Friday, April 26, 2024

Health

ਟੈਸਟਿੰਗ ਨਾਲ ਹੀ ਕੋਰੋਨਾ ਵਾਇਰਸ ਦੇ ਪ੍ਰਸਾਰ ’ਤੇ ਲੱਗੇਗੀ ਬ੍ਰੇਕ: ਐੱਸ.ਡੀ.ਐੱਮ. ਜਗਦੀਸ਼ ਸਿੰਘ ਜੌਹਲ

PUNJAB NEWS EXPRESS | May 24, 2021 02:29 PM

ਨਵਾਂਸ਼ਹਿਰ: ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ, ਉਸਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਜ਼ਰੂਰੀ ਹੈ। ਇਹ ਜਾਣਕਾਰੀ ਦਿੰਦਿਆਂ ਸਬ ਡਿਵੀਜਨ ਮੈਜਿਸਟ੍ਰੇਟ, ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਕੋਰੋਨਾ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਐੱਸ.ਡੀ.ਐਮ ਸ. ਜਗਦੀਸ਼ ਸਿੰਘ ਜੌਹਲ ਨੇ ਅੱਜ ਰਾਹੋਂ-ਜਾਡਲਾ ਟੀ-ਪੁਆਇੰਟ, ਕੰਗਾ ਅਤੇ ਭਾਰਟਾ ਖੁਰਦ ਵਿਖੇ ਕੰਮ ਕਰ ਰਹੀਆਂ ਕੋਵਿਡ ਸੈਂਪਲੰਿਗ ਟੀਮਾਂ ਦੇ ਕੰਮਕਾਜ ਦੀ ਸਮੀਖਿਆ ਦੌਰਾਨ ਆਮ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਜ਼ਰੂਰ ਕਰਵਾਓ। ਉਨ੍ਹਾਂ ਕਿਹਾ ਕਿ ਟੈਸਟਿੰਗ ਨਾਲ ਹੀ ਕੋਰੋਨਾ ਵਾਇਰਸ ਦੇ ਪ੍ਰਸਾਰ ਉੱਤੇ ਬ੍ਰੇਕ ਲੱਗ ਸਕਦੀ ਹੈ।

ਉਨਾਂ ਅੱਗੇ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਕੋਵਿਡ ਬਿਮਾਰੀ ਦੀ ਦੂਸਰੀ ਲਹਿਰ ਦਾ ਪਿੰਡਾਂ ਵਿਚ ਪ੍ਰਕੋਪ ਵੱਧ ਰਿਹਾ ਹੈ, ਇਸ ਲਈ ਪਿੰਡ ਵਾਸੀਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਜ਼ਰੂਰਤ ਹੈ। ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇੇ ਤਾਂ ਕੋੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿੱਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਸਦੇ ਨਾਲ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ।

ਸ. ਜੌਹਲ ਨੇ ਅੱਗੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮਾਸਕ ਲਾਜ਼ਮੀ ਤੌਰ ’ਤੇ ਪਹਿਿਨਆ ਜਾਵੇ। ਆਪਸੀ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜ਼ਰੂਰ ਲਗਾਉਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰੂਰਲ ਮੈਡੀਕਲ ਅਫਸਰ ਡਾ ਰਣਜੀਤ ਹਰੀਸ਼, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ