Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਕੋਵਿਡ ਟੀਕਾਕਰਣ ਵਿੱਚ ਪਹਿਲੀ ਖੁਰਾਕ ’ਚ ਜ਼ਿਲ੍ਹੇ ਨੇ 94 ਫ਼ੀਸਦੀ ਤੋਂ ਵਧੇਰੇ ਦਾ ਟੀਚਾ ਹਾਸਲ ਕੀਤਾ

PUNJABNEWS EXPRESS | February 14, 2022 08:04 PM

ਨਵਾਂਸ਼ਹਿਰ:ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੋਵਿਡ ਸੁਰੱਖਿਅਤ ਮਾਹੌਲ ਬਣਾਉਣ ਲਈ ਕੋਵਿਡ ਟੀਕਾਕਰਣ ਵਿੱਚ ਨਵੀਂਆਂ ਪੈੜਾਂ ਪਾਉਂਦਿਆਂ ਜ਼ਿਲ੍ਹੇ ਦੀ 94 ਫ਼ੀਸਦੀ ਯੋਗ ਵਸੋਂ ਨੂੰ ਪਹਿਲੀ ਖੁਰਾਕ ਯਕੀਨੀ ਬਣਾ ਦਿੱਤੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਸ ਦੇ ਨਾਲ ਹੀ ਦੂਸਰੀ ਖੁਰਾਕ ਦਾ ਘੇਰਾ ਵੀ 81 ਫ਼ੀਸਦੀ ਵੱਸੋਂ ਤੱਕ ਪੁੱਜ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਆਦੇਸ਼ਾਂ ਮੁਤਾਬਕ ਵਿਧਾਨ ਸਭਾ ਚੋਣਾਂ ਨੂੰ ਕੋਵਿਡ ਮੁਕਤ ਅਤੇ ਸੁਰੱਖਿਅਤ ਰੱਖਣ ਲਈ ਵਿੱਢੀ ਗਈ ਮੁਹਿੰਮ ਤਹਿਤ ਇਹ ਟੀਚੇ ਹਾਸਲ ਕੀਤੇ ਗਏ ਹਨ।
ਉਨ੍ਹਾਂ ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਆਂਗਨਵਾੜੀ ਵਰਕਰਾਂ ਅਤੇ ਹੋਰਨਾਂ ਵੱਲੋਂ ਟੀਕਾਕਰਣ ਮੁਹਿੰਮ ਨੂੰ ਇਨ੍ਹਾਂ ਅੰਕੜਿਆਂ ਤੱਕ ਪਹੁੰਚਾਉਣ ਲਈ ਦਿੱਤੇ ਗਏ ਯੋਗਦਾਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਅੰਕੜੇ ਨੂੰ ਅਗਲੇ ਦਿਨਾਂ ਵਿੱਚ ਹੋਰ ਵਧਾਇਆ ਜਾਵੇਗਾ ਤਾਂ ਹਰ ਇੱਕ ਯੋਗ ਵਿਅਕਤੀ ਤੱਕ ਟੀਕਾਕਰਣ ਦਾ ਲਾਭ ਪੁੱਜ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕੋਵਿਡ ਟੀਕਾਕਰਣ ਤੋਂ ਵਾਂਝੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਾਅ ਲਈ ਟੀਕਾਕਰਣ ਜ਼ਰੂਰ ਕਰਵਾਉਣ ਤਾਂ ਜੋ ਜ਼ਿਲ੍ਹਾ ਆਪਣੀ ਸਮੁੱਚੀ ਯੋਗ ਵੱਸੋਂ ਤੱਕ ਟੀਕਾਕਰਣ ਦਾ ਲਾਭ ਪਹੁੰਚਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਟੀਚਿਆਂ ਤੋਂ ਇਲਾਵਾ 15 ਤੋਂ 17 ਸਾਲ ਵਰਗ ’ਚ ਵੀ 68 ਫ਼ੀਸਦੀ ਤੋਂ ਵਧੇਰੇ ਟੀਕਾਕਰਣ ਦੀ ਪਹਿਲੀ ਖੁਰਾਕ ਲਾਈ ਜਾ ਚੁੱਕੀ ਹੈ ਅਤੇ ਦੂਸਰੀ ਖੁਰਾਕ ਦੇ ਯੋਗ ਪਾਏ ਜਾਣ ਵਾਲੇ ਇਸ ਵਰਗ ਦੇ ਲਾਭਪਾਤਰੀਆਂ ਨੂੰ ਦੂਸਰੀ ਖੁਰਾਕ ਦੇਣੀ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ ਦੇ ਖੁੱਲ੍ਹਣ ਬਾਅਦ, ਇਨ੍ਹਾਂ ਦੇ ਪ੍ਰਬੰਧਕਾਂ ਨੂੰ ਇਸ ਵਰਗ ਦੇ ਮੁਕੰਮਲ ਟੀਕਾਕਰਣ ਲਈ ਪਹੁੰਚ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ