Friday, April 26, 2024

Health

ਕੋਰੋਨਾ ਦੇ ਟੀਕਾਕਰਨ ’ਚ ਭਾਰਤ ਪਹਿਲੇ ਤਿੰਨ ਦੇਸ਼ਾਂ ’ਚ ਸ਼ਾਮਲ

PUNJAB NEWS EXPRESS | February 08, 2021 11:55 AM

ਨਵੀਂ ਦਿੱਲੀ:  ਕੋਵਿਡ ਵੈਕਸੀਨ ਦੀ ਸਭ ਤੋਂ ਜ਼ਿਆਦਾ ਖ਼ੁਰਾਕ ਲਗਾਉਣ ਵਾਲੇ ਦੇਸ਼ਾਂ ਦੀ ਸੂਚੀ ’ਚ ਭਾਰਤ ਤੀਜੇ ਨੰਬਰ ’ਤੇ ਪਹੁੰਚ ਗਿਆ ਹੈ। ਇਸ ਸੂਚੀ ’ਚ ਅਮਰੀਕਾ ਅਤੇ ਬਿ੍ਰਟੇਨ ਭਾਰਤ ਤੋਂ ਉੱਪਰ ਹਨ।
ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਦੇਸ਼ ਭਰ ’ਚ ਹੁਣ ਤੱਕ ਕੁੱਲ 57.75 ਲੱਖ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
12 ਸੂਬਿਆਂ ’ਚ ਦੋ-ਦੋ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ। ਸਿਰਫ਼ ਯੂਪੀ ’ਚ 6, 73, 542 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਇੱਕ ਨਿਊਜ਼ ਏਜੰਸੀ ਅਨੁਸਾਰ 57.75 ਲੱਖ ਲੋਕਾਂ ’ਚੋਂ 53, 04, 546 ਸਿਹਤ ਸੇਵਾ ਕਰਮਚਾਰੀਆਂ, ਜਦਕਿ ਪਹਿਲ ਦੇ ਤੌਰ ’ਤੇ ਕੰਮ ਕਰਨ ਵਾਲੇ 4, 70, 776 ਕਰਮਚਾਰੀਆਂ ਨੂੰ ਵੈਕਸੀਨ ਲਗਾਈ ਗਈ ਹੈ। ਬੀਤੇ 24 ਘੰਟਿਆਂ ’ਚ 8, 875 ਸੈਸ਼ਨ ’ਚ ਕੁੱਲ 3, 58, 473 ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਟੀਕਾ ਲਗਵਾਉਣ ਵਾਲੇ ਲਾਭਪਾਤਰੀਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਟੀਕਾਕਰਨ ਦੇ ਹੁਣ ਤੱਕ ਕੁੱਲ 1, 15, 178 ਸੈਸ਼ਨ ਕਰਵਾਏ ਜਾ ਚੁੱਕੇ ਹਨ।
ਕੇਂਦਰੀ ਸਿਹਤ ਮੰਤਰਾਲੇ ਅਨੁਸਾਰ 13 ਫਰਵਰੀ ਤੋਂ ਸਿਹਤ ਕਰਮਚਾਰੀਆਂ ਨੂੰ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਦਿੱਤੀ ਜਾਵੇਗੀ। ਟੀਕਾਕਰਨ ਤੋਂ ਬਾਅਦ ਹਾਲੇ ਤੱਕ ਕਿਸੀ ਗੰਭੀਰ ਪ੍ਰਤੀਕੂਲ ਪ੍ਰਭਾਵ ਦਾ ਕੋਈ ਮਾਮਲਾ ਨਹੀਂ ਸਾਹਮਣੇ ਆਇਆ ਹੈ। ਬੀਤੇ 24 ਘੰਟਿਆਂ ਦੌਰਾਨ ਟੀਕਾ ਲਗਾਉਣ ਤੋਂ ਬਾਅਦ ਨਾ ਤਾਂ ਕਿਸੇ ਨੂੰ ਹਸਪਤਾਲ ’ਚ ਭਰਤੀ ਕਰਵਾਉਣ ਦੀ ਜ਼ਰੂਰਤ ਪਈ ਹੈ ਅਤੇ ਨਾ ਹੀ ਕਿਸੀ ਦੀ ਮੌਤ ਹੋਈ ਹੈ। ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਾਕਰਨ ’ਚ ਤੇਜ਼ੀ ਲਿਆਉਣ ਲਈ ਕਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਸੂਬਿਆਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੂੰ 20 ਫਰਵਰੀ ਤਕ ਸਾਰੇ ਸਿਹਤ ਕਰਮਚਾਰੀਆਂ ਨੂੰ ਟੀਕਾ ਲਗਵਾਉਣ ਦਾ ਕੰਮ ਪੂਰਾ ਕਰ ਲੈਣ ਨੂੰ ਕਿਹਾ ਹੈ। ਮੰਤਰਾਲੇ ਦਾ ਕਹਿਣਾ ਹੈ ਕਿ ਸਰਕਾਰ ਜਲਦ ਆਨਲਾਈਨ ਪਲੇਟਫਾਰਮ ਕੋ-ਵਿਨ ਦਾ ਦੂਜਾ ਜਾਰੀ ਕਰੇਗੀ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ