Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਵਿਡ-19 ਟੀਕਾਕਰਨ ਦੇ ਡਰਾਈ ਰਨ ਅਭਿਆਸ ਦੇ ਪਹਿਲੇ ਦਿਨ ਲਾਭਪਾਤਰੀਆਂ ਦਾ ਡਾਟਾ ਅਪਲੋਡ ਕੀਤਾ : ਸਿਵਲ ਸਰਜਨ

PUNJAB NEWS EXPRESS | December 28, 2020 05:04 PM

ਨਵਾਂਸ਼ਹਿਰ: ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਜੀ ਦੀ ਯੋਗ ਅਗਵਾਈ ਹੇਠ ਅੱਜ ਕੋਵਿਡ-19 ਵੈਕਸੀਨ ਲਈ ਡਰਾਈ ਰਨ ਦੀ ਸ਼ੁਰੂਆਤ ਕੀਤੀ ਗਈ।
ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਕੋਵਿਡ-19 ਟੀਕਾਕਰਨ ਦੇ ਡਰਾਈ ਰਨ ਅਭਿਆਸ ਅਧੀਨ ਕੋਵਿਡ-19 ਟੀਕਾਕਰਨ ਪੋਰਟਲ ਉੱਤੇ ਲਾਭਪਾਤਰੀਆਂ ਦਾ ਸਾਰਾ ਡਾਟਾ ਅਪਲੋਡ ਕਰ ਦਿੱਤਾ ਗਿਆ ਹੈ।ਕੋ-ਵਿਨ ਪੋਰਟਲ ਵਿਚ ਜ਼ਿਲ੍ਹੇ ਦੇ ਪੰਜ ਸਥਾਨਾਂ ਉੱਤੇ ਡਰਾਈ ਰਨ ਅਭਿਆਸ ਲਈ ਟੀਕਾਕਰਨ ਸੈਸ਼ਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਸੈਸ਼ਨ ਸਾਈਟ ਉੱਤੇ 25-25 ਲਾਭਪਾਤਰੀਆਂ ਨੂੰ ਟੀਕੇ ਲਾਉਣ ਦੀ ਪ੍ਰਕਿਰਿਆ ਨੂੰ ਜਾਂਚਿਆ ਜਾਵੇਗਾ। ਇਨ੍ਹਾਂ ਸੈਸ਼ਨਾਂ ਸਬੰਧੀ ਸੁਪਰਵਾਈਜਰ ਅਤੇ ਲਾਭਪਾਤਰੀਆਂ ਨੂੰ ਕੋ-ਵਿਨ ਪੋਰਟਲ ਰਾਹੀਂ ਮੈਸੇਜ ਭੇਜੇ ਗਏ ਹਨ। ਸੈਸ਼ਨ ਦੌਰਾਨ ਲਾਭਪਾਤਰੀ ਦੇ ਪਹੁੰਚਣ ਉੱਤੇ ਉਸ ਦੀ ਪੋਰਟਲ ਅਨੁਸਾਰ ਸ਼ਨਾਖਤ ਕੀਤੀ ਜਾਵੇਗੀ ਅਤੇ ਸ਼ਨਾਖਤ ਹੋਣ ਉੱਤੇ ਟੀਕਾਕਰਨ ਦੀ ਪ੍ਰਕਿਰਿਆ ਨੂੰ ਅਮਲ ਵਿਚ ਲਿਆਂਦਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਡਰਾਈ ਰਨ ਵਿਚ ਕੋਲਡ ਸਟੋਰੇਜ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ, ਵੈਕਸੀਨ ਲਈ ਟਰਾਂਸਪੋਟੇਸ਼ਨ ਦੀਆਂ ਤਿਆਰੀਆਂ ਨੂੰ ਜਾਂਚਣਾ, ਸੈਸ਼ਨ ਦੌਰਾਨ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ, ਵੈਕਸੀਨੇਟਰਾਂ ਤੇ ਹੋਰ ਸਟਾਫ ਦੀ ਭੂਮਿਕਾ ਨਿਸ਼ਚਤ ਕਰਨਾ ਆਦਿ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਕੋਰੋਨਾ ਵੈਕਸੀਨ ਦੇ ‘ਡ੍ਰਾਈ ਰਨ’ ਲਈ ਪੰਜਾਬ ਦੇ ਦੋ ਜ਼ਿਲ੍ਹਿਆਂ ਨੂੰ ਚੁਣਿਆ ਹੈ, ਜਿਨ੍ਹਾਂ ਵਿਚ ਨਵਾਂਸ਼ਹਿਰ ਵੀ ਸ਼ਾਮਲ ਹੈ। ਇਸ ਪਰਖ ਦੌਰਾਨ ਕੋਰੋਨਾ ਵੈਕਸੀਨ ਲਾਉਣ ਲਈ ਬਣਾਏ ਗਏ ਕੋ-ਵਿਨ ਮੋਬਾਈਲ ਐਪ ਦੀ ਸਥਿਤੀ ਨੂੰ ਵੀ ਵੇਖਿਆ ਜਾਵੇਗਾ, ਜੋ ਵੈਕਸੀਨ ਨਾਲ ਜੁੜੇ ਕਈ ਪੱਖਾਂ, ਜਾਣਕਾਰੀ ਤੇ ਜ਼ਰੂਰੀ ਡਾਟਾ ਨੂੰ ਆਨਲਾਈਨ ਜੋੜੇਗਾ।
ਉਨ੍ਹਾਂ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਵਿੱਚ 5 ਥਾਵਾਂ ਦੀ ਪਛਾਣ ਕੀਤੀ ਹੈ, ਜਿਨਾਂ ਵਿੱਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ, ਸੀ.ਐਚ.ਸੀ. ਮੁਕੰਦਪੁਰ, ਸ਼ਹਿਰੀ ਪਹੁੰਚ ਵਜੋਂ ਪੀ.ਐਚ.ਸੀ. ਜਾਡਲਾ, ਦਿਹਾਤੀ ਪਹੁੰਚ ਵਜੋਂ ਸਬ ਸੈਂਟਰ ਉਸਮਾਨਪੁਰ ਅਤੇ ਨਿੱਜੀ ਫੈਸਿਲਟੀ ਵਜੋਂ ਆਈ.ਵੀ. ਹਸਪਤਾਲ ਸ਼ਾਮਲ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ