Saturday, April 27, 2024

Health

ਰਾਜਿੰਦਰਾ ਹਸਪਤਾਲ ਦੇ ਆਰਥੋਪੀਡਿਕ ਵਿਭਾਗ 'ਚ ਆਰਥਰੋਸਕੋਪਿਕ ਸਰਜਰੀ ਦੀ ਸ਼ੁਰੂਆਤ

Punjabnewsexpress | December 02, 2021 07:41 PM

ਪਟਿਆਲਾ:ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਦੇ ਆਰਥੋਪੀਡਿਕ ਵਿਭਾਗ ਨੇ ਇੱਕ ਨਵੇਂ ਯੁਗ ਦੀ ਸ਼ੁਰੂਆਤ ਕਰਦਿਆਂ ਆਰਥਰੋਸਕੋਪਿਕ ਸਰਜਰੀ ਸ਼ੁਰੂ ਕੀਤੀ ਹੈ। ਵਿਭਾਗ ਦੇ ਮੁਖੀ ਅਤੇ ਐਸੋਸੀਏਟ ਪ੍ਰੋਫੈਸਰ ਡਾ. ਹਰੀ ਓਮ ਅਗਰਵਾਲ ਦੀ ਅਗਵਾਈ ਹੇਠ ਰਾਜਿੰਦਰਾ ਹਸਪਤਾਲ ਦੇ ਇਤਿਹਾਸ 'ਚ ਪਹਿਲੀ ਵਾਰ ਐਸੋਸੀਏਟ ਪ੍ਰੋਫੈਸਰ ਅਤੇ ਆਰਥੋ ਯੂਨਿਟ-2 ਦੇ ਇੰਚਾਰਜ ਡਾ. ਗਿਰੀਸ਼ ਸਾਹਨੀ ਨੇ ਏਸੀਐਲ ਦੀ ਆਰਥਰੋਸਕੋਪਿਕ ਰੀਕੰਸਟ੍ਰਕਸ਼ਨ ਕੀਤੀ।
ਡਾ. ਗਿਰੀਸ਼ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ ਨੂੰ 8 ਮਹੀਨੇ ਪਹਿਲਾਂ ਸੱਟ ਲੱਗੀ ਸੀ ਅਤੇ ਉਸਦਾ ਏ.ਸੀ.ਐਲ., ਗੋਡੇ ਦੀਆਂ ਦੋਵੇਂ ਹੱਡੀਆਂ ਪਕੜ ਕੇ ਰੱਖਣ ਵਾਲਾ ਲਿਗਾਮੈਂਟ, ਜਿਸ ਦੀ ਮਦਦ ਨਾਲ ਅਸੀਂ ਚੱਲਦੇ ਹਾਂ, ਉਹ ਖਰਾਬ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਟੀਮ ਨਾਲ ਇਸ ਨੂੰ ਠੀਕ ਕਰਦਿਆਂ ਮਰੀਜ ਦੇ ਜਿਸਮ ਵਿੱਚੋਂ ਨਵਾਂ ਮਸਲ ਲੈਕੇ ਲਿਗਾਮੈਂਟ ਬਣਾ ਕੇ ਗੋਡੇ ਵਿੱਚ ਪਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਮਰੀਜ ਦਾ ਇਹ ਸਮੁੱਚਾ ਇਲਾਜ ਪੰਜਾਬ ਸਰਕਾਰ ਦੀ ਆਯੂਸ਼ਮਾਨ ਸਕੀਮ ਤਹਿਤ ਮੁਫ਼ਤ ਕੀਤਾ ਗਿਆ ਹੈ, ਜਿਸ ਦੀ ਕਿ ਨਿਜੀ ਹਸਪਤਾਲਾਂ 'ਚ 50 ਹਜ਼ਾਰ ਰੁਪਏ ਤੋਂ ਲੈਕੇ 1 ਲੱਖ ਰੁਪਏ ਤੱਕ ਦਾ ਖ਼ਰਚਾ ਆਉਂਦਾ ਹੈ। ਡਾ. ਗਿਰੀਸ਼ ਸਾਹਨੀ ਨੇ ਅੱਗੇ ਦੱਸਿਆ ਕਿ ਇਸ ਸਰਜਰੀ ਮਗਰੋਂ ਮਰੀਜ, ਇੱਕ ਦੋ ਦਿਨਾਂ 'ਚ ਗੋਡੇ 'ਤੇ ਭਾਰ ਪਾ ਕੇ ਚੱਲਣ ਦੇ ਯੋਗ ਹੋ ਜਾਂਦਾ ਹੈ ਅਤੇ ਇਕ ਹਫ਼ਤੇ ਦੇ ਅੰਦਰ-ਅੰਦਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਵੀ ਸ਼ੁਰੂ ਕਰ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ