Thursday, April 18, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਜਣੇਪੇ ਦੋਰਾਨ ਮਾਂਵਾਂ ਦੀ ਮੌਤ ਦਰ ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਯਤਨਸ਼ੀਲ-ਡਾ. ਓ ਪੀ ਗੋਜਰਾ

PUNJABNEWS EXPRESS | March 04, 2022 07:24 PM

ਚੰਡੀਗੜ੍ਹ:ਜਣੇਪੇ ਦੌਰਾਨ ਮਾਂਵਾਂ ਦੀ ਮੌਤ ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਣੇਪੇ ਦੌਰਾਨ ਹੋਣ ਵਾਲੀਆਂ ਮਾਵਾਂ ਦੀਆਂ ਮੌਤਾਂ ਦਾ ਲਗਾਤਾਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਜਣੇਪੇ ਦੋਰਾਨ ਮਾਂਵਾਂ ਦੀ ਹੋਣ ਵਾਲੀਆਂ ਮੌਤਾਂ ਦੇ ਕਾਰਨਾਂ ਦਾ ਪਤਾ ਲਗਾਕੇ ਇਨ੍ਹਾਂ ਤੇ ਕਾਬੂ ਪਾਇਆ ਜਾ ਸਕੇl

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਓ.ਪੀ. ਗੋਜਰਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਮਾਂਵਾਂ ਦੀਆਂ ਹੋਣ ਵਾਲੀਆਂ ਮੌਤਾਂ ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨl ਸੂਬੇ ਦਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਮਾਵਾਂ ਦੀ ਮੌਤ ਦਰ ਬਾਕੀ ਜਿਲੵਿਆਂ ਦੇ ਮੁਕਾਬਲੇ ਵਧੇਰੇ ਹੋਣ ਕਾਰਨ ਖ਼ਤਰੇ ਦੀ ਸ਼੍ਰੇਣੀ ਵਿੱਚ ਹੈ।

ਇੱਥੇ ਇਹ ਵੀ ਵਰਨਣਯੋਗ ਹੈ ਕਿ ਪੰਜਾਬ ਵਿਚ ਮਾਂਵਾਂ ਦੀ ਮੌਤ ਦਰ 129 ਪ੍ਰਤੀ ਇੱਕ ਲੱਖ ਜਣੇਪੇ ਹੈ ਜਦੋਂ ਕਿ ਰਾਸ਼ਟਰੀ ਪੱਧਰ ਦਾ ਅੰਕੜਾ 122 ਹੈ l ਇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਹਾਇਕ ਡਾਇਰੈਕਟਰ ਡਾ ਵਿਨੀਤ ਨਾਗਪਾਲ ਵਲੋਂ ਜਿਲ੍ਹਾ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਕੇ ਮਹੀਨਾ ਅਪ੍ਰੈਲ 2021 ਤੋਂ ਦਸੰਬਰ 2021 ਦੌਰਾਨ ਹੋਈਆ ਮਾਵਾਂ ਦੀਆਂ ਮੌਤਾਂ ਦੇ ਹੋਏ ਰਿਵੀਊ ਦਾ ਆਡਿਟ ਕੀਤਾ ਗਿਆ ਜਿਸ ਦੌਰਾਨ ਜਿਲ੍ਹੇ ਦੇ ਸਿਵਲ ਸਰਜਨ, ਪ੍ਰੋਗਰਾਮ ਅਧਿਕਾਰੀਆਂ, ਸੀਨੀਅਰ ਮੈਡੀਕਲ ਅਫ਼ਸਰਾਂ , ਮਲਟੀਪਰਪਜ ਹੈਲਥ ਸੁਪਰਵਾਈਜ਼ਰਜ (ਮਹਿਲਾ) ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਅਤੇ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ ਤਾਂ ਕਿ ਭਵਿੱਖ ਵਿੱਚ ਮਾਂਵਾਂ ਦੀ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਤੇ ਕਾਬੂ ਪਾਇਆ ਜਾ ਸਕੇ l

ਇਸ ਮੌਕੇ ਤੇ ਡਾਕਟਰ ਇੰਦਰਦੀਪ ਕੌਰ ਪ੍ਰੋਗਰਾਮ ਅਫਸਰ ਐਮ ਸੀ ਐਚ, ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਹਰਵਿੰਦਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਅਨੂੰ ਚੋਪੜਾ ਦੋਸਾਂਝ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ l

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ