Friday, April 26, 2024

Health

ਕੋਵਿਡ : ‘ਦੇਸ਼ ’ਚ 1.48 ਕਰੋੜ ਲੋਕਾਂ ਨੂੰ ਲਾਇਆ ਟੀਕਾ’

PUNJAB NEWS EXPRESS | March 03, 2021 11:17 AM

ਨਵੀਂ ਦਿੱਲੀ:  ਦੇਸ਼ ’ਚ ਕੋਰੋਨਾ ਦੀ ਸਥਿਤੀ ਤੇ ਟੀਕਾਕਰਨ ’ਤੇ ਪੱਤਰਕਾਰਾਂ ਨਾਲ ਕਾਨਫਰੰਸ ਕਰਦਿਆਂ ਸਿਹਤ ਮੰਤਰਾਲੇ ਨੇ ਸੈਕਟਰੀ ਰਾਜੇਸ਼ ਭੂਸ਼ਣ ਨੇ ਕਿਹਾ ਕਿ ਦੇਸ਼ ’ਚ ਸਰਗਰਮ ਮਾਮਲਿਆਂ ਦੀ ਗਿਣਤੀ ਹੁਣ ਸਿਰਫ 1, 68, 000 ਹੈ। ਅਜੇ ਤਕ ਅਸੀਂ 21 ਕਰੋੜ ਤੋਂ ਜ਼ਿਆਦਾ ਟੈਸਟ ਕਰ ਚੁੱਕੇ ਹਾਂ। ਪਾਜ਼ੇਟਿਵਿਟੀ ਰੇਟ 5.11 ਫੀਸਦੀ ਹੈ। ਮੌਤ ਦਰ 1.41 ਫੀਸਦੀ ਹੈ। ਕੇਰਲ ਤੇ ਮਹਾਰਾਸ਼ਟਰ ’ਚ ਸਰਗਰਮ ਮਾਮਲੇ ਦੇ 75 ਫੀਸਦੀ ਮਾਮਲੇ ਹਨ। ਹਾਲਾਂਕਿ ਦੇਸ਼ ਦੇ ਕੁਝ ਹਿੱਸਿਆਂ ’ਚ ਸਰਗਰਮ ਮਾਮਲਿਆਂ ਦੀ ਗਿਣਤੀ ’ਚ ਵਾਧਾ ਦੇਖਿਆ ਗਿਆ ਹੈ। ਇਹ ਤੱਥ ਅਜੇ ਵੀ ਬਣਿਆ ਹੋਇਆ ਹੈ ਕਿ ਠੀਕ ਹੋਣ ਦੇ ਮਾਮਲੇ 97 ਫੀਸਦੀ ਤੋਂ ਜ਼ਿਆਦਾ ਹੈ ਤੇ ਸਰਗਰਮ ਮਾਮਲੇ ਅਜੇ ਵੀ 2 ਫੀਸਦੀ ਤੋਂ ਘੱਟ ਹਨ ।

ਅਸੀਂ ਤਮਿਲਨਾਡੂ ਤੇ ਪੰਜਾਬ ‘ਚ ਕੇਂਦਰੀ ਟੀਮਾਂ ਦੀ ਡੈਪੂਟੇਸ਼ਨ ਹੈ, ਅਸੀਂ ਹਰਿਆਣਾ ਦੀ ਨਿਗਰਾਣੀ ਕਰ ਰਹੇ ਹਨ। ਰਾਜੇਸ਼ ਭੂਸ਼ਣ ਨੇ ਕਿਹਾ ਕਿ ਕੋਵਿਡ ਵੈਕਸੀਨ ਦੀ 1.48 ਕਰੋੜ ਤੋਂ ਜ਼ਿਆਦਾ ਖੁਰਾਕ ਮੰਗਲਵਾਰ ਦੁਪਹਿਰ ਇੱਕ ਵਜੇ ਤੱਕ ਦਿੱਤੀ ਗਈ ਹੈ। ਇਸ ’ਚ 2.08 ਲੱਖ ਖੁਰਾਕ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਹੈ, ਜਿਨ੍ਹਾਂ ਦੀ ਉਮਰ 45 ਸਾਲ ਤੋਂ 59 ਸਾਲ ਤਕ ਦੀ ਹੈ।
ਕੋਵਿਡ ਟੀਕਾਕਰਨ ਤੇ ਐਮਪਾਵਰਡ ਕਮੇਟੀ ਦੇ ਪ੍ਰਧਾਨ ਆਰਐੱਸ ਸ਼ਰਮਾ ਦਾ ਕਹਿਣਾ ਹੈ ਕਿ ਕੱਲ੍ਹ ਤੋਂ ਸਾਡੇ ਕੋਲ ਕੋਵਿਡ ਟੀਕਾਕਰਨ ਲਈ ਕੋਵਿਨ ’ਤੇ 50 ਲੱਖ ਰਜਿਸਟਰੇਸ਼ਨ ਹੋਈ ਹੈ।
ਨੀਤੀ ਕਮਿਸ਼ਨ ਦੇ ਮੈਂਬਰ ਡਾ.ਵੀਕੇ ਪਾਲ ਨੇ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਜਨਤਕ ਸਥਾਨਾਂ ’ਤੇ ਵਿਵਹਾਰ ਨੂੰ ਘੱਟ ਨਹੀਂ ਕੀਤਾ ਜਾ ਸਕਦਾ ਹੈ। ਕਿ੍ਰਪਾ ਵੱਡੇ ਸਮਾਗਮਾਂ, ਪਾਰਟੀਆਂ, ਵਿਆਹਾਂ ’ਚ ਜਾਣ ਤੋਂ ਬਚੋ, ਇਹ ਵੱਡੇ ਪੈਮਾਨੇ ’ਤੇ ਕੋਰੋਨਾ ਨੂੰ ਫੈਲਾਉਣ ਦੇ ਕਾਰਨ ਹੋ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ