Thursday, April 25, 2024

Health

ਕੋਵਿਡ ਤੋਂ ਬਚਾਅ ਲਈ ਸੀਨੀਅਰ ਸਿਟੀਜ਼ਨ ਅਤੇ 45 ਸਾਲ ਤੋਂ ਉਪਰ ਸਹਿ-ਰੋਗਾਂ ਵਾਲੇ ਟੀਕਾ ਲਗਵਾਉਣ ਲਈ ਅੱਗੇ ਆਉਣ: ਡਿਪਟੀ ਕਮਿਸ਼ਨਰ

PUNJAB NEWS EXPRESS | March 03, 2021 04:55 PM

ਪਟਿਆਲਾ: ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਨੂੰ ਟੀਕਾ ਲਗਵਾਉਣ ਲਈ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ। ਅੱਜ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ ਅਤੇ ਸਹਾਇਕ ਕਮਿਸ਼ਨਰ ਇਸਮਤ ਵਿਜੈ ਸਿੰਘ ਨੇ ਮਾਤਾ ਕੌਂਸਲਿਆ ਹਸਪਤਾਲ ਵਿਖੇ ਕੋਵਿਡ ਦੇ ਟੀਕੇ ਦੀ ਆਪਣੀ ਦੂਜੀ ਡੋਜ਼ ਲਗਵਾਈ।
ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਇਸ ਮੌਕੇ ਕਿਹਾ ਕਿ ਪਹਿਲੇ ਪੜਾਅ ਜਿਸ ਵਿੱਚ ਸਿਹਤ ਕਾਮਿਆਂ ਦਾ ਟੀਕਾਕਰਣ ਸ਼ੁਰੂ ਕੀਤਾ ਗਿਆ ਸੀ, ਤੋਂ ਬਾਅਦ ਦੂਜੇ ਪੜਾਅ 'ਚ ਰੱਖਿਆ ਮੰਤਰਾਲੇ, ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਮਾਲ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਟੀਕਾ ਲਗਾਇਆ ਗਿਆ ਹੈ ਅਤੇ ਹੁਣ ਤੀਜੇ ਪੜਾਅ 'ਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਤੇ 45 ਤੋਂ 60 ਸਾਲ ਦੇ ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੀਜੇ ਪੜਾਅ 'ਚ ਟੀਕਾਕਰਨ ਲਈ ਕੋਵਿਨ ਐਪ 2.0, ਅਰੋਗਿਆ ਸੇਤੂ ਐਪ ਅਤੇ ਨੇੜਲੇ ਟੀਕਾਕਰਨ ਕੇਂਦਰ 'ਚ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਇਥੇ ਸਪਸ਼ਟ ਕੀਤਾ ਕਿ ਇਸ ਦੌਰਾਨ, ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਲਈ ਟੀਕਾਕਰਣ ਇਸ ਦੌਰ ਦੇ ਨਾਲ-ਨਾਲ ਜਾਰੀ ਰਹੇਗਾ।
ਟੀਕਾਕਰਣ ਕਰਵਾਉਣ ਬਾਅਦ ਏ ਡੀ ਸੀ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਕੋਵਿਡ ਦੀ ਦਵਾਈ ਦਾ ਦੂਜਾ ਡੋਜ਼ ਲਗਵਾਇਆ ਗਿਆ ਹੈ। ਉਨ੍ਹਾਂ ਹੋਰਨਾਂ ਨੂੰ ਵੀ ਅੱਗੇ ਆ ਕੇ ਟੀਕਾਕਰਣ ਮੁਹਿੰਮ ਦਾ ਹਿੱਸਾ ਬਣ ਕੇ ਕੋਵਿਡ ਖ਼ਿਲਾਫ਼ ਲੜਾਈ ਲੜਨ 'ਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ