Friday, April 26, 2024

Health

ਕੋਵਿਡ 19 : ਪੰਜ ਦਿਨਾਂ ’ਚ 12 ਹਜ਼ਾਰ ਦੇ ਨੇੜੇ ਰਹੇ ਮਾਮਲੇ

PUNJAB NEWS EXPRESS | February 08, 2021 11:56 AM

ਨਵੀਂ ਦਿੱਲੀ: ਦੇਸ਼ ’ਚ ਕੋਰੋਨਾ ਮਹਾਮਾਰੀ ਦੇ ਘਟਦੇ-ਵਧਦੇ ਮਾਮਲਿਆਂ ਦਰਮਿਆਨ ਪਿਛਲੇ ਪੰਜ ਦਿਨਾਂ ਤੋਂ ਨਵੇਂ ਮਾਮਲੇ 12 ਹਜ਼ਾਰ ਦੇ ਨੇੜੇ ਆ ਰਹੇ ਹਨ ਅਤੇ ਸਰਗਰਮ ਮਾਮਲਿਆਂ ’ਚ ਮਾਮੂਲੀ ਵਾਧਾ ਹੋਇਆ ਹੈ। ਉਧਰ ਇਸ ਮਹਾਮਾਰੀ ਨਾਲ ਹੋਣ ਵਾਲੀਆਂ ਰੋਜ਼ਾਨਾ ਮੌਤਾਂ ਦੀ ਗਿਣਤੀ ਦੂਜੇ ਦਿਨ ਵੀ 100 ਤੋਂ ਘੱਟ ਰਹੀ। ਇਸੇ ਦੌਰਾਨ ਦੇਸ਼ ’ਚ ਹੁਣ ਤੱਕ 57 ਲੱਖ, 75 ਹਜ਼ਾਰ, 322 ਲੋਕਾਂ ਨੂੰ ਕੋਵਿਡ-19 ਦਾ ਟੀਕਾ ਲੱਗ ਚੁੱਕਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਪੀੜਤਾਂ ਦੇ 12, 059 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦਾ ਅੰਕੜਾ ਵਧ ਕੇ ਇੱਕ ਕਰੋੜ, ਅੱਠ ਲੱਖ, 26 ਹਜ਼ਾਰ ਤੋਂ ਵਧ ਗਿਆ ਹੈ। ਇਸੇ ਦੌਰਾਨ 11, 805 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਕੋਰੋਨਾਮੁਕਤ ਹੋਣ ਵਾਲਿਆਂ ਦੀ ਗਿਣਤੀ ਇੱਕ ਕਰੋੜ, ਪੰਜ ਲੱਖ 22 ਹਜ਼ਾਰ, 601 ਹੋ ਗਈ ਹੈ। ਉਧਰ ਸਰਗਰਮ ਮਾਮਲੇ 176 ਵਧ ਕੇ 1, 48, 766 ਹੋ ਗਏ ਹਨ। ਇਸੇ ਸਮੇਂ ਦੌਰਾਨ 78 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ ਇੱਕ ਲੱਖ, 54 ਹਜ਼ਾਰ, 996 ਹੋ ਗਈ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 95 ਹੋਰ ਮਰੀਜ਼ਾਂ ਦੀ ਮੌਤ ਹੋਈ ਸੀ। ਦੇਸ਼ ਵਿੱਚ ਰਿਕਵਰੀ ਦਰ ਹਾਲੇ 97.19 ਅਤੇ ਸਰਗਰਮ ਮਾਮਲਿਆਂ ਦੀ ਦਰ 1.37 ਤੇ ਮੌਤ ਦਰ 1.43 ਫੀਸਦੀ ਹੈ। ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵਧ 1004 ਸਰਗਰਮ ਮਾਮਲੇ ਵਧੇ ਹਨ ਅਤੇ ਇਨ੍ਹਾਂ ਦੀ ਗਿਣਤੀ ਹੁਣ 36, 192 ਹੋ ਗਈ ਹੈ। ਉਧਰ 1739 ਮਰੀਜ਼ ਸਿਹਤਯਾਬ ਹੋਏ, ਜਿਨ੍ਹਾਂ ਨੂੰ ਮਿਲਾ ਕੇ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਤਾਦਾਦ 19.53 ਲੱਖ ਹੋ ਗਈ ਹੈ, ਜਦਕਿ 25 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦਾ ਅੰਕੜਾ ਵਧ ਕੇ 51, 280 ਹੋ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ