Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਜ਼ਿਲ੍ਹੇ ਵਿੱਚ 27 ਫਰਵਰੀ ਤੋਂ 1 ਮਾਰਚ ਤੱਕ 0 ਤੋ 5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡਿਪਟੀ ਕਮਿਸ਼ਨਰ

ਅਮਰੀਕ ਸਿੰਘ | February 23, 2022 07:20 PM

ਫਿਰੋਜ਼ਪੁਰ:ਪੋਲੀਓ ਵਰਗੀ ਨਾਮੁਰਾਦ ਬਿਮਾਰੀ ਦੇ ਖਾਤਮੇ ਲਈ ਪਲਸ ਪੋਲੀਓ ਮੁਹਿੰਮ ਚਲਾਈ ਗਈ ਹੈ ਇਸ ਮੁਹਿੰਮ ਅਧੀਨ ਜ਼ਿਲ੍ਹੇ ਵਿੱਚ 27 ਫਰਵਰੀ ਤੋਂ 1 ਮਾਰਚ 2022 ਤੱਕ 0 ਤੋ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅਸਰਦਾਰ ਢੰਗ ਨਾਲ ਚਲਾਉਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਆਪਣਾ ਸਹਿਯੋਗ ਦੇਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਪੋਲੀਓ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਕੀਤੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤੀ । ਇਸ ਮੌਕੇ ਸਿਵਲ ਸਰਜਨ ਡਾ. ਰਜਿੰਦਰ ਅਰੋੜਾ ਵੀ ਹਾਜ਼ਰ ਸਨ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 27 ਫਰਵਰੀ ਦਿਨ ਐਤਵਾਰ ਨੂੰ ਬੂਥਾਂ ਤੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। 28 ਫਰਵਰੀ ਸੋਮਵਾਰ ਅਤੇ 1 ਮਾਰਚ ਮੰਗਲਵਾਰ ਨੂੰ ਹਾਊਸ ਟੂ ਹਾਊਸ (ਡੋਰ ਟੂ ਡੋਰ) ਵਿਜ਼ਟ ਕਰਕੇ ਇਹ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪੋਲੀਓ ਬੂੰਦਾਂ ਝੁੱਗੀਆਂ, ਭੱਠਿਆਂ, ਨਿਰਮਾਣ ਅਧੀਨ ਇਮਾਰਤਾਂ, ਹਾਈ ਰਿਸਕ ਏਰੀਏ ਅਤੇ ਰੇਲਵੇ ਸਟੇਸ਼ਨਾਂ ਤੇ ਜਾ ਕੇ ਪਿਲਾਈਆਂ ਜਾਣਗੀਆਂ। ਜ਼ਿਲ੍ਹੇ ਦੇ ਸਮੂਹ ਵਾਸੀ ਆਪਣੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣ ਤਾਂ ਜੋ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਨੂੰ ਜੜੋ ਖਤਮ ਕੀਤਾ ਜਾ ਸਕੇ।

ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਖਾਤਮੇ ਲਈ ਕੋਵਿਡ ਵੈਕਸੀਨੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕੋਵਿਡ ਵੈਕਸੀਨੇਸ਼ਨ ਦੀ ਹੁਣ ਤੱਕ ਪਹਿਲੀ ਡੋਜ਼ ਦੀ ਖ਼ੁਰਾਕ 1212883 (95%) ਲੋਕਾਂ ਨੂੰ ਲੱਗ ਚੁੱਕੀ ਹੈ, ਜਿਨ੍ਹਾਂ 5%ਵਿਅਕਤੀਆਂ ਨੂੰ ਹੁਣ ਤੱਕ ਪਹਿਲੀ ਡੋਜ਼ ਨਹੀਂ ਲੱਗੀ ਉਨ੍ਹਾਂ ਨੂੰ ਵੀ ਆਪਣੀ ਪਹਿਲੀ ਡੋਜ਼ ਜ਼ਰੂਰ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ। ਪਹਿਲੀ ਵੈਕਸੀਨ ਉਪਰੰਤ ਦੂਜੀ ਕੋ ਵੈਕਸੀਨ 28 ਦਿਨਾਂ ਬਾਅਦ ਅਤੇ ਕੋਵੀਸ਼ੀਲਡ ਵੈਕਸੀਨ 84 ਦਿਨਾਂ ਬਾਅਦ ਯੋਗ ਵਿਅਕਤੀ ਜ਼ਰੂਰ ਲਗਵਾਉਣਾ ਯਕੀਨੀ ਬਣਾਉਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਦੌਰਾਨ ਜਿਨ੍ਹਾਂ ਵਿਅਕਤੀਆਂ ਨੂੰ ਦੋਵੇਂ ਡੋਜ਼ ਲੱਗ ਚੁੱਕੀਆਂ ਹਨ, ਉਨ੍ਹਾਂ ਵਿਅਕਤੀਆਂ ਨੂੰ ਘੱਟ ਔਕੜਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਲਈ ਹਰ ਇੱਕ ਯੋਗ ਵਿਅਕਤੀ ਨੂੰ ਕੋਵਿਡ ਦੀ ਅਗਲੀ ਲਹਿਰ ਆਉਣ ਤੋਂ ਪਹਿਲਾਂ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ 9 ਮਹੀਨੇ ਬਾਅਦ ਬੂਸਟਰ ਡੋਜ਼ ਜ਼ਰੂਰ ਲਗਾਉਣੀ ਚਾਹੀਦੀ ਹੈ ਤਾਂ ਕਿ ਕੋਵਿਡ ਦੀ ਆਉਣ ਵਾਲੀ ਅਗਲੀ ਲਹਿਰ ਤੋਂ ਅਸੀਂ ਬਚਾਅ ਕਰ ਸਕੀਏ।

ਇਸ ਤੋਂ ਬਾਅਦ ਸਿਵਲ ਸਰਜਨ ਡਾ.ਰਜਿੰਦਰ ਅਰੋੜਾ ਨੇ ਦੱਸਿਆ ਕਿ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਵਿਸ਼ੇਸ਼ ਪਲਸ ਪੋਲੀਓ ਰਾਊਂਡ ਅਧੀਨ ਜ਼ਿਲੇ ਵਿੱਚ 0 ਤੋਂ 5 ਸਾਲ ਤੱਕ ਦੇ 110099 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆ ਜਾਣਗੀਆਂ। ਉਹਨਾਂ ਕਿਹਾ ਕਿ ਮਿਤੀ 27 ਫਰਵਰੀ ਤੋਂ 01 ਮਾਰਚ 2022 ਤੱਕ ਜ਼ਿਲੇ ਅੰਦਰ 0-5 ਸਾਲ ਦੇ ਬੱਚਿਆਂ ਲਈ ਚਲਾਏ ਜਾਣ ਵਾਲੇ ਇਸ ਵਿਸ਼ੇਸ਼ ਪਲਸ ਪੋਲੀਓ ਰਾਊਂਡ ਵਿੱਚ ਸਿਹਤ ਵਿਭਾਗ ਦੀਆਂ 1164 ਟੀਮਾਂ ਵੱਲੋਂ ਝੁੱਗੀਆਂ, ਭੱਠਿਆਂ, ਪਥੇਰਾਂ, ਨਿਰਮਾਨ ਅਧੀਨ ਇਮਾਰਤਾਂ, ਫੈਕਟਰੀਆਂ ਅਤੇ ਹੋਰ ਹਾਈ ਰਿਸਕ ਖੇਤਰਾਂ ਦਾ ਦੌਰਾ ਕਰਕੇ ਲਾਭਪਾਤਰੀ ਬੱਚਿਆਂ ਨੂੰ ਪੋਲੀਓ ਵੈਕਸੀਨ ਦੀ ਵਿਸ਼ੇਸ਼ ਖੁਰਾਕ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਕੁੱਲ 634 ਬੂਥ ਲਗਾਏ ਜਾਣਗੇ ਜਿਨ੍ਹਾਂ ਵਿੱਚੋਂ 27 ਫਰਵਰੀ ਨੂੰ ਪਹਿਲੇ ਦਿਨ ਰੈਗੂਲਰ ਬੂਥਾਂ ਤੇ ਦੂਸਰੇ ਅਤੇ ਤੀਸਰੇ ਦਿਨ 28 ਫਰਵਰੀ ਅਤੇ 01 ਮਾਰਚ ਨੂੰ ਡੋਰ ਟੂ ਡੋਰ ਪਲਸ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ।

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਡਿਪਟੀ ਡੀਈਓ ਕੋਮਲ ਅਰੋੜਾ, ਡਾ. ਮੀਨਾਕਸੀ ਢੀਗੜਾ ਜ਼ਿਲ੍ਹਾ ਟੀਕਾਕਰਨ ਅਫਸਰ, ਡਿਪਟੀ ਮੈਡੀਕਲ ਕਮਿਸਨਰ ਡਾ. ਰਜਿੰਦਰ ਮਨਚੰਦਾ, ਡਾ. ਮੇਘਾ, ਡਾ. ਬਲਕਾਰ, ਡਾ. ਵਿਨੀਤਾ ਭੁੱਲਰ, ਰਜਨੀਕ ਕੌਰ, ਹਰੀਸ ਕਟਾਰੀਆਂ, ਡਾਂ ਰੇਖਾ ਭੱਟੀ, ਅੰਕੁਸ਼ ਭੰਡਾਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ