Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਵਿਡ ਮਰੀਜ਼ਾਂ ਤੋਂ ਲਾਗ ਦਾ 10 ਮੀਟਰ ਤੱਕ ਖ਼ਤਰਾ

PUNJAB NEWS EXPRESS | May 21, 2021 12:46 PM

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕਿਹਾ ਹੈ ਕਿ ਕੋਰੋਨਾ ਮਰੀਜ਼ ਵੱਲੋਂ ਫੈਲਾਏ ਕੀਟਾਣੂ 10 ਮੀਟਰ ਤੱਕ ਜਾ ਸਕਦੇ ਹਨ। ਪਿ੍ਰੰਸੀਪਲ ਸਾਇੰਟੇਫਿਕ ਅਡਵਾਈਜ਼ਰ ਆਫਿਸ ਨੇ ਅੱਜ ਅਡਵਾਇਜ਼ਰੀ ਜਾਰੀ ਕਰਦਿਆਂ ਦੱਸਿਆ ਕਿ ਮਰੀਜ਼ ਵੱਲੋਂ ਛਿੱਕ ਮਾਰਨ ’ਤੇ ਕੀਟਾਣੂ ਭਾਵੇਂ 2 ਮੀਟਰ ਤੱਕ ਜਾਂਦੇ ਹਨ, ਪਰ ਇਹ ਹਵਾ ਰਾਹੀਂ 10 ਮੀਟਰ ਦੂਰ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਚਾਅ ਲਈ ਦਫਤਰਾਂ ਤੇ ਹੋਰ ਇਮਾਰਤਾਂ ਵਿਚ ਹਵਾ ਦੀ ਨਿਕਾਸੀ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਡਬਲ ਮਾਸਕ ਪਾਉਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਕੋਰੋਨਾ ਪੀੜਤ ਵਿਅਕਤੀ ਗੱਲ ਕਰਦੇ ਵੇਲੇ, ਹੱਸਣ, ਗਾਉਣ, ਖੰਘਣ ਤੇ ਛਿੱਕ ਮਾਰਦੇ ਹੋਏ ਕੀਟਾਣੂ ਫੈਲਾਉਂਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਵਿਅਕਤੀਆਂ ਵਿਚ ਕੋਰੋਨਾ ਦੇ ਲੱਛਣ ਨਹੀਂ ਦਿਖਦੇ, ਉਹ ਵੀ ਕਰੋਨਾ ਦੀ ਲਾਗ ਦੂਜੇ ਨੂੰ ਲਾ ਸਕਦੇ ਹਨ।
ਕੋਰੋਨਾ ਵਾਇਰਸ ਹਵਾ ’ਚ ਵੀ ਫੈਲ ਸਕਦਾ ਹੈ। ਹੁਣ ਸਰਕਾਰ ਨੇ ਵੀ ਪੂਰੀ ਤਰ੍ਹਾਂ ਇਹ ਮੰਨ ਲਿਆ ਹੈ। ਸਰਕਾਰ ਦੇ ਪ੍ਰਮੁੱਖ ਵਿਗਿਆਨੀ ਸਲਾਹਕਾਰ ਦਫਤਰ ਨੇ ਚੇਤਾਵਨੀ ਦਿੱਤੀ ਹੈ ਕਿ ਕੋਰੋਨਾ ਲਾਗ ਦਾ ਪਾਸਾਰ ਤੋੜਨ ਲਈ ਮਰੀਜ਼ਾਂ ਤੋਂ 10 ਮੀਟਰ ਤੱਕ ਦੂਰੀ ਬਣਾਈ ਰੱਖਣੀ ਚਾਹੀਦੀ ਹੈ। ਸਰਕਾਰ ਦੇ ਵਿਗਿਆਨੀ ਸਲਾਹਕਾਰ ਦਫ਼ਤਰ ਨੇ ਵੀਰਵਾਰ ਨੂੰ ਕਿਹਾ ਕਿ ਪੀੜਤ ਮਰੀਜ਼ ਤੋਂ ਸਿਰਫ਼ ਦੋ ਮੀਟਰ ਹੀ ਨਹੀਂ, ਸਗੋਂ 10 ਮੀਟਰ ਤੱਕ ਲਾਗ ਦਾ ਖ਼ਤਰਾ ਹੈ।
ਏਅਰੋਸੋਲ ਅਤੇ ਡ੍ਰੋਪਲੈਟਸ ਕੋਰੋਨਾ ਮਹਾਮਾਰੀ ਦੇ ਫੈਲਣ ਦੇ ਪ੍ਰਮੁੱਖ ਕਾਰਨ ਹਨ। ਕੋਰੋਨਾ ਨਾਲ ਪੀੜਤ ਵਿਅਕਤੀ ਦੇ ਡ੍ਰੋਪਲੈਟਸ ਹਵਾ ’ਚ ਦੋ ਮੀਟਰ ਤੱਕ ਜਾ ਸਕਦੇ ਹਨ, ਜਦਕਿ ਏਅਰੋਸੋਲ ਉਨ੍ਹਾਂ ਡ੍ਰੋਪਲੈਟਸ ਨੂੰ 10 ਮੀਟਰ ਤੱਕ ਅੱਗੇ ਵਧਾ ਸਕਦਾ ਹੈ ਅਤੇ ਲਾਗ ਦਾ ਖਤਰਾ ਪੈਦਾ ਕਰ ਸਕਦਾ ਹੈ। ਇੱਥੋਂ ਤੱਕ ਕਿ ਇਕ ਕੋਰੋਨਾ ਪੀੜਤ ਵਿਅਕਤੀ ਜਿਸ ਵਿਚ ਕੋਈ ਲੱਛਣ ਨਹੀਂ ਦਿਸ ਰਿਹਾ, ਉਹ ‘ਵਾਇਰਲ ਲੋਡ’ ਬਣਾਉਣ ਯੋਗ ਡ੍ਰੋਪਲੈਟਸ ਛੱਡ ਸਕਦਾ ਹੈ ਜੋ ਕਈ ਹੋਰ ਲੋਕਾਂ ਨੂੰ ਇਨਫੈਕਟਿਡ ਕਰ ਸਕਦਾ ਹੈ। ਇਸ ਦਾ ਮਤਲਬ ਸਾਫ ਹੈ ਕਿ ਹੁਣ ਕੋਰੋਨਾ ਤੋਂ ਬਚਣ ਲਈ 10 ਮੀਟਰ ਦੀ ਦੂਰੀ ਵੀ ਕਾਫੀ ਨਹੀਂ ਹੈ।
ਵਿਗਿਆਨੀ ਸਲਾਹਕਾਰ ਦਫਤਰ ਮੁਤਾਬਕ, ਕੋਰੋਨਾ ਪੀੜਤ ਵਿਅਕਤੀ ਦੇ ਸਾਹ ਛੱਡਣ, ਬੋਲਣ, ਗਾਉਣ, ਹੱਸਣ, ਖੰਘਣ ਅਤੇ ਛਿੱਕਣ ਨਾਲ ਲਾਰ ਅਤੇ ਨੱਕ ’ਚੋਂ ਨਿਕਲਣ ਵਾਲੇ ਪਦਾਰਥ ਰਾਹੀਂ ਵਾਇਰਸ ਨਿਕਲਦਾ ਹੈ, ਜੋ ਦੂਜਿਆਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ ਲਾਗ ਦੀ ਇਸ ਕੜੀ ਨੂੰ ਤੋੜਨ ਲਈ ਕੋਵਿਡ ਪ੍ਰੋਟੋਕੋਲ ਦਾ ਪਾਲਣ ਕਰਨਾ ਬਹੁਤ ਜਰੂਰੀ ਹੈ। ਮਾਸਕ ਪਹਿਨੋ, ਸੁਰੱਖਿਅਤ ਸਰੀਰਕ ਦੂਰੀ ਬਣਾਓ ਅਤੇ ਹੱਥ ਧੋਂਦੇ ਰਹੋ। ਮਾਹਿਰਾਂ ਮੁਤਾਬਕ, ਇਕ ਕੋਰੋਨਾ ਪੀੜਤ ਵਿਅਕਤੀ ’ਚ ਲੱਛਣ ਦਿਸਣ ’ਚ ਦੋ ਹਫਤਿਆਂ ਤਕ ਦਾ ਸਮਾਂ ਲੱਗ ਸਕਦਾ ਹੈ, ਇਸ ਦੌਰਾਨ ਉਹ ਦੂਜਿਆਂ ਨੂੰ ਵੀ ਇਨਫੈਕਟਿਡ ਕਰ ਸਕਦਾ ਹੈ। ਇਸ ਤੋਂ ਇਲਾਵਾ ਕੁਝ ਲੋਕਾਂ ’ਚ ਲੱਛਣ ਨਹੀਂ ਵੀ ਦਿਸਦੇ, ਫਿਰ ਵੀ ਉਹ ਇਨਫੈਕਸ਼ਨ ਫੈਲਾਅ ਸਕਦੇ ਹਨ।
ਸਰਕਾਰ ਦੇ ਨਿਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਬੰਦ ਅਤੇ ਗੈਰ-ਹਵਾਦਾਰ ਇਨਡੋਰ ਥਾਵਾਂ ’ਚ ਡ੍ਰੋਪਲੈਟਸ ਅਤੇ ਏਅਰੋਸੋਲ ਕੋਰੋਨਾ ਲਾਗ ਦੇ ਫੈਲਾਅ ਦਾ ਖਤਰਾ ਬਹੁਤ ਵਧਾ ਦਿੰਦੇ ਹਨ। ਹਾਲਾਂਕਿ, ਮਾਹਿਰ ਹਮੇਸ਼ਾ ਤੋਂ ਇਹ ਕਹਿੰਦੇ ਆਏ ਹਨ ਕਿ ਵੈਂਟੀਲੇਸ਼ਨ ਵਾਲੀਆਂ ਥਾਵਾਂ ’ਤੇ ਅਤੇ ਆਊਟਡੋਰ ਥਾਵਾਂ ’ਤੇ ਲਾਗ ਦੇ ਫੈਲਣ ਦਾ ਖਤਰਾ ਘੱਟ ਰਹਿੰਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ