Saturday, July 12, 2025

Health

ਈ-ਸੰਜੀਵਨੀ ਰਾਹੀਂ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਹੈ ਮੁਫਤ ਇਲਾਜ ਦੀ ਸਹੂਲਤ : ਡਾ. ਗੁਰਦੀਪ ਸਿੰਘ ਕਪੂਰ

PUNJAB NEWS EXPRESS | May 24, 2021 12:27 PM

ਨਵਾਂਸ਼ਹਿਰ: ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਦੂਜੀ ਲਹਿਰ ਕਾਰਨ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਹਫਤੇ ਦੇ ਸਾਰੇ ਕੰਮਕਾਜੀ ਛੇ ਦਿਨ ਸਵੇਰੇ 8.00 ਵਜੇ ਤੋਂ ਲੈ ਕੇ ਦੁਪਹਿਰ 2.00 ਵਜੇ ਤੱਕ ਈ-ਸੰਜੀਵਨੀ ਓਪੀਡੀ ਮੋਬਾਈਲ ਐਪ ਰਾਹੀਂ ਮਰੀਜ਼ਾਂ ਨੂੰ ਗਾਇਨੀਕਾਲੋਜੀ, ਜਨਰਲ ਅਤੇ ਮਨੋਵਿਿਗਆਨਕ ਬਿਮਾਰੀਆਂ ਸਬੰਧੀ ਟੈਲੀ-ਕੰਸਲਟੇਸ਼ਨ ਓਪੀਡੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਇੱਥੋਂ ਜਾਰੀ ਪ੍ਰੈਸ ਨੋਟ ਵਿਚ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨਾਂ ਕਿਹਾ ਕਿ ਆਨਲਾਈਨ ਢੰਗ ਨਾਲ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਮਰੀਜ਼ਾਂ ਨੂੰ ਉਪਲੱਬਧ ਕਰਵਾਉਣਾ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਭੀੜ ਨੂੰ ਘਟਾਉਣ ਵਿੱਚ ਮਦਦਗਾਰ ਸਾਬਿਤ ਹੋ ਰਿਹਾ ਹੈ।

ਡਾ ਕਪੂਰ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣੇ ਲੈਪਟਾਪ ਜਾਂ ਕੰਪਿਊਟਰ ਉੱਤੇ ਘੱਟੋ-ਘੱਟ 2 ਐਮ.ਬੀ.ਪੀ.ਐਸ. ਦੀ ਸੀਮਤ ਇੰਟਰਨੈਟ ਸਪੀਡ ਕਾਰਨ ਈ-ਸੰਜੀਵਨੀ ਓਪੀਡੀ ਸੇਵਾਵਾਂ ਦਾ ਲਾਭ ਲੈਣ ਵਿੱਚ ਮੁਸਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਐਂਡਰਾਇਡ ਮੋਬਾਈਲ ਐਪ ਵੀ ਮਰੀਜ਼ਾਂ ਲਈ ਉਪਲੱਬਧ ਹੈ, ਇਸ ਲਈ ਹੁਣ ਲੈਪਟਾਪ ਜਾਂ ਕੰਪਿਊਟਰ ਉੱਤੇ ਨਿਰਭਰ ਹੋਣ ਦੀ ਲੋੜ ਨਹੀਂ ਹੈ। ਉਹ ਸਿੱਧੇ ਆਪਣੇ ਸਮਾਰਟਫੋਨ ਦੀ ਵਰਤੋਂ ਕਰਕੇ ਟੈਲੀ ਕੰਨਸਲਟੇਸ਼ਨ ਦਾ ਲਾਭ ਲੈ ਸਕਦੇ ਹਨ। ਉਨਾਂ ਕਿਹਾ ਕਿ ਈ-ਸੰਜੀਵਨੀ ਓਪੀਡੀ ਮੋਬਾਈਲ ਐਪ ਆਸਾਨੀ ਨਾਲ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।

ਸੌਖੀ ਤੇ ਸਾਧਾਰਨ ਰਜਿਸਟ੍ਰੇਸ਼ਨ ਪ੍ਰਕਿਿਰਆ ਬਾਰੇ ਦੱਸਦਿਆਂ ਸਿਵਲ ਸਰਜਨ ਨੇ ਕਿਹਾ ਕਿ ਪਹਿਲਾਂ ਮਰੀਜ਼ ਨੂੰ ਆਪਣੇ ਨੰਬਰ ਦੀ ਤਸਦੀਕ ਈ- ਸੰਜੀਵਨੀ ਓਪੀਡੀ ਮੋਬਾਈਲ ਐਪ ਉੱਤੇ ਕਰਨੀ ਪੈਂਦੀ ਹੈ ਅਤੇ ਰਜਿਸਟਰ ਹੋਣ ਤੋਂ ਬਾਅਦ ਟੋਕਨ ਤਿਆਰ ਹੁੰਦਾ ਹੈ। ਫਿਰ ਲਾਭਪਾਤਰੀ ਨੂੰ ਇੱਕ ਨੋਟੀਫੀਕੇਸ਼ਨ ਪ੍ਰਾਪਤ ਹੁੰਦਾ ਹੈ ਜਿਸ ਤੋਂ ਬਾਅਦ ਲਾਗਇਨ ਪ੍ਰਕਿਿਰਆ ਵਿੱਚੋਂ ਲੰਘਣਾ ਹੰੁਦਾ ਹੈ ਅਤੇ ਆਪਣੀ ਵਾਰੀ ਆਉਣ ਦਾ ਇੰਤਜ਼ਾਰ ਕਰਨਾ ਹੁੰਦਾ ਹੈ। ਫਿਰ ਮਰੀਜ਼ ਇਲਾਜ ਸਬੰਧੀ ਮਾਹਰ ਡਾਕਟਰ ਦੀ ਸਲਾਹ ਲੈ ਸਕਦਾ ਹੈ ਅਤੇ ਡਾਕਟਰ ਵਲੋਂ ਸੁਝਾਏ ਈ-ਪ੍ਰਿਿਸਪਸ਼ਨ (ਸਿਫਾਰਸ਼ ਕੀਤੀ ਦਵਾਈ) ਨੂੰ ਡਾਊਨਲੋਡ ਕਰਦਾ ਹੈ। ਜਿਸ ਨੂੰ ਜਨ ਔਸ਼ਧੀ ਸਟੋਰਾਂ ਜਾਂ ਕਿਸੇ ਵੀ ਕੈਮਿਸਟ ਦੀ ਦੁਕਾਨ ਲਿਆ ਜਾ ਸਕਦਾ ਹੈ।

ਈ- ਸੰਜੀਵਨੀ ਓਪੀਡੀ ਦੀਆਂ ਵਿਸ਼ੇਸ਼ਤਾਵਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ ਕਪੂਰ ਨੇ ਕਿਹਾ ਕਿ ਟੈਲੀਮੈਡਸੀਨ ਭਵਿੱਖ ਵਿੱਚ ਵੀ ਜ਼ਿਲ੍ਹੇ ਦੇ ਮਰੀਜ਼ਾਂ ਲਈ ਇੱਕ ਵਰਦਾਨ ਸਿੱਧ ਹੋਵੇਗੀ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਦਿਨ ਪ੍ਰਤੀ ਦਿਨ ਪੁਰਾਣੀਆਂ ਬਿਮਾਰੀਆਂ ਲਈ ਡਾਕਟਰੀ ਸਲਾਹ-ਮਸ਼ਵਰੇ ਦੀ ਲੋੜ ਹੁੰਦੀ ਹੈ। ਜਨਰਲ ਮੈਡੀਸਨ ਲਈ ਟੈਲੀਮੇਡੀਸਨ ਦੀ ਸਹੂਲਤ ਤੋਂ ਇਲਾਵਾ ਸਿਹਤ ਵਿਭਾਗ ਨੇ ਮਾਂ ਅਤੇ ਬੱਚੇ ਦੀ ਸਿਹਤ (ਐਮ.ਸੀ.ਐਚ.) ਸਬੰਧੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਇਹ ਸੇਵਾ ਗਾਇਨੀਕਾਲੋਜੀ ਅਤੇ ਮਾਨਸਿਕ ਰੋਗਾਂ ਦੀ ਓਪੀਡੀ ਲਈ ਵੀ ਸ਼ੁਰੂ ਕੀਤੀ ਹੈ ਤਾਂ ਜੋ ਮਨੋਰੋਗੀਆਂ ਦੀਆਂ ਸਮੱਸਿਆਵਾਂ ਦਾ ਨਿਵਾਰਨ ਕੀਤਾ ਜਾ ਸਕੇਗਾ। ਉਨਾਂ ਕਿਹਾ ਕਿ ਕੋਵਿਡ -19 ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਭੀੜ ਤੋਂ ਬਚਣ ਲਈ ਅਜਿਹੇ ਉਪਰਾਲੇ ਬਹੁਤ ਮਦਦਗਾਰ ਸਾਬਤ ਹੋ ਸਕਦੇ ਹਨ।

ਡਾ ਗੁਰਦੀਪ ਸਿੰਘ ਕਪੂਰ ਨੇ ਅੱਗੇ ਦੱਸਿਆ ਕਿ ਗਰਭ ਅਵਸਥਾ ਦੀ ਪਹਿਲੀ ਤਿਮਾਹੀ ਦੌਰਾਨ ਗਰਭਵਤੀ ਔਰਤਾਂ ਨੂੰ ਲਾਗ ਲੱਗਣ ਦਾ ਖਤਰਾ ਬਹੁਤ ਜ਼ਿਆਦਾ ਹੁੰਦਾ ਹੈ ਅਤੇ ਉਨਾਂ ਨੂੰ ਹਸਪਤਾਲ ਵਿਚ ਬੇਲੋੜੇ ਆਉਣ-ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਇਸ ਲਈ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਜਨਮ ਤੋਂ ਪਹਿਲਾਂ ਦੀ ਦੇਖਭਾਲ ਅਤੇ ਗਾਇਨੀਕੋਲੋਜੀਕਲ ਸੇਵਾਵਾਂ ਪ੍ਰਦਾਨ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਈ-ਸੰਜੀਵਨੀ ਓਪੀਡੀ ਰਾਹੀਂ ਐਮ.ਸੀ.ਐਚ. ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਰਹਿਣਾ ਸੁਰੱਖਿਅਤ ਹੈ ਅਤੇ ਹਸਪਤਾਲਾਂ ਜਾਂ ਭੀੜ ਵਾਲੀਆਂ ਹੋਰ ਥਾਵਾਂ ਉੱਤੇ ਬੇਲੋੜੇ ਆਉਣ-ਜਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਐਂਡਰਾਇਡ ਮੋਬਾਈਲ ਐਪ ਦੀ ਵਰਤੋਂ ਕਰਕੇ ਜਾਂ ਵੈਬਸਾਈਟ https://eSanjeevainOPD.in ਉੱਤੇ ਜਾ ਕੇ ਈ-ਸੰਜੀਵਨੀ ਓਪੀਡੀ ਟੈਲੀ-ਕੰਸਲਟੇਸ਼ਨ ਸੇਵਾ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼