Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਸ਼ਹੀਦ ਭਗਤ ਸਿੰਘ ਨਗਰ ਵਿੱਚ 27 ਫਰਵਰੀ ਤੋਂ 1 ਮਾਰਚ ਤੱਕ ਪਲਸ ਪੋਲੀਓ ਮੁਹਿੰਮ

PUNJABNEWS EXPRESS | February 24, 2022 08:02 PM

ਸਹੀਦ ਭਗਤ ਸਿੰਘ ਨਗਰ :ਜ਼ਿਲ੍ਹੇ ਵਿੱਚ 27 ਫਰਵਰੀ ਤੋਂ 1 ਮਾਰਚ ਤੱਕ ਚਲਾਈ ਜਾ ਰਹੀ ਪਲਸ ਪੋਲੀਓ ਦੀ ਵਿਸ਼ੇਸ਼ ਮੁਹਿੰਮ ਤਹਿਤ ਕੁੱਲ 641 ਸਿਹਤ ਟੀਮਾਂ ਵੱਲੋਂ 0 ਤੋਂ 5 ਸਾਲ ਦੀ ਉਮਰ ਦੇ 53044 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ 641 ਸਿਹਤ ਟੀਮਾਂ ਜਿਨ੍ਹਾਂ ਵਿੱਚ 206 ਬੂਥ ਲੈਵਲ, 412 ਘਰ-ਘਰ ਟੀਮਾਂ, 16 ਟਰਾਂਜ਼ਿਟ ਟੀਮਾਂ ਅਤੇ 7 ਮੋਬਾਈਲ ਟੀਮਾਂ ਸ਼ਾਮਲ ਹਨ, ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਬਣਾਈਆਂ ਗਈਆਂ ਹਨ।

ਵਧੀਕ ਡਿਪਟੀ ਕਮਿਸ਼ਨਰ (ਜ) ਅਮਰਦੀਪ ਸਿੰਘ ਬੈਂਸ ਵੀ ਇਸ ਮੌਕੇ ਉਨ੍ਹਾਂ ਨਾਲ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੀ ਨਿਗਰਾਨੀ ਲਈ ਕੁੱਲ 43 ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਤਿੰਨ ਦਿਨਾਂ ਮੁਹਿੰਮ ਦੌਰਾਨ 1, 38, 319 ਘਰਾਂ, 17 ਅਨਾਜ ਮੰਡੀਆਂ, 16 ਫੈਕਟਰੀਆਂ, 74 ਇੱਟਾਂ ਦੇ ਭੱਠਿਆਂ ਅਤੇ 77 ਉੱਚ ਜੋਖਮ (ਹਾਈ ਰਿਸਕ) ਵਾਲੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਛੋਟੇ-ਵੱਡੇ ਕਾਰਖਾਨਿਆਂ ਦੇ ਆਲੇ ਦੁਆਲੇ ਵਿੱਚ ਰਹਿਣ ਵਾਲੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ ਅਤੇ ਟਰਾਂਜ਼ਿਟ ਟੀਮਾਂ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ 'ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਨੇ ਸਿੱਖਿਆ, ਪੇਂਡੂ ਵਿਕਾਸ ਤੇ ਪੰਚਾਇਤ, ਲੋਕ ਨਿਰਮਾਣ ਵਿਭਾਗ, ਟਰਾਂਸਪੋਰਟ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਪੁਲਿਸ, ਜਨਰਲ ਮੈਨੇਜਰ ਬੱਸ ਸਟੈਂਡ ਅਤੇ ਰੇਲਵੇ ਅਧਿਕਾਰੀਆਂ ਸਮੇਤ ਸਾਰੇ ਵਿਭਾਗਾਂ ਨੂੰ ਇਸ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ। ਏ ਡੀ ਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੁਹਿੰਮ ਵਿੱਚ ਪਬਲਿਕ ਐਡਰੈਸ ਸਿਸਟਮ, ਸਿਹਤ ਕਾਮਿਆਂ, ਸਰਪੰਚਾਂ, ਕੌਂਸਲਰਾਂ ਅਤੇ ਹੋਰਨਾਂ ਦੇ ਸਹਿਯੋਗ ਨਾਲ ਹਰੇਕ ਯੋਗ ਬੱਚੇ ਨੂੰ ਜ਼ਿਲ੍ਹੇ ਵਿੱਚ ਪੋਲੀਓ ਰੋਧਕ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਵੱਡੀ ਪੱਧਰ ’ਤੇ ਸਫ਼ਲ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਝੁੱਗੀ-ਝੌਂਪੜੀਆਂ ਅਤੇ ਇੱਟਾਂ ਦੇ ਭੱਠਿਆਂ ਵਿੱਚ ਰਹਿਣ ਵਾਲੀ ਪਰਵਾਸੀ ਆਬਾਦੀ ਨੂੰ ਵਿਸ਼ੇਸ਼ ਤੌਰ 'ਤੇ ਕਵਰ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਹਤ ਟੀਮਾਂ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਮਾਰਚ 2014 ਵਿੱਚ ਪੋਲੀਓ ਮੁਕਤ ਘੋਸ਼ਿਤ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੁਣ ਤੱਕ ਕੋਈ ਪੋਲੀਓ ਕੇਸ ਸਾਹਮਣੇ ਨਹੀਂ ਆਇਆ ਹੈ।ਇਸ ਮੌਕੇ ਸਿਵਲ ਸਰਜਨ ਡਾ: ਦਵਿੰਦਰ ਢਾਂਡਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਵੰਤ ਰਾਏ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਬਲਵਿੰਦਰ ਕੁਮਾਰ, ਡੀ ਡੀ ਪੀ ਓ ਦਵਿੰਦਰ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕੁਲਵਿੰਦਰ ਸਿੰਘ ਸਰਾਏ ਤੋਂ ਇਲਾਵਾ ਐਸ ਐਮ ਓਜ਼ ਤੇ ਹੋਰ ਵਿਭਾਗਾਂ ਦੇ ਪ੍ਰਤੀਨਿਧ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ