Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਕੋਵਿਡ ਮਰੀਜ਼ਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ

PUNJAB NEWS EXPRESS | May 21, 2021 03:39 PM

ਪਟਿਆਲਾ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜਾਂ ਦਾ ਸ਼ੋਸ਼ਣ ਕਰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ। ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਅਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਹੈ।
ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਵੀ ਸ਼ਿਕਾਇਤ ਮਿਲੀ ਕਿ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ ਤੋਂ ਵੱਧ ਕੇ ਚਾਰਜ ਲੈ ਕੇ ਮਰੀਜ਼ਾਂ ਨੂੰ ਠੱਗ ਰਹੇ ਹਨ ਜਾਂ ਕੋਈ ਹਸਪਤਾਲ ਅਜਿਹਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਪ੍ਰਾਈਵੇਟ ਹਸਪਤਾਲ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਹੀਂ ਉਠਾਉਣਗੇ। ਅਜਿਹਾ ਕਰਨ ਵਾਲੇ ਡਿਫਾਲਟ ਹਸਪਤਾਲ ਖਿਲਾਫ ਸਖਤ ਕਾਰਵਾਈ ਕਰਨ ਤੋਂ ਇਲਾਵਾ ਸਰਕਾਰ ਕੋਲ ਕੋਈ ਹੋਰ ਚਾਰਾ ਨਹੀਂ ਬਚੇਗਾ।
ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸ਼ਕਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਕੇ ਇੱਕ ਚੰਗੀ ਮਿਸਾਲ ਕਾਇਮ ਕੀਤੀ ਹੈ ਪਰ ਸਿਸਟਮ ਵਿੱਚ ਕੁਝ ਅਜਿਹੇ ਵਿਅਕਤੀ ਵੀ ਹਨ ਜੋ ਸਥਿਤੀ ਦਾ ਅਣਉਚਿਤ ਫਾਇਦਾ ਉੱਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।
ਉਸਨੇ ਦੱਸਿਆ ਕਿ ਇਹ ਮੰਦਭਾਗਾ ਹੈ ਕਿ ਅਜਿਹੇ ਲੋਕ ਸਮੁੱਚੇ ਪੇਸ਼ੇ ਦੇ ਅਕਸ ਨੂੰ ਢਾਹ ਲਾ ਰਹੇ ਹਨ। ਉਨ੍ਹਾਂ ਅਜਿਹੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹਰਕਤਾਂ ਤੋਂ ਤੁਰੰਤ ਬਾਜ ਆ ਜਾਣ ਨਹੀਂ ਤਾਂ ਸਖਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਉਨ੍ਹਾਂ ਦੱਸਿਆ ਕਿ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰਵਾਏ ਗਏ ਕੋਵਿਡ-19 ਮਰੀਜ਼ਾਂ ਦੇ ਇਲਾਜ਼ ਦਾ ਵਿਸਥਾਰਤ ਆਡਿਟ ਕਰੇਗੀ। ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ 104 ਹੈਲਪਲਾਈਨ ਨੰਬਰ 'ਤੇ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਜਾਂ ਜ਼ਿਲ੍ਹਾ ਕੋਵਿਡ ਕੰਟਰੋਲ ਰੂਮ ਹੈਲਪ ਲਾਈਨ ਨੰਬਰ 0175-2350550 ਅਤੇ 62843-57500 'ਤੇ ਦਰਜ ਕਰਵਾਈ ਜਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ