Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਬਲੱਡ ਪਰੈਸ਼ਰ, ਦਿਲ, ਗੁਰਦੇ ਅਤੇ ਸ਼ੂਗਰ ਆਦਿ ਰੋਗਾਂ ਤੋ ਪੀੜਿਤਾਂ ਦਾ ਕੋਵਿਡ ਟੀਕਾਕਰਨ ਬਹੁਤ ਜਰੂਰੀ-ਸਿਵਲ ਸਰਜਨ

ਅਮਰੀਕ ਸਿੰਘ | February 09, 2022 08:16 PM

ਫਿਰੋਜ਼ਪੁਰ: ਕਰੋਨਾਂ ਵਾਇਰਸ ਵੱਖ ਵੱਖ ਵੇਰੀੲੈਂਟਾਂ ਦੇ ਰੂਪ ਵਿੱਚ ਸਮੇਂ ਸਮੇਂ ਤੇ ਆਪਣਾ ਪ੍ਰਕੋਪ ਦਿਖਾਉਂਦਾ ਰਹਿੰਦਾ ਹੈ। ਇਸ ਵਾਇਰਸ ਤੋਂ ਬਚਾਅ ਲਈ ਕੋਵਿਡ ਵੈਕਸੀਨੇਸ਼ਨ ਜ਼ਰੂਰੀ ਹੈ। ਬਲੱਡ ਪ੍ਰੈਸ਼ਰ, ਦਿਲ, ਗੁਰਦੇ ਅਤੇ ਸ਼ੂਗਰ ਆਦਿ ਰੋਗਾਂ ਤੋਂ ਪੀੜਿਤ ਵਿਅਕਤੀਆਂ ਲਈ ਕੋਵਿਡ ਵੈਕਸੀਨੇਸ਼ਨ ਹੋਰ ਵੀ ਜਰੂਰੀ ਹੋ ਜਾਂਦਾ ਹੈ ਕਿਉਂਕਿ ਇਹਨਾਂ ਰੋਗਾਂ ਤੋਂ ਪੀੜਿਤ ਵਿਅਕਤੀਆਂ ਦੀ ਰੋਗ ਪ੍ਰਤੀਰੋਧਕ ਸਮਰੱਥਾ ਇਹਨਾਂ ਰੋਗਾਂ ਕਾਰਨ ਘੱਟ ਹੋ ਜਾਂਦੀ ਹੈ । ਕੋਵਿਡ ਇਹਨਾਂ ਨੂੰ ਜਲਦੀ ਆਪਣੀ ਲਪੇਟ ਵਿੱਚ ਲੈ ਸਕਦਾ ਹੈ ਅਤੇ ਘਾਤਕ ਰੂਪ ਵੀ ਅਖਿਤਿਆਰ ਕਰ ਸਕਦਾ ਹੈ।ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਨੇ ਜ਼ਿਲੇ ਅੰਦਰ ਇੱਕ ਕੋਵਿਡ ਟੀਕਾਕਰਨ ਕੇਂਦਰ ਦੇ ਨਿਰੀਖਣ ਮੌਕੇ ਕੀਤਾ।

ਉਹਨਾਂ ਦੱਸਿਆ ਕਿ ਇਹਨਾਂ ਸਹਿ ਰੋਗਾਂ ਤੋਂ ਪੀੜਿਤ ਵਿਅਕਤੀਆਂ ਨੂੰ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਤੋਂ ਇਲਾਵਾ ਵਿਭਾਗ ਵੱਲੋਂ ਇੱਕ ਬੂਸਟਰ ਡੋਜ਼ ਵੀ ਦਿੱਤੀ ਜਾ ਰਹੀ ਹੈ ਜੋ ਕਿ ਲਗਵਾਉਣੀ ਚਾਹੀਦੀ ਹੈ।ਉਹਨਾਂ ਇਹ ਵੀ ਕਿਹਾ ਕਿ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਮਿਸ਼ਨ 100 ਪ੍ਰਤੀਸ਼ਤ ਕੋਵਿਡ ਵੈਕਸੀਨੇਸ਼ਨ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਵਿਭਾਗ ਵੱਲੋਂ ਸਾਰੇ ਯੋਗ ਵਿਅਕਤੀਆਂ ਦਾ ਹਰ ਗਲੀ ਮੁਹੱਲੇ ਅਤੇ ਘਰ ਘਰ ਪਹੁੰਚ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ: ਅਰੋੜਾ ਨੇ ਸਮੂਹ ਯੋਗ ਵਿਅਕਤੀਆਂ ਨੂੰ ਆਪਣਾ ਬਣਦਾ ਕੋਵਿਡ ਟੀਕਾਕਰਨ ਪਹਿਲ ਦੇ ਆਧਾਰ ਤੇ ਕਰਵਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ