Saturday, April 27, 2024

Health

ਕੋਵਿਡ ਟੀਕੇ ਲਈ ਸੇਵਾ ਕੇਂਦਰਾਂ ਵਿਚ ਵੀ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

PUNJAB NEWS EXPRESS | March 03, 2021 05:28 PM

ਨਵਾਂਸ਼ਹਿਰ: ਜ਼ਿਲੇ ਵਿਚ ਕੋਵਿਡ-19 ਟੀਕਾਕਰਨ ਦੇ ਤੀਜੇ ਪੜਾਅ ਤਹਿਤ 60 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ। ਅਜਿਹੇ ਵਿਅਕਤੀਆਂ ਦੀ ਸਹੂਲਤ ਲਈ ਉਨਾਂ ਦੀ ਆਨਲਾਈਨ ਪੋਰਟਲ ‘ਕੋਵਿਨ 2.0’ ਉੱਤੇ ਰਜਿਸਟ੍ਰੇਸ਼ਨ ਦਾ ਕੰਮ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਵੀ ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਉਪਰੋਕਤ ਵਰਗਾਂ ਨਾਲ ਸਬੰਧ ਰੱਖਦਾ ਕੋਈ ਵੀ ਵਿਅਕਤੀ ਸਬੰਧਤ ਦਸਤਾਵੇਜ਼ ਨਾਲ ਲੈ ਕੇ ਆਪਣੇ ਨੇੜਲੇ ਸੇਵਾ ਕੇਂਦਰ ਵਿਚ 30 ਰੁਪਏ ਫੈਸੀਲੀਟੇਸ਼ਨ ਫੀਸ ਦੇ ਕੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

ਉਨਾਂ ਕਿਹਾ ਕਿ 60 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਆਪਣੀ ਉਮਰ ਦੇ ਸਬੂਤ ਵਜੋਂ ਕੋਈ ਵੀ ਫੋਟੋ ਪਹਿਚਾਣ ਪੱਤਰ ਨਾਲ ਲਿਆਉਣਾ ਹੋਵੇਗਾ, ਜਦਕਿ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਵਾਲੇ ਵਿਅਕਤੀਆਂ ਨੂੰ ਇਸ ਸਬੰਧੀ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਦਾ ਸਰਟੀਫਿਕੇਟ ਲਿਆਉਣਾ ਜ਼ਰੂਰੀ ਹੋਵੇਗਾ। ਉਨਾਂ ਕਿਹਾ ਕਿ ਇਹ ਸੇਵਾ ਇਸ ਲਈ ਸ਼ੁਰੂ ਕੀਤੀ ਗਈ ਹੈ, ਤਾਂ ਜੋ ਹਸਪਤਾਲਾਂ ਵਿਚ ਮੌਕੇ ’ਤੇ ਰਜਿਸਟ੍ਰੇਸ਼ਨ ਦੌਰਾਨ ਭੀੜ-ਭੜੱਕੇ ਅਤੇ ਇੰਤਜ਼ਾਰ ਤੋਂ ਬਚਾਅ ਹੋ ਸਕੇ ਅਤੇ ਬਜ਼ੁਰਗਾਂ ਅਤੇ ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਰਜਿਸਟ੍ਰੇਸਨ ਲਈ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ