Saturday, April 27, 2024

Health

ਏਡਜ਼ ਕੰਟਰੋਲ ਮੁਲਾਜਮ 32 ਦਿਨਾਂ ਤੋਂ ਪੱਕੇ ਧਰਨੇ ਤੇ ਬੈਠੇ

PUNJABNEWS EXPRESS | December 16, 2021 08:43 PM

ਚੰਡੀਗੜ੍ਹ:ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨੇ ਸਿਵਲ ਸਕੱਤਰੇਤ ਦੇ ਬਾਹਰ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਰਿਆਂ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ। ਮੁਲਾਜਮਾਂ ਵਿੱਚ ਰੋਸ ਹੈ ਕਿ ਮੀਟਿੰਗ ਦਾ ਲਿਖਤ ਸਮਾਂ ਦੇਣ ਦੇ ਬਾਵਜੂਦ ਵੀ ਉਪ ਮੁੱਖ ਮੰਤਰੀ, ਪੰਜਾਬ ਸ਼੍ਰੀ ਓ.ਪੀ. ਸੋਨੀ ਨੇ ਮਿਲਣ ਦਾ ਸਮਾਂ ਤੱਕ ਨਹੀਂ ਦਿੱਤਾ।

ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਬੁੱਧਵਾਰ ਨੂੰ ਖਰੜ ਵਿੱਚ ਲੁਧਿਆਣਾ ਰੋਡ ਜਾਮ ਕੀਤਾ ਸੀ, ਜਿਸ ਵਿੱਚ ਪ੍ਰਸ਼ਾਸਨ ਨੇ ਵਾਅਦਾ ਕੀਤਾ ਸੀ ਕਿ ਉਹ ਉਪ ਮੁੱਖ ਮੰਤਰੀ, ਪੰਜਾਬ ਨਾਲ ਮੀਟਿੰਗ ਕਰਵਾਉਣਗੇ, ਜਿਥੇ ਉਨ੍ਹਾਂ ਨੂੰ ਰੇਗੂਲਰ ਕਰਨ ਸੰਬੰਧੀ ਵਿਚਾਰ ਕੀਤਾ ਜਾਵੇਗਾ। ਇਸ ਦੇ ਬਾਵਜੂਦ ਵੀਰਵਾਰ ਨੂੰ ਉਹ ਪਹਿਲਾਂ ਉਪ ਮੁੱਖ ਮੰਤਰੀ ਦੇ ਨਿਵਾਸ ਤੇ ਪਹੁੰਚੇ ਤਾਂ ਉਥੋਂ ਸਿਵਲ ਸਕੱਤਰੇਤ ਜਾਣ ਲਈ ਕਿਹਾ ਗਿਆ, ਜਿਸ ਤੋਂ ਬਾਅਦ ਉਥੇ ਵੀ ਜਾ ਕੇ ਪਤਾ ਚੱਲਿਆ ਕਿ ਉਪ ਮੁੱਖ ਮੰਤਰੀ ਅੱਜ ਮੌਜੂਦ ਨਹੀਂ ਹਨ। ਅਜਿਹਾ ਕਰਕੇ ਮੁਲਾਜਮਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ ਅਤੇ ਉਹ 32 ਦਿਨਾਂ ਤੋਂ ਧਰਨੇ ਤੇ ਬੈਠੇ ਹਨ ਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਜੇਕਰ ਸਰਕਾਰ ਦਾ ਮੁਲਾਜਮਾਂ ਪ੍ਰਤੀ ਅਜਿਹਾ ਵਿਹਾਰ ਰਿਹਾ ਤਾਂ ਉਹ ਹੋਰ ਸਖਤ ਕਦਮ ਚੁੱਕਣ ਲਈ ਮਜਬੂਰ ਹੋਣਗੇ।

ਮਹਿੰਦਰਪਾਲ ਸਿੰਘ ਨੇ ਕਿਹਾ ਕਿ ਚੰਨੀ ਸਰਕਾਰ ਵੱਲ਼ੋਂ 36000 ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰੰਤੂ ਸੱਚਾਈ ਇਹ ਹੈ ਕਿ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਅਣਗੌਲਿਆ ਕੀਤਾ ਗਿਆ ਹੈ ਅਤੇ ਏਡਜ਼ ਕੰਟਰੋਲ ਵਰਕਰਾਂ ਨੂੰ ਰੈਗੂਲਰ ਕਰਨ ਵਾਲੇ ਬਿੱਲ 2021 ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। ਜਦੋਂ ਕਿ 22 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਤੇ ਉਨ੍ਹਾਂ ਨੇ ਕੋਰੋਨਾ ਵਿੱਚ ਵੀ ਪੂਰੀ ਤਨਦੇਹੀ ਨਾਲ ਡਿਊਟੀ ਨਿਭਾ ਕੇ ਹਜਾਰਾਂ ਲੋਕਾਂ ਦੀ ਜਾਨ ਬਚਾਈ ਹੈ।

ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਕੋਰੋਨਾ ਕਾਲ ਵਿੱਚ ਮੁਲਾਜਮਾਂ ਨੇ ਦਿਨ ਰਾਤ ਇੱਕ ਕਰਕੇ ਡਿਊਟੀ ਕੀਤੀ, ਜਿਸ ਦੇ ਚੱਲਦੇ ਹੀ ਸਰਕਾਰ ਕੋਰੋਨਾ ਫਤਿਹ ਕਰਨ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਅਤੇ ਇਨ੍ਹਾਂ ਮੁਲਾਜਮਾਂ ਦੇ ਸਿਰ ਤੇ ਹੀ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਦੀ ਤਿਆਰੀਆਂ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰੰਤੂ ਸਚਾਈ ਇਹ ਹੈ ਕਿ ਮੁਲਾਜਮਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦਿੱਤੇ ਜਾ ਰਹੇ ਤੇ ਉਹ ਧਰਨਿਆਂ ਤੇ ਬੈਠਣ ਲਈ ਮਜਬੂਰ ਹਨ। ਹੜਤਾਲ ਦੌਰਾਨ ਪੰਜਾਬ ਵਿੱਚ ਐਚਆਈਵੀ ਟੈਸਟ, ਓਐਸਟੀ ਸੈਂਟਰ ਵੀ ਬੰਦ ਕਰਨੇ ਪਏ। ਇਸੇ ਤਰ੍ਹਾਂ ਐੱਚ.ਆਈ.ਵੀ.ਮਰੀਜ਼ਾਂ ਦੀ ਦਵਾਈ ਲਈ ਬਲੱਡ ਸੈਂਟਰ, ਏ.ਆਰ.ਟੀ. ਸੈਂਟਰ ਹੋਰ ਕੰਮ ਬੰਦ ਕਰਨ ਲਈ ਮਜਬੂਰ ਹਨ। ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ। ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜਸਮੇਲ ਸਿੰਘ ਦਿਓਲ, ਵਿੱਤ ਸਕੱਤਰ ਗੁਰਜੰਟ ਸਿੰਘ ਅਤੇ ਹੋਰ ਅਹੁੱਦੇਦਾਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ