Monday, March 01, 2021

Health

ਵੈਕਸੀਨ ਦੀਆਂ 87 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ : ਸਿਹਤ ਮੰਤਰਾਲਾ

PUNJAB NEWS EXPRESS | February 17, 2021 12:16 PM

ਨਵੀਂ ਦਿੱਲੀ:  ਦੇਸ਼ ’ਚ ਕੋਵਿਡ-19 ਮਹਾਮਾਰੀ ਦੀ ਸਥਿਤੀ ਨੂੰ ਲੈ ਕੇ ਕੇਂਦਰੀ ਸਿਹਤ ਮੰਤਰਾਲਾ ਅਤੇ ਭਾਰਤੀ ਮੈਡੀਕਲ ਖੋਜ ਕੌਂਸਲ (ਆਈਸੀਐਮਆਰ) ਨੇ ਮੰਗਲਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਕੀਤੀ। ਇੱਥੇ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਦੱਸਿਆ ਕਿ ਹਾਲੇ ਤੱਕ ਦੇਸ਼ ’ਚ ਵੈਕਸੀਨ ਦੀਆਂ 87 ਲੱਖ 40 ਹਜ਼ਾਰ 595 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 85 ਲੱਖ 69 ਹਜ਼ਾਰ 917 ਲੋਕਾਂ ਨੂੰ ਪਹਿਲੀ ਖੁਰਾਕ ਦਿੱਤੀ ਗਈ, ਜਦੋਂ ਕਿ ਇਕ ਲੱਖ 70 ਹਜਾਰ 678 ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਗਈ।

ਦੇਸ਼ ’ਚ ਕੋਰੋਨਾ ਦੇ ਸਰਗਰਮ ਮਾਮਲੇ 1.40 ਲੱਖ ਤੋਂ ਵੀ ਘੱਟ ਬਚੇ ਹਨ। ਭੂਸ਼ਣ ਨੇ ਦੱਸਿਆ ਕਿ ਦੇਸ਼ ਦੇ ਕੁੱਲ ਸਰਗਰਮ ਮਾਮਲਿਆਂ ਦੇ 72 ਫੀਸਦੀ ਮਾਮਲੇ 2 ਸੂਬਿਆਂ ਤੋਂ ਹਨ। ਇਨ੍ਹਾਂ ’ਚੋਂ ਕੇਰਲ ਤੇ ਮਹਾਰਾਸ਼ਟਰ ਸ਼ਾਮਲ ਹਨ। ਕੇਰਲ ‘ਚ ਕੋਰੋਨਾ ਇਨਫੈਕਸ਼ਨ ਦੇ 61, 550 ਸਰਗਰਮ ਮਾਮਲੇ ਹਨ। ਉੱਥੇ ਹੀ ਮਹਾਰਾਸ਼ਟਰ ‘ਚ ਇਨ੍ਹਾਂ ਦੀ ਗਿਣਤੀ 37, 383 ਹੈ। ਭੂਸ਼ਣ ਨੇ ਦੱਸਿਆ ਕਿ ਦੇਸ਼ ‘ਚ ਪਿਛਲੇ 7 ਦਿਨਾਂ ‘ਚ ਪ੍ਰਤੀ 10 ਲੱਖ ਦੀ ਆਬਾਦੀ ‘ਤੇ 56 ਨਵੇਂ ਮਾਮਲੇ ਸਾਹਮਣੇ ਆਏ ਹਨ।
ਕੇਂਦਰੀ ਸਿਹਤ ਸਕੱਤਰ ਨੇ ਦੱਸਿਆ ਕਿ ਰਾਜਸਥਾਨ, ਸਿੱਕਮ, ਝਾਰਖੰਡ, ਮਿਜੋਰਮ, ਕੇਰਲ, ਉੱਤਰ ਪ੍ਰਦੇਸ਼, ਓਡੀਸ਼ਾ, ਹਿਮਾਚਲ ਪ੍ਰਦੇਸ਼, ਤਿ੍ਰਪੁਰਾ, ਬਿਹਾਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਉਤਰਾਖੰਡ ਅਤੇ ਲਕਸ਼ਦੀਪ 70 ਫੀਸਦੀ ਤੋਂ ਵੱਧ ਸਿਹਤ ਕਰਮੀਆਂ ਨੂੰ ਕੋਰੋਨਾ ਟੀਕੇ ਦੀ ਖੁਰਾਕ ਦਿੱਤੀ ਜਾ ਚੁਕੀ ਹੈ। ਇਸ ਤੋਂ ਇਲਾਵਾ ਲੱਦਾਖ, ਝਾਰਖੰਡ, ਆਸਾਮ, ਉੱਤਰ ਪ੍ਰਦੇਸ਼, ਤੇਲੰਗਾਨਾ, ਤਿ੍ਰਪੁਰਾ, ਗੁਜਰਾਤ ਅਤੇ ਗੋਆ ਨੇ 60 ਫੀਸਦੀ ਯੋਗ ਸਿਹਤ ਕਰਮੀਆਂ ਨੂੰ ਵੈਕਸੀਨ ਦੀ ਦੂਜੀ ਖੁਰਾਕ ਦਿੱਤੀ ਹੈ।

Have something to say? Post your comment

Health

ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ 1 ਮਾਰਚ ਤੋਂ ਹੋਵੇਗਾ ਸ਼ੁਰੂ

ਸਿਹਤ ਮੰਤਰੀ ਵੱਲੋਂ ਘਨੌਰ ਕਮਿਉਨਿਟੀ ਹੈਲਥ ਸੈਂਟਰ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਨਵਿਆਉਣ ਤੇ ਸਬ ਡਵੀਜਨ ਹਸਪਤਾਲ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ

ਕੋਰੋਨਾ ਨਾਲ ਜਿਲਾ ਗੁਰਦਾਸਪੁਰ ਵਿੱਚ ਇੱਕ ਹੋਰ ਮੌਤ, 25 ਹੋਰ ਨਵੇਂ ਕੇਸ ਆਏ ਸਾਹਮਣੇ

ਸਿਹਤ ਟੀਮ ਨੇ ਬਹਿਰਾਮਪੁਰ ਵਿਖੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਬਣਾਉਣ ਲਈ ਕੀਤਾ ਜਾਗਰੂਕ

ਸਟੇਟ ਐਂਟੀ ਫਰਾਡ ਯੂਨਿਟ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ 63 ਹਸਪਤਾਲਾਂ ਨੂੰ 77 ਕਾਰਨ ਦੱਸੋ ਨੋਟਿਸ ਜਾਰੀ

ਕੋਵਿਡ : 24 ਘੰਟਿਆਂ ’ਚ ਆਏ 14 ਹਜ਼ਾਰ ਤੋਂ ਵੱਧ ਨਵੇਂ ਮਾਮਲੇ

ਕੋਵਿਡ-19 ਟੀਕਾਕਰਣ ਦੌਰਾਨ ਟੀਕਾ ਨਾ ਲਗਵਾਉਣ ਵਾਲੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਖੁਦ ਚੁੱਕਣਾ ਹੋਵੇਗਾ ਇਲਾਜ ਦਾ ਖ਼ਰਚਾ

ਪੰਜਾਬ ਸਰਕਾਰ ਨੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵਿਚ ਕੀਤਾ ਵਾਧਾ

ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ 10 ਲੱਖ ਦੀ ਅਬਾਦੀ ਪਿੱਛੇ ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ