Thursday, November 30, 2023

Health

ਪ੍ਰਮੁੱਖ ਸਕੱਤਰ ਸਿਹਤ ਨੇ 12-14 ਸਾਲ ਉਮਰ ਵਰਗ ਲਈ ਕੋਵਿਡ ਟੀਕਾਕਰਨ ਮੁਹਿੰਮ ਦਾ ਕੀਤਾ ਉਦਘਾਟਨ

PUNJABNEWS EXPRESS | March 16, 2022 07:56 PM

ਚੰਡੀਗੜ:ਪੰਜਾਬ ਰਾਜ ਵਿੱਚ ਅੱਜ 12-14 ਸਾਲ ਉਮਰ ਵਰਗ ਲਈ ਕੋਵਿਡ ਟੀਕਾਕਰਨ ਮੁਹਿੰਮ ਦਾ ਰਸਮੀ ਉਦਘਾਟਨ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਰਾਜ ਕਮਲ ਚੌਧਰੀ ਨੇ ਸਿਵਲ ਹਸਪਤਾਲ ਮੁਹਾਲੀ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਕੀਤਾ।

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਜੀ.ਬੀ. ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ (ਪ.ਭ.) ਡਾ.ਓ.ਪੀ.ਗੋਜਰਾ, ਰਾਜ ਟੀਕਾਕਰਨ ਅਫਸਰ ਡਾ.ਬਲਵਿੰਦਰ ਕੌਰ, ਸਿਵਲ ਸਰਜਨ ਮੁਹਾਲੀ ਡਾ.ਆਦਰਸਪਾਲ ਕੌਰ, ਡਾ.ਵਿਕਰਮ ਗੁਪਤਾ (ਡਬਲਯੂ.ਐਚ.ਓ.), ਜਿਲਾ ਟੀਕਾਕਰਨ ਅਫਸਰ ਡਾ: ਗਿਰੀਸ ਡੋਗਰਾ, ਐਸ.ਐਮ.ਓ. ਡਾ. ਵਿਜੇ ਭਗਤ, ਡਾ. ਐੱਚ.ਐੱਸ. ਚੀਮਾ, ਐਸ.ਪੀ.ਐਮ. ਯੂ.ਐਸ.ਏਡ. ਡਾ. ਅਭਿਸ਼ੇਕ ਵੀ ਹਾਜਰ ਸਨ।

ਉਦਘਾਟਨੀ ਸਮਾਗਮ ਵਿੱਚ ਬੋਲਦਿਆਂ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਇੱਕ ਮਾਹਰ ਗਰੁੱਪ ਦੀ ਸਿਫਾਰਸ ‘ਤੇ ਕੋਵਿਡ ਟੀਕਾਕਰਨ ਪ੍ਰੋਗਰਾਮ ਨੂੰ 12-14 ਉਮਰ ਵਰਗ ਦੀ ਆਬਾਦੀ ਲਈ ਵਧਾਇਆ ਜਾ ਰਿਹਾ ਹੈ। ਇਸ ਉਮਰ ਸਮੂਹ ਦੇ ਲਾਭਪਾਤਰੀਆਂ ਲਈ ਸਿਰਫ ਕੋਰਬੇਵੈਕਸ ਵੈਕਸੀਨ ਦੀ ਵਰਤੋਂ ਕੀਤੀ ਜਾਵੇਗੀ ਅਤੇ ਇਹ ਇਸ ਉਮਰ ਸਮੂਹ ਲਈ ਪ੍ਰਵਾਨਿਤ ਸਵਦੇਸੀ ਟੀਕਾ ਹੈ। ਇਸ ਟੀਕੇ ਦੀਆਂ ਦੋ ਖੁਰਾਕਾਂ 28 ਦਿਨਾਂ ਦੇ ਅੰਤਰਾਲ ‘ਤੇ ਦਿੱਤੀਆਂ ਜਾਣੀਆਂ ਹਨ। ਪੰਜਾਬ ਵਿੱਚ ਇਸ ਉਮਰ ਵਰਗ ਦੀ 8.65 ਲੱਖ ਆਬਾਦੀ ਦਾ ਟੀਕਾਕਰਨ ਕਰਨ ਦਾ ਟੀਚਾ ਹੈ। ਇਸ ਵਿਸੇਸ ਉਮਰ ਸਮੂਹ ਲਈ ਵਿਸ਼ੇਸ਼ ਟੀਕਾਕਰਨ ਸੈਸਨ ਲਗਾਏ ਜਾਣਗੇ।

ਇਸ ਤੋਂ ਇਲਾਵਾ, ਸਾਵਧਾਨੀ ਦੀ ਖੁਰਾਕ/ ਬੂਸਟਰ ਖੁਰਾਕ ਹੁਣ 60 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਹੀ ਵਿਅਕਤੀਆਂ ਨੂੰ ਦਿੱਤੀ ਜਾ ਸਕਦੀ ਹੈ। ਇਸ ਖੁਰਾਕ ਦਾ ਕ੍ਰਮ ਦੂਜੀ ਖੁਰਾਕ ਦੀ ਮਿਤੀ ਤੋਂ 9 ਮਹੀਨਿਆਂ ਦੇ ਪੂਰੇ ਹੋਣ ‘ਤੇ ਅਧਾਰਤ ਹੋਵੇਗਾ। ਸਾਵਧਾਨੀ ਦੀ ਖੁਰਾਕ ਲਈ ਸਿਰਫ ਪਹਿਲਾਂ ਲਈ ਗਈ ਵੈਕਸੀਨ ਦੀ ਹੀ ਵਰਤੋਂ ਕੀਤੀ ਜਾਣੀ ਹੈ।

ਉਨਾਂ ਇਹ ਵੀ ਦੱਸਿਆ ਕਿ ਪੰਜਾਬ ਰਾਜ ਨੇ ਯੋਗ ਆਬਾਦੀ ਦੇ 96% (18 ਸਾਲ ਅਤੇ ਇਸ ਤੋਂ ਵੱਧ) ਨੂੰ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇੱਕ ਖੁਰਾਕ ਨਾਲ ਕਵਰ ਕੀਤਾ ਹੈ ਅਤੇ 72% ਤੋਂ ਵੱਧ ਆਬਾਦੀ ਦਾ ਪੂਰਣ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਉਨਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੌਥੀ ਲਹਿਰ ਦੀ ਕਿਸੇ ਵੀ ਸੰਭਾਵਨਾ ਤੋਂ ਬਚਣ ਲਈ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਜਰੂਰ ਕਰਨ।

Have something to say? Post your comment

Health

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ

ਡਾ. ਬਲਬੀਰ ਸਿੰਘ ਵੱਲੋਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ 'ਤੇ ਗਾਇਆ ਗੀਤ ਲਾਂਚ

ਡਾ. ਨਵਜੋਤ ਸਿੰਘ ਸਹੋਤਾ ਨੇ ਲੈਪਰੋਸਕੋਪਿਕ ਤਕਨੀਕ ਨਾਲ 47 ਸਾਲਾ ਔਰਤ ਦੇ ਹਰਨੀਆ ਦਾ ਕੀਤਾ ਸਫਲ ਅਪਰੇਸ਼ਨ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਦਾ ਸ਼ਾਨਦਾਰ ਨਤੀਜਾ

ਮਾਲਵੇ ਦੇ ਲੋਕਾਂ ਲਈ ਵੱਡੀ ਸੌਗਾਤ, ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਆਧਿਨਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਉਦਘਾਟਨ