੀ ਘੱਟ ਗਈ ਸੀ, ਜਿਸ ਕਾਰਨ ਜ਼ਿਆਦਾਤਰ ਲੋਕਾਂ ਨੇ ਬਿਮਾਰੀ ਨੂੰ ਹਲਕੇ ਵਿਚ ਲੈਣਾ ਸ਼ੁਰੂ ਕਰ ਦਿੱਤਾ ਸੀ। ਉਨਾਂ ਕਿਹਾ ਕਿ ਬਿਮਾਰੀ ਹਾਲੇ ਖ਼ਤਮ ਨਹੀਂ ਹੋਈ ਅਤੇ ਹੁਣ ਇਸ ਦੀ ਦੂਜੀ ਲਹਿਰ ਆਉਣ ਕਾਰਨ ਕੇਸਾਂ ਦੀ ਗਿਣਤੀ ਮੁੜ ਵਧਣੀ ਸ਼ੁਰੂ ਹੋ ਗਈ ਹੈ। ਇਸ ਲਈ ਸਾਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ ਅਤੇ ਆਪਣੀ, ਆਪਣੇ ਪਰਿਵਾਰਾਂ ਅਤੇ ਸਮਾਜ ਦੀ ਸੁਰੱਖਿਆ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਅਤੇ ਲੋੜੀਂਦੀਆਂ ਸਾਵਧਾਨੀਆਂ ਵਰਤਣੀਆਂ ਬੇਹੱਦ ਜ਼ਰੂਰੀ ਹਨ। ਉਨਾਂ ਕਿਹਾ ਕਿ ਅਜਿਹਾ ਨਾ ਕਰ ਕੇ ਆਪਣੀ ਅਤੇ ਹੋਰਨਾਂ ਦੀ ਜ਼ਿੰਦਗੀ ਖ਼ਤਰੇ ਵਿਚ ਪਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?