Monday, August 17, 2026

Health

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ 15-18 ਉਮਰ ਵਰਗ 94 ਫੀਸਦੀ ਟੀਕਾਕਰਨ ਕਰਕੇ ਪੰਜਾਬ ’ਚ ਲਿਆ ਪਹਿਲਾ ਸਥਾਨ

PUNJABNEWS EXPRESS | February 16, 2022 07:20 PM

ਸਹੀਦ ਭਗਤ ਸਿੰਘ ਨਗਰ:ਕੋਵਿਡ ਟੀਕਾਕਰਣ ਵਿੱਚ ਨਵੀਂ ਇਬਾਰਤ ਲਿਖਦੇ ਹੋਏ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ 15-18 ਸਾਲ ਉਮਰ ਵਰਗ ਵਿੱਚ 94 ਫੀਸਦੀ ਯੋਗ ਆਬਾਦੀ ਨੂੰ ਟੀਕੇ ਦੀ ਪਹਿਲੀ ਖੁਰਾਕ ਦੇ ਕੇ ਪੰਜਾਬ ਵਿੱਚ ਮੋਹਰੀ ਬਣ ਕੇ ਉੱਭਰਿਆ ਹੈ।

ਜ਼ਿਲ੍ਹੇ ਵਿੱਚ 15-18 ਉਮਰ ਵਰਗ ਵਿੱਚ 22026 ਆਬਾਦੀ ਦੇ ਟੀਕਾਕਰਣ ਦਾ ਟੀਚਾ ਹੈ, ਜਿਸ ਵਿੱਚੋਂ 20704 ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਮਿਲ ਚੁੱਕੀ ਹੈ ਜੋ ਕਿ 94 ਫੀਸਦੀ ਬਣਦੀ ਹੈ।ਸ਼ਹੀਦ ਭਗਤ ਸਿੰਘ ਨਗਰ ਤੋਂ ਬਾਅਦ ਫਾਜ਼ਿਲਕਾ ਜ਼ਿਲ੍ਹੇ ਦਾ ਨੰਬਰ ਆਉਂਦਾ ਹੈ, ਜਿਸ ਨੇ ਇਸੇ ਸ਼੍ਰੇਣੀ ਦੇ 74 ਫੀਸਦੀ ਯੋਗ ਉਮਰ ਵਰਗ ਦਾ ਕੋਵਿਡ ਟੀਕਾਕਰਣ ਕੀਤਾ ਹੈ। ਇਸ ਸ਼੍ਰੇਣੀ ਵਿੱਚ ਰਾਸ਼ਟਰੀ ਔਸਤ 71 ਪ੍ਰਤੀਸ਼ਤ ਹੈ।ਇਸ ਪ੍ਰਾਪਤੀ ਲਈ ਸਮੂਹ ਏ.ਐਨ.ਐਮਜ਼, ਆਸ਼ਾ ਵਰਕਰਾਂ, ਸਿਹਤ ਵਿਭਾਗ ਦੇ ਸਮੂਹ ਕਰਮਚਾਰੀਆਂ, ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਇਹ ਉਨ੍ਹਾਂ ਦੇ ਸਮਰਪਿਤ ਯਤਨਾਂ ਅਤੇ ਲਾਭਪਾਤਰੀਆਂ ਦੇ ਭਰਪੂਰ ਸਹਿਯੋਗ ਸਦਕਾ ਇਹ ਸੰਭਵ ਹੋਇਆ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਪ੍ਰਾਪਤੀ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਹੁਣ ਤੱਕ ਦੀ ਟੀਕਾਕਰਣ ਦੀ ਸਭ ਤੋਂ ਤੇਜ਼ ਰਫ਼ਤਾਰ ਹੈ ਜੋ ਮਹਾਂਮਾਰੀ ਨਾਲ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਮਦਦ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਜੀਵਨ ਰੱਖਿਅਕ ਖੁਰਾਕਾਂ ਲੋਕਾਂ ਦੀ ਜਾਨ ਦੀ ਰਾਖੀ ਕਰਨ ਵਿੱਚ ਮਦਦਗਾਰ ਸਾਬਿਤ ਹੋਣਗੀਆਂ।ਡਿਪਟੀ ਕਮਿਸ਼ਨਰ ਨੇ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਸ ਕਾਰਜ ਵਿੱਚ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ, ਕਿਉਂਕਿ ਸਮੂਹਿਕ ਟੀਕਾਕਰਣ ਹੀ ਇਸ ਮਾਰੂ ਬਿਮਾਰੀ ਦਾ ਇੱਕੋ ਇੱਕ ਹੱਲ ਹੈ। ਉਨ੍ਹਾਂ ਸਾਰੇ ਯੋਗ ਵਿਅਕਤੀਆਂ ਦੇ ਟੀਕਾਕਰਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।ਇਹ ਵਰਣਨ ਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਇਸ ਤੋਂ ਪਹਿਲਾਂ, 18 ਸਾਲ ਤੋਂ ਵੱਧ ਦੀ ਯੋਗ ਆਬਾਦੀ ਲਈ ਪਹਿਲੀ ਅਤੇ ਦੂਜੀ ਖੁਰਾਕ ਵਿੱਚ ਕ੍ਰਮਵਾਰ 95 ਅਤੇ 81 ਪ੍ਰਤੀਸ਼ਤ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕਰ ਚੁੱਕਾ ਹੈ। ਸ੍ਰੀ ਸਾਰੰਗਲ ਨੇ ਲੋਕਾਂ ਨੂੰ ਜੀਵਨ ਰੱਖਿਅਕ ਰਾਕ ਲੈਣ ਲਈ ਅੱਗੇ ਆਉਣ ਦਾ ਸੱਦਾ ਵੀ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ