Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੁਝ ਹੀ ਹਫ਼ਤਿਆਂ 'ਚ ਆ ਜਾਵੇਗੀ ਕੋਰੋਨਾ ਵੈਕਸੀਨ : ਪ੍ਰਧਾਨ ਮੰਤਰੀ

PUNJAB NEWS EXPRESS | December 05, 2020 11:47 AM

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਹਾਲਾਤ 'ਤੇ ਚਰਚਾ ਲਈ ਸ਼ੁੱਕਰਵਾਰ ਨੂੰ ਇਕ ਸਾਰੇ ਦਲਾਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਬੈਠਕ 'ਚ ਵੱਖ-ਵੱਖ ਸਿਆਸੀ ਦਲਾਂ ਦੇ ਆਗੂਆਂ ਨਾਲ ਸੀਨੀਅਰ ਕੇਂਦਰੀ ਮੰਤਰੀ ਵੀ ਮੌਜੂਦ ਰਹੇ। ਬੈਠਕ 'ਚ ਪੀ.ਐੱਮ. ਮੋਦੀ ਨੇ ਕਿਹਾ ਕਿ ਕੋਰੋਨਾ ਦੀ ਵੈਕਸੀਨ ਲਈ ਹੁਣ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ । ਅਸੀਂ ਵੈਕਸੀਨ ਪਾਉਣ ਦੀ ਦਹਿਲੀਜ਼ 'ਤੇ ਹਾਂ । ਕੁਝ ਹਫ਼ਤਿਆਂ 'ਚ ਟੀਕਾ ਤਿਆਰ ਹੋਵੇਗਾ। ਵੈਕਸੀਨ ਕੰਪਨੀਆਂ ਨਾਲ ਚਰਚਾ ਤੋਂ ਬਾਅਦ ਮੋਦੀ ਦੀ ਇਹ ਪਹਿਲੀ ਅਹਿਮ ਬੈਠਕ ਹੈ।
 ਪੀ.ਐੱਮ. ਮੋਦੀ ਨੇ ਸੰਕੇਤ ਦਿੱਤੇ ਹਨ ਕਿ ਕੋਰੋਨਾ ਦੀ ਵੈਕਸੀਨ ਪਹਿਲਾਂ ਬਜ਼ੁਰਗਾਂ, ਕੋਰੋਨਾ ਯੋਧਿਆਂ ਨੂੰ ਮਿਲ ਸਕਦੀ ਹੈ। ਸਾਰੇ ਦਲਾਂ ਦੀ ਬੈਠਕ ਤੋਂ ਬਾਅਦ ਪੀ.ਐੱਮ. ਮੋਦੀ ਨੇ ਕਿਹਾ, ''ਹਾਲੇ 8 ਅਜਿਹੀਆਂ ਵੈਕਸੀਨ ਹਨ, ਜੋ ਟ੍ਰਾਇਲ ਦੇ ਪੜਾਅ 'ਚ ਬਣੀਆਂ ਹੋਈਆਂ ਹਨ । ਅਜਿਹੀ ਉਮੀਦ ਹੈ ਕਿ ਅਗਲੇ ਕੁਝ ਹਫ਼ਤਿਆਂ 'ਚ ਵੈਕਸੀਨ ਨੂੰ ਲੈ ਕੇ ਚੰਗੀ ਖ਼ਬਰ ਮਿਲੇਗੀ । ਵਿਗਿਆਨੀਆਂ ਵਲੋਂ ਮਨਜ਼ੂਰੀ ਮਿਲਦੇ ਹੀ ਇਸ 'ਤੇ ਕੰਮ ਸ਼ੁਰੂ ਹੋ ਜਾਵੇਗਾ ।'' ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਇਕ ਵਿਸ਼ੇਸ਼ ਸਾਫ਼ਟਵੇਅਰ 'ਤੇ ਕੰਮ ਕਰ ਰਿਹਾ ਹੈ, ਜੋ ਹਰ ਕਿਸੇ ਨੂੰ ਵੈਕਸੀਨ ਪਹੁੰਚਾਉਣ 'ਤੇ ਟਰੈਕਿੰਗ ਕਰੇਗਾ ।
 ਪੀ.ਐੱਮ. ਮੋਦੀ ਨੇ ਕਿਹਾ ਕਿ ਸਰਕਾਰ ਹਰ ਕਿਸੇ ਦਾ ਸੁਝਾਅ ਲੈ ਰਹੀ ਹੈ ਅਤੇ ਉਸ ਅਨੁਸਾਰ ਹੀ ਅੱਗੇ ਵੱਧ ਰਹੀ ਹੈ । ਵੈਕਸੀਨ ਨੂੰ ਲੈ ਕੇ ਅਫਵਾਹ ਨਾ ਫੈਲੇ ਅਤੇ ਰਾਸ਼ਟਰਹਿੱਤ ਸਭ ਤੋਂ ਵੱਧ ਹੋਵੇ, ਅਜਿਹੇ 'ਚ ਸਿਆਸੀ ਦਲਾਂ ਨੂੰ ਜਾਗਰੂਕ ਹੋਣਾ ਹੋਵੇਗਾ । ਪੀ.ਐੱਮ. ਮੋਦੀ ਨੇ ਕਿਹਾ ਕਿ ਕੋਰੋਨਾ ਵੈਕਸੀਨ ਦੀ ਕੀਮਤ 'ਤੇ ਚਰਚਾ ਹੋ ਰਹੀ ਹੈ ਅਤੇ ਇਸ ਲਈ ਕਈ ਸੂਬਿਆਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਸਾਰੇ ਦਲਾਂ ਦੀ ਬੈਠਕ 'ਚ ਪੀ.ਐੱਮ. ਮੋਦੀ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਹਰਸ਼ਵਰਧਨ ਬੈਠਕ 'ਚ ਮੌਜੂਦ ਰਹੇ । ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੇ ਮਾਮਲਿਆਂ 'ਚ ਫਿਰ ਤੋਂ ਹੋ ਰਹੇ ਤੇਜ਼ ਵਾਧੇ ਨੂੰ ਦੇਖਦੇ ਹੋਏ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਰਚੁਅਲ ਬੈਠਕ ਕੀਤੀ ਸੀ ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ