Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਵਿਡ ਟੀਕਾਕਰਨ ਦਾ 100 ਫ਼ੀਸਦੀ ਟੀਚਾ ਪੂਰਾ ਕਰਨ ਵਾਲੀਆਂ ਪੰਚਾਇਤਾਂ ਨੂੰ ਕੀਤਾ ਸਨਮਾਨਤ

Punjabnewsexpress | November 30, 2021 06:58 PM

ਪਟਿਆਲਾ:ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਅੱਜ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਦੀ ਪਹਿਲੀ ਡੋਜ਼ ਦਾ 100 ਫ਼ੀਸਦੀ ਟੀਚਾ ਪ੍ਰਾਪਤ ਕਰਨ ਵਾਲੇ 12 ਪਿੰਡਾਂ ਨੂੰ ਸਨਮਾਨਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਪਿੰਡਾਂ ਦੇ ਸਰਪੰਚਾ ਅਤੇ ਸਿਹਤ ਟੀਮਾਂ ਨੂੰ ਯੋਗ ਨਾਗਰਿਕਾਂ ਦਾ 100 ਫ਼ੀਸਦੀ ਕੋਵਿਡ ਟੀਕਾਕਰਨ ਕਰਨ 'ਤੇ ਵਧਾਈ ਦਿੱਤੀ ਅਤੇ ਕੰਮ ਦੀ ਸ਼ਲਾਘਾ ਕਰਦੇ ਕਿਹਾ ਕਿ ਇਹਨਾਂ ਸਿਹਤ ਟੀਮਾਂ ਅਤੇ ਸਰਪੰਚਾ ਨੇ ਜਾਗਰੂਕਤਾ ਮੁਹਿੰਮ ਅਤੇ ਆਪਣੀ ਅਣਥੱਕ ਮਿਹਨਤ ਦੇ ਨਾਲ ਸਾਰੇ ਯੋਗ ਨਾਗਰਿਕਾਂ ਦਾ ਟੀਕਾਕਰਨ ਕਰਵਾਇਆ ਹੈ ਜਿਸ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੱਧ ਚੜ ਕੇ ਭੂਮਿਕਾ ਨਿਭਾਈ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਰਹਿੰਦੀਆਂ ਪੰਚਾਇਤਾਂ ਲਈ ਉਕਤ ਪੰਚਾਇਤਾਂ ਚਾਨਣ ਮੁਨਾਰੇ ਦਾ ਕੰਮ ਕਰਨਗੀਆਂ।
ਸੰਦੀਪ ਹੰਸ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕੋ ਇੱਕ ਮਜ਼ਬੂਤ ਸਾਧਨ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੇ ਨਵੇਂ-ਨਵੇਂ ਰੂਪ ਆਉਣ ਦੀ ਸੰਭਾਵਨਾ ਬਣੀ ਹੋਈ ਹੈ, ਇਸ ਲਈ ਟੀਕਾਕਰਨ ਦੇ ਨਾਲ ਨਾਲ ਕੋਵਿਡ ਸਾਵਧਾਨੀਆਂ ਨੂੰ ਵੀ ਅਪਣਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਪੰਚਾਇਤਾਂ ਨੂੰ ਸਾਰੇ ਯੋਗ ਨਾਗਰਿਕਾਂ ਦੀ ਦੂਜੀ ਡੋਜ਼ ਦਾ ਵੀ 100 ਫ਼ੀਸਦੀ ਟੀਚਾ ਪੂਰਾ ਕਰਨ 'ਤੇ ਜ਼ੋਰ ਦਿੱਤਾ।
ਇਸ ਮੌਕੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਜ਼ਿਲ੍ਹੇ ਦੇ 12 ਪਿੰਡ ਜਿਨ੍ਹਾਂ ਵਿੱਚ ਬਲਾਕ ਭਾਦਸੋਂ ਦੇ 6 ਪਿੰਡ ਖੋਖ, ਕੈਦੂਪੂਰ, ਅਗੋਲ, ਅਲੋਹਰਾਂ ਕਲਾਂ, ਸਹੋਲੀ, ਡੰਗੇਰਾ, ਬਲਾਕ ਕਾਲੋਮਾਜਰਾ ਦੇ ਤਿੰਨ ਪਿੰਡ ਚੱਕ ਖ਼ੁਰਦ, ਚੱਕ ਕਲਾਂ ਅਤੇ ਫਰੀਦਪੁਰ ਗੁਜਰਾਂ, ਬਲਾਕ ਹਰਪਾਲਪੁਰ ਦੇ ਦੋ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਅਤੇ ਖੇੜੀ ਗੰਡਿਆਂ, ਬਲਾਕ ਕੌਲੀ ਦੇ ਇੱਕ ਪਿੰਡ ਸਦਰਪੁਰ ਸ਼ਾਮਲ ਹਨ, ਜਿਨ੍ਹਾਂ ਨੇ ਆਪਣੇ ਪਿੰਡ ਦੇ ਸਾਰੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਕੋਵਿਡ ਟੀਕਾਕਰਨ ਦੀ ਪਹਿਲੀ ਡੋਜ਼ ਦਾ ਸੌ ਫ਼ੀਸਦੀ ਟੀਚਾ ਪੂਰਾ ਕਰ ਲਿਆ, ਜਿਸ ਕਰਕੇ ਇਹਨਾਂ ਪੰਚਾਇਤਾਂ ਦੇ ਸਰਪੰਚਾ ਅਤੇ ਸਿਹਤ ਟੀਮਾਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਇਨ੍ਹਾਂ ਪਿੰਡਾ ਦੇ ਸਰਪੰਚਾ ਅਤੇ ਸਿਹਤ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ, ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਭਾਗ ਸਿੰਘ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ