Friday, April 26, 2024

Health

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਊਟਬ੍ਰੇਕ ਸੈਲ ਦਾ ਕੀਤਾ ਗਿਆ ਉਦਘਾਟਨ

PUNJABNEWS EXPRESS | March 07, 2022 07:11 PM

ਚੰਡੀਗੜ੍ਹ:ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸੈਕਟਰ-34 ਚੰਡੀਗੜ੍ਹ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਆਊਟਬ੍ਰੇਕ ਸੈਲ ਦਾ ਉਦਘਾਟਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਰਾਜ ਕਮਲ ਚੌਧਰੀ ਵੱਲੋਂ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਜੀ.ਬੀ. ਸਿੰਘ ਅਤੇ ਡਾਇਰੈਕਟਰ ਸਿਹਤ ਸੇਵਾਵਾਂ(ਪ.ਭ.) ਡਾ. ਓ.ਪੀ. ਗੋਜਰਾ ਵਿਸ਼ੇਸ਼ ਤੌਰ ਤੇ ਹਾਜਰ ਸਨ।

ਉਦਘਾਟਨ ਮੌਕੇ ਆਪਣੇ ਸੰਬੋਧਨ ਦੌਰਾਨ ਸ਼੍ਰੀ ਰਾਜ ਕਮਲ ਚੌਧਰੀ ਨੇ ਕਿਹਾ ਕਿ ਸਿਹਤ ਵਿਭਾਗ ਦਾ ਇਹ ਸੈਲ ਪੰਜਾਬ ਵਿੱਚ ਸਮੇਂ ਸਮੇਂ ਤੇ ਫ਼ੈਲਣ ਵਾਲੀਆਂ ਬਿਮਾਰੀਆਂ ਜਿਵੇਂ ਗੰਭੀਰ ਸਾਹ ਦੀ ਬਿਮਾਰੀ / ਇਨਫਲੂਐਂਜ਼ਾ , ਡੇਂਗੂ, ਮਲੇਰੀਆ, ਸਵਾਈਨ ਫਲੂ, ਹੈਜ਼ਾ ਆਦਿ ਦੀ ਨਿਗਰਾਨੀ ਅਤੇ ਰਿਪੋਰਟਿੰਗ ਵਿੱਚ ਵੀ ਸਹਾਇਤਾ ਕਰੇਗਾ ਅਤੇ ਕਲੱਸਟਰਾਂ/ਹੌਟ ਸਪੌਟਸ ਦੀ ਪਛਾਣ ਕਰਨ ਵਿੱਚ ਡੇਟਾ ਰਾਹੀਂ ਰੁਝਾਨਾਂ ਦੀ ਨਿਗਰਾਨੀ ਅਤੇ ਵਿਸ਼ਲੇਸ਼ਣ ਕਰੇਗਾ। ਇਹ ਸੈਲ ਪੂਰਣ ਤੌਰ ਤੇ ਕੰਮਿਊਟਰਾਇਜ਼ਡ ਕੀਤਾ ਗਿਆ ਹੈ ਅਤੇ ਇਸਦੀ ਨਿਗਰਾਨੀ ਇੱਕ ਡਿਪਟੀ ਡਾਇਰੈਕਟਰ ਪੱਧਰ ਦੇ ਅਧਿਕਾਰੀ ਵੱਲੋਂ ਕੀਤੀ ਜਾਵੇਗੀ। ਇਸ ਸੈਲ ਵਿੱਚ ਸਕਾਰਾਤਮਕ ਮਾਮਲਿਆਂ ਦੇ ਜੀ.ਆਈ.ਐਸ. ਸਮੇਤ ਕੋਵਿਡ - 19 ਦਾ ਲਾਈਵ ਡੇਟਾ ਪ੍ਰਦਰਸ਼ਿਤ ਕਰਨ ਲਈ ਇੱਕ ਐਲ.ਸੀ.ਡੀ. ਸਕਰੀਨ ਵੀ ਲਗਾਈ ਗਈ ਹੈ। ਇਸ ਪਹਿਲਕਦਮੀ ਲਈ ਉਨ੍ਹਾਂ ਵੱਲੋਂ ਵਿਭਾਗ ਦੇ ਡਾਇਰੈਕਟਰ ਅਤੇ ਸਮੂਹ ਸਿਹਤ ਅਧਿਕਾਰੀਆਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਰਾਜੂ ਧੀਰ , ਸਹਾਇਕ ਡਾਇਰੈਕਟਰ ਡਾ. ਗਗਨਦੀਪ ਗਰੋਵਰ, ਡਾ. ਸੰਦੀਪ ਸਿੰਘ ਗਿੱਲ, ਪ੍ਰੋਗਰਾਮ ਅਧਿਕਾਰੀ ਡਾ. ਸ਼ਮਿੰਦਰ ਕੰਗ, ਡਾ. ਦਪਿੰਦਰ ਸਿੰਘ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ