Friday, April 26, 2024

Health

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸਾਰੇ ਸਰਕਾਰੀ ਹਸਪਤਾਲਾਂ ਤੇ ਪੇਂਡੂ ਸਿਹਤ ਕੇਂਦਰਾਂ ਵਿੱਚ ਬਲੈਕ ਫੰਗਸ ਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ

PUNJAB NEWS EXPRESS | May 21, 2021 11:06 AM

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮਿਊਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕਰਨ ਦੇ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਰਕਾਰੀ ਹਸਪਤਾਲਾਂ ਤੇ ਪੇਂਡੂ ਮੁੱਢਲੇ ਸਿਹਤ ਕੇਂਦਰਾਂ ਵਿੱਚ ਇਸ ਬਿਮਾਰੀ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ।

ਉਨ੍ਹਾਂ ਸਿਹਤ ਵਿਭਾਗ ਨੂੰ ਇਹ ਵੀ ਆਖਿਆ ਕਿ ਬਲੈਕ ਫੰਗਸ ਜਿਹੜੀ ਕਿ ਕਈ ਸੂਬਿਆਂ ਵਿੱਚ ਫੈਲ ਗਈ ਹੈ, ਦਾ ਜਲਦੀ ਪਤਾ ਲਗਾਉਣ ਅਤੇ ਇਲਾਜ ਲਈ ਪੇਂਡੂ ਖੇਤਰਾਂ ਦੇ ਮੁੱਢਲੇ ਸਿਹਤ ਕੇਂਦਰਾਂ ਵਿੱਚ ਡਾਕਟਰ ਤਾਇਨਾਤ ਕੀਤੇ ਜਾਣ।

ਬਿਮਾਰੀ ਦੇ ਜਾਨਲੇਵਾ ਖਤਰੇ ਨੂੰ ਟਾਲਣ ਵਾਸਤੇ ਇਸ ਦੇ ਜਲਦੀ ਪਤਾ ਲਗਾਉਣ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਡਾ.ਕੇ.ਕੇ.ਤਲਵਾੜ ਦੀ ਅਗਵਾਈ ਵਾਲੀ ਕੋਵਿਡ ਮਾਹਿਰ ਟੀਮ ਨੂੰ ਕਿਹਾ ਕਿ ਲੈਵਲ 3 ਸਿਹਤ ਕੇਂਦਰਾਂ ਵਿੱਚ ਡਾਕਟਰ ਇਹ ਯਕੀਨੀ ਬਣਾਉਣ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਦੌਰਾਨ ਬੇਲੋੜੇ ਸਟੀਓਰਾਇਡ ਦੀ ਵਰਤੋਂ ਨਾ ਹੋਵੇ ਕਿਉਂਕਿ ਬਲੈਕ ਫੰਗਸ ਬਿਮਾਰੀ ਦਾ ਮੁੱਖ ਕਾਰਨ ਇਹੋ ਸ਼ਨਾਖ਼ਤ ਹੋਇਆ ਹੈ, ਖ਼ਾਸ ਕਰਕੇ ਸ਼ੂਗਰ ਦੇ ਮਰੀਜ਼ਾਂ ਵਿੱਚ।

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਡਾ. ਤਲਵਾੜ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਵਿੱਚ ਸਟੀਓਰਾਇਡ ਦੀ ਵਾਧੂ ਵਰਤੋਂ ਬਿਮਾਰੀ ਦਾ ਮੁੱਖ ਕਾਰਨ ਹੈ।ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਬਦਲਵੀਂ ਵਰਤੋਂ ਕਰਨ ਲਈ ਆਖਿਆ ਗਿਆ ਹੈ ਅਤੇ ਮਾਹਿਰ ਗਰੁੱਪ ਵੀ ਕੋਸ਼ਿਸ਼ ਕਰ ਰਿਹਾ ਹੈ ਕਿ ਇਲਾਜ ਦਾ ਬਦਲਵਾਂ ਤੇ ਵੱਖਰਾ ਤਰੀਕਾ ਇਜਾਦ ਕੀਤਾ ਜਾਵੇ।

ਮੁੱਖ ਮੰਤਰੀ ਨੇ ਡਾ. ਤਲਵਾੜ ਅਤੇ ਉਨ੍ਹਾਂ ਦੀ ਟੀਮ ਨੂੰ ਕਿਹਾ ਕਿ ਉਹ ਇਸ ਗੱਲ ਦਾ ਅਧਿਐਨ ਕਰਨ ਕਿ ਮਰੀਜ਼ ਕੋਵਿਡ ਦੇ ਇਲਾਜ ਤੋਂ ਬਾਅਦ ਵੀ ਹਸਪਤਾਲਾਂ ਵਿੱਚ ਵਾਪਸ ਕਿਉਂ ਆ ਰਹੇ ਹਨ।

ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਵਿੱਚ ਸੂਬੇ ਵਿੱਚ ਬਲੈਕ ਫੰਗਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਭਾਵੇਂ ਕਿ ਇਸ ਸਮੇਂ ਦੌਰਾਨ ਕਈ ਦੂਜੇ ਸੂਬਿਆਂ ਵਿੱਚ ਕੇਸ ਸਾਹਮਣੇ ਆਏ।ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ ਅਤੇ ਸਥਿਤੀ ਕਿਸੇ ਸਮੇਂ ਵੀ ਬਦਲ ਸਕਦੀ ਹੈ, ਜਿਸ ਲਈ ਪਹਿਲਾ ਹੀ ਇਸ ਦੀ ਰੋਕਥਾਮ ਲਈ ਸਖ਼ਤ ਇਹਤਿਆਤੀ ਕਦਮ ਚੁੱਕਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਹੋ ਕਾਰਨ ਹੈ ਕਿ ਸੂਬਾ ਸਰਕਾਰ ਨੇ ਕੱਲ੍ਹ ਹੀ ਇਸ ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਹੈ, ਭਾਵੇਂ ਕਿ ਅਜਿਹੇ ਕੋਈ ਦਿਸ਼ਾ ਨਿਰਦੇਸ਼ ਕੇਂਦਰ ਵੱਲੋਂ ਜਾਰੀ ਨਹੀਂ ਕੀਤੇ ਗਏ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ